ਸੁਲਤਾਨਪੁਰ ਲੋਧੀ (ਧੀਰ)-ਸੁਲਤਾਨਪੁਰ ਲੋਧੀ ਦੇ ਪਿੰਡ ਸ਼ੇਰਪੁਰ ਸੱਧਾ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ, ਜਿੱਥੇ ਇਕ ਹੋਮਗਾਰਡ ਦੇ ਜਵਾਨ ਅਤੇ ਉਸ ਦੇ ਭਰਾ ’ਤੇ ਕੁਝ ਪਿੰਡ ਦੇ ਹੀ ਨੌਜਵਾਨਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ ਹੈ, ਜਿਸ ਦੌਰਾਨ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਜਾਣਕਾਰੀ ਦਿੰਦੇ ਸਿਵਲ ਹਸਪਤਾਲ ’ਚ ਇਲਾਜ ਅਧੀਨ ਹੋਮਗਾਰਡ ਦੇ ਜਵਾਨ ਗੁਰਦਿਆਲ ਸਿੰਘ ਪੁੱਤਰ ਨਿਰੰਜਨ ਸਿੰਘ ਨਿਵਾਸੀ ਸ਼ੇਰਪੁਰ ਸੱਧਾ ਨੇ ਦੱਸਿਆ ਕਿ ਉਸ ਦਾ ਭਰਾ ਚਰਨਜੀਤ ਸਿੰਘ ਪੁੱਤਰ ਨਿਰੰਜਨ ਸਿੰਘ ਗੱਡੀ ਚਲਾਉਣ ਦਾ ਕੰਮ ਕਰਦਾ ਹੈ ਅਤੇ ਉਹ ਬੀਤੇ ਦਿਨੀਂ ਸਵਾਰੀਆਂ ਨੂੰ ਛੱਡ ਕੇ ਵਾਪਸ ਪਿੰਡ ਨੂੰ ਆ ਰਿਹਾ ਸੀ ਤਾਂ ਜਦੋਂ ਪਿੰਡ ਦੇ ਕੋਲ ਪੁੱਜਿਆ ਤਾਂ ਪਿੰਡ ਦੇ ਚਾਰ-ਪੰਜ ਨੌਜਵਾਨਾਂ ਵੱਲੋਂ ਲੁੱਟ-ਖੋਹ ਦੀ ਨੀਅਤ ਨਾਲ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ ਕਰ ਦਿੱਤਾ ਅਤੇ ਉਸ ਨਾਲ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ: ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਖਿੱਚੀ ਤਿਆਰੀ, 8 ਸੰਭਾਵੀ ਉਮੀਦਵਾਰਾਂ ਦੀ ਸੂਚੀ ਕੀਤੀ ਤਿਆਰ
ਉਨ੍ਹਾਂ ਕਿਹਾ ਕਿ ਜਦੋਂ ਇਸ ਦਾ ਮੈਨੂੰ ਪਤਾ ਲੱਗਾ ਤਾਂ ਮੈਂ ਛੁਡਾਉਣ ਲਈ ਗਿਆ ਤਾਂ ਉਕਤ ਵਿਅਕਤੀਆਂ ਵੱਲੋਂ ਮੇਰੇ ’ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਸਾਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਕਤ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਤੇ ਸਾਨੂੰ ਇਨਸਾਫ਼ ਦਿਵਾਇਆ ਜਾਵੇ। ਦੂਜੇ ਪਾਸੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ, ਪੱਕੇ ਤੌਰ 'ਤੇ ਬੰਦ ਹੋਇਆ ਰੇਲਵੇ ਕਰਾਸਿੰਗ ਦਾ ਇਹ ਰਸਤਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਸ਼ੇ ਕਾਰਨ ਘਰ 'ਚ ਵਿਛੇ ਸੱਥਰ, ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ
NEXT STORY