ਫਗਵਾੜਾ, (ਜਲੋਟਾ)-ਫਗਵਾੜਾ ਦੇ ਪਿੰਡ ਗੰਡਵਾ ’ਚ ਬੁੱਧਵਾਰ ਸ਼ਾਮ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਤਿੰਨ ਅਣਪਛਾਤੇ ਕਾਤਲਾਂ ਨੇ ਜ਼ਮਾਨਤ ’ਤੇ ਜੇਲ ਤੋਂ ਬਾਹਰ ਆਏ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਸੂਤਰਾਂ ਅਨੁਸਾਰ ਨੌਜਵਾਨ ਨੂੰ ਜਦੋਂ ਗੋਲੀਆਂ ਮਾਰੀਆਂ ਗਈਆਂ, ਉਦੋਂ ਉਹ ਆਪਣੀ ਐਕਟਿਵਾ ’ਤੇ ਸਵਾਰ ਸੀ, ਜਿਸ ਨੂੰ ਕਾਤਲਾਂ ਨੇ ਵਿਚਕਾਰ ਰਸਤੇ ’ਚ ਰੋਕ ਲਿਆ ਅਤੇ ਫਿਰ ਗੋਲੀਆਂ ਚਲਾ ਦਿੱਤੀਆਂ।
ਮ੍ਰਿਤਕ ਨੌਜਵਾਨ ਦੀ ਪਛਾਣ ਨਵਜੋਤ ਕੁਮਾਰ ਪੁੱਤਰ ਦਿਲਬਾਗ ਰਾਜ ਵਾਸੀ ਪਿੰਡ ਗੰਡਵਾ ਤਹਿਸੀਲ ਫਗਵਾੜਾ ਜ਼ਿਲਾ ਕਪੂਰਥਲਾ ਵਜੋਂ ਹੋਈ ਹੈ। ਐੱਸ. ਐੱਸ. ਪੀ. ਗੌਰਵ ਤੂਰਾ ਨੇ ਦੱਸਿਆ ਕਿ ਕਤਲ ਦਾ ਸ਼ਿਕਾਰ ਨੌਜਵਾਨ ਨਵਜੋਤ ਕੁਮਾਰ ਹਾਲ ਹੀ ’ਚ ਇਕ ਕਤਲ ਦੇ ਮਾਮਲੇ ’ਚ ਜੇਲ ਤੋਂ ਜ਼ਮਾਨਤ ’ਤੇ ਬਾਹਰ ਆਇਆ ਸੀ। ਉਨ੍ਹਾਂ ਕਿਹਾ ਕਿ ਮੌਕੇ ’ਤੇ ਪਹੁੰਚੀ ਪੁਲਸ ਟੀਮ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਭੇਜ ਦਿੱਤਾ।
ਟਾਂਡਾ 'ਚ ਵਾਪਰਿਆ ਦਰਦਨਾਕ ਹਾਦਸਾ, ਘਰ ਦੀ ਛੱਤ ਡਿੱਗਣ ਕਾਰਨ 2 ਬੱਚੀਆਂ ਤੇ ਉਨ੍ਹਾਂ ਦੇ ਪਿਤਾ ਦੀ ਮੌਤ
NEXT STORY