ਅੰਮ੍ਰਿਤਸਰ: ਅੰਮ੍ਰਿਤਸਰ ਦੇ ਆਨੰਦ ਐਵੇਨਿਊ ਇਲਾਕੇ 'ਚ ਸ਼ੁੱਕਰਵਾਰ ਦੇਰ ਰਾਤ ਐਕਟਿਵਾ ਸਾਈਡ ਕਰਨ ਦੇ ਮਾਮੂਲੀ ਵਿਵਾਦ ਨੂੰ ਲੈ ਕੇ 27 ਸਾਲਾ ਨੌਜਵਾਨ ਅਮਿਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਇੱਕ ਪ੍ਰਾਈਵੇਟ ਮਾਰਕੀਟਿੰਗ ਕੰਪਨੀ ਵਿੱਚ ਕੰਮ ਕਰਦਾ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸੋਮਵਾਰ ਤੇ ਮੰਗਲਵਾਰ ਨੂੰ ਇਨ੍ਹਾਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ
ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਅਮਿਤ ਨੂੰ ਉਸ ਦੇ ਘਰ ਦੇ ਬਾਹਰ ਹੀ ਘੇਰ ਕੇ ਕੁੱਲ 6 ਗੋਲੀਆਂ ਚਲਾਈਆਂ। ਜਿਨ੍ਹਾਂ 'ਚੋਂ 2 ਗੋਲੀਆਂ ਸਿਰ 'ਚ, 1 ਲੱਕ 'ਚ ਅਤੇ 1 ਲੱਤ 'ਚ ਲੱਗੀ। ਗੋਲੀਆਂ ਲੱਗਣ ਕਾਰਨ ਅਮਿਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਕੇ ਜਾ ਰਹੇ ਸਨ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ-ਗੁਰਦਾਸਪੁਰ: ਪਟਾਕੇ ਵੇਚਣ ਲਈ ਕੱਢੇ ਜਾਣਗੇ ਲੱਕੀ ਡਰਾਅ, ਚਾਹਵਾਨਾਂ ਲਈ ਇਸ ਦਿਨ ਆਖਰੀ ਮੌਕਾ
ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਇਹ ਘਟਨਾ ਇੱਕ ਐਕਟਿਵਾ ਨੂੰ ਸਾਈਡ ਹਟਾਉਣ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਵਾਪਰੀ ਸੀ। ਘਟਨਾ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਮੁਤਾਬਕ ਨਾਮਜ਼ਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
MLA ਲਾਡੀ ਸ਼ੇਰੋਵਾਲੀਆ ਨੂੰ ਡੂੰਘਾ ਸਦਮਾ, ਵੱਡੇ ਚਚੇਰੇ ਭਰਾ ਦੀ ਅਮਰੀਕਾ 'ਚ ਮੌਤ
NEXT STORY