ਪਟਿਆਲਾ (ਬਲਜਿੰਦਰ)- ਪਟਿਆਲਾ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਲੱਕੜ ਮੰਡੀ ਵਿਖੇ ਦੋ ਧੀਆਂ ਦੇ ਪਿਓ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਬੀਤੀ ਰਾਤ ਕੁਝ ਨੌਜਵਾਨਾਂ ਨੇ ਥੋੜ੍ਹੀ ਜਿਹੀ ਤਕਰਾਰਬਾਜ਼ੀ ਤੋਂ ਬਾਅਦ ਇਕ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ, ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਅਤੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: UK ਗਿਆ ਕੁੱਲ੍ਹੜ ਪਿੱਜ਼ਾ ਕੱਪਲ ਮੁੜ ਸੁਰਖੀਆਂ 'ਚ, ਇਸ ਵਾਇਰਲ ਵੀਡੀਓ ਨੂੰ ਲੈ ਕੇ...

ਮ੍ਰਿਤਕ ਦੀ ਪਛਾਣ ਕੇਹਰ ਸਿੰਘ ਵਜੋਂ ਹੋਈ ਹੈ, ਜੋ ਕੀ ਵਿਆਹਿਆ ਹੋਇਆ ਸੀ ਅਤੇ ਉਸ ਦੀਆਂ ਦੋ ਛੋਟੀਆਂ ਬੱਚੀਆਂ ਹਨ। ਉਹ ਦਿਹਾੜੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ। ਇਸ ਮਾਮਲੇ ਵਿੱਚ ਥਾਣਾ ਕੋਤਵਾਲੀ ਪਟਿਆਲਾ ਦੇ ਪੁਲਸ ਨੇ ਅੱਧਾ ਦਰਜਨ ਦੇ ਕਰੀਬ ਵਿਅਕਤੀਆਂ ਦੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ ਅਤੇ ਪੁਲਸ ਵੱਲੋਂ ਉਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਕਰਨਲ ਬਾਠ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, SIT ਦੇ ਮੁਖੀ ADGP ਨੇ ਦਿੱਤਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁਧਿਆਣਾ ਦੇ ਪਾਸ਼ ਇਲਾਕੇ 'ਚ ਪਈਆਂ ਭਾਜੜਾਂ! ਵੱਡਾ ਹਾਦਸਾ ਹੋਣੋਂ ਟਲ਼ਿਆ
NEXT STORY