ਅੰਮ੍ਰਿਤਸਰ(ਗੁਰਪ੍ਰੀਤ): ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਤੋਂ ਮਾਮਲਾ ਸਾਹਮਣੇ ਆਇਆ ਹੈ, ਜਿਥੋ ਦੇ ਰਹਿਣ ਵਾਲੇ ਲੱਕੀ ਨਾਮ ਦੇ ਨੌਜਵਾਨ ਨੂੰ ਉਸਦੇ ਇਲਾਕੇ ਦੇ ਹੀ ਵਿਅਕਤੀ ਵੱਲੋਂ ਪੈਟਰੋਲ ਪਾ ਕੇ ਸਾੜਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਸੰਬੰਧੀ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਇਸ ਸੰਬਧੀ ਜਾਣਕਾਰੀ ਦਿੰਦਿਆ ਪੀੜਤ ਨੌਜਵਾਨ ਲੱਕੀ ਅਤੇ ਉਸਦੀ ਭੈਣ ਪੂਜਾ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ-ਪਿਤਾ ਇਸ ਦੁਨੀਆ ਵਿਚ ਨਹੀਂ ਹਨ ਅਤੇ ਉਹ ਬੜੀ ਮੁਸ਼ਕਿਲ ਨਾਲ ਆਪਣਾ ਗੁਜਾਰਾ ਕਰ ਰਹੇ ਹਨ ਪਰ ਇਲਾਕੇ ਦੇ ਹੀ ਇਕ ਨੌਜਵਾਨ ਉਸ ਦੇ ਭਰਾ ਨਾਲ ਵਾਰ-ਵਾਰ ਕੁਟਮਾਰ ਕਰਦਾ ਹੈ ਪਰ ਅਤੇ ਇਸ ਵਾਰ ਤਾਂ ਹੱਦ ਹੀ ਹੋ ਗਈ ਕਿ ਨੌਜਵਾਨ ਨੇ ਲੱਕੀ 'ਤੇ ਪੈਟਰੋਲ ਛਿੜਕ ਕੇ ਅੱਗ ਲਗਾ ਕੇ ਉਸ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਉਸ ਨੂੰ ਅੱਧ ਸੜੀ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕਰਦਿਆਂ ਦੋਸ਼ੀ ਵਿਅਕਤੀ 'ਤੇ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਆਖੀ ਹੈ। ਇਸ ਸੰਬਧੀ ਮੌਕੇ 'ਤੇ ਮੌਜੂਦ ਪੁਲਸ ਮੁਲਾਜ਼ਮ ਦਾ ਕਹਿਣਾ ਹੈ ਕਿ ਫਿਲਹਾਲ ਲੱਕੀ ਨਾਮਕ ਯੁਵਕ ਜੋ ਕਿ ਕਾਫੀ ਹਦ ਤਕ ਸੜਿਆ ਹੈ, ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਬਾਕੀ ਜਾਂਚ ਲਈ ਥਾਣੇ ਵਿਚ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ
NEXT STORY