ਤਰਨਤਾਰਨ- ਤਰਨਤਾਰਨ ਦੇ ਲਾਅ ਕਾਲਜ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਨੌਜਵਾਨ ਵੱਲੋਂ ਕਾਲਜ ਅੰਦਰ ਦਾਖ਼ਲ ਹੋ ਕੇ ਇਕ ਵਿਦਿਆਰਥਣ ਨੂੰ ਗੋਲੀ ਮਾਰ ਦਿੱਤੀ ਗਈ। ਘਟਨਾ ਮਗਰੋਂ ਨੌਜਵਾਨ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਦਰਦਨਾਕ ਵਾਕਏ 'ਚ ਦੋਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ 9,10,11,12 ਤੇ 13 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ
ਮ੍ਰਿਤਕ ਵਿਦਿਆਰਥਣ ਦੀ ਪਛਾਣ ਨੌਸ਼ਹਿਰਾ ਪੰਨੂਆਂ ਦੀ ਰਹਿਣ ਵਾਲੀ ਸੰਦੀਪ ਕੌਰ ਵਜੋਂ ਹੋਈ ਹੈ, ਜੋ ਲਾਅ ਕਾਲਜ ਵਿੱਚ ਪੜ੍ਹਾਈ ਕਰ ਰਹੀ ਸੀ। ਜਦਕਿ ਨੌਜਵਾਨ ਦੀ ਪਛਾਣ ਪਿੰਡ ਮੱਲੀਆਂ ਦੇ ਰਹਿਣ ਵਾਲੇ ਪ੍ਰਿੰਸ ਰਾਜ ਸਿੰਘ ਵਜੋਂ ਕੀਤੀ ਗਈ ਹੈ। ਮੁੱਢਲੀ ਜਾਣਕਾਰੀ ਮੁਤਾਬਕ ਨੌਜਵਾਨ ਨੇ ਕਾਲਜ ਵਿੱਚ ਦਾਖ਼ਲ ਹੋ ਕੇ ਸੰਦੀਪ ਕੌਰ ਦੇ ਮੱਥੇ ’ਤੇ ਗੋਲੀ ਮਾਰੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪਈਆਂ ਭਾਜੜਾਂ, ਇੱਕ ਘੰਟੇ ਲਈ ਬੰਦ ਕੀਤਾ ਏਅਰਪੋਰਟ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆ। ਪੁਲਸ ਵੱਲੋਂ ਘਟਨਾ ਸਥਾਨ ਤੋਂ ਲੋੜੀਂਦੇ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਨਾਲ ਕਾਲਜ ਵਿਦਿਆਰਥੀਆਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ- ਭਾਰਤੀ ਫੌਜ ਦੀ ਜਾਣਕਾਰੀ ਭੇਜਣ ਵਾਲਾ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਹਿੰਦੂ ਪੰਡਿਤ ਪਰਿਵਾਰ ਨੇ ਆਪਣੀ ਜਗ੍ਹਾ 'ਤੇ ਬਣਵਾਈ ਮਸਜਿਦ, ਪਿੰਡ ਦੇ ਮੁਸਲਮਾਨਾਂ ਨੂੰ ਦਿੱਤਾ ਤੋਹਫ਼ਾ
NEXT STORY