ਫਿਰੋਜ਼ਪੁਰ (ਸੰਨੀ)- ਫਿਰੋਜ਼ਪੁਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਦੀ ਰੋਡ 'ਤੇ ਇਕ ਕਾਲੋਨੀ ਵਿਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੀ ਵਿਅਕਤੀ ਦੀ ਖ਼ੂਨ ਨਾਲ ਲਥਪਥ ਲਾਸ਼ ਬਰਾਮਦ ਕੀਤੀ ਗਈ। ਮ੍ਰਿਤਕ ਦੀ ਪਛਾਣ ਦਿਆਲ ਸਿੰਘ ਵਾਸੀ ਅਲੀ ਕੇ ਪਿੰਡ ਦਾ ਰਹਿਣ ਵਾਲਾ ਸੀ। ਮੌਕੇ ਉਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਅਮਰੀਕਾ 'ਚ ਗੈਂਗਸਟਰ ਹੈਪੀ ਪਾਸੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ DGP ਦਾ ਵੱਡਾ ਬਿਆਨ
ਐੱਸ. ਐੱਚ. ਓ. ਹਰਿੰਦਰ ਸਿੰਘ ਨੇ ਕਿਹਾ ਕਿ ਵਿਅਕਤੀ ਦੀ ਲਾਸ਼ ਵੇਖ ਕੇ ਲੱਗਦਾ ਹੈ ਕਿ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਿਤੇ ਹੋਰ ਕਤਲ ਕੀਤਾ ਗਿਆ ਸੀ ਅਤੇ ਫਿਰ ਉਸ ਦੀ ਲਾਸ਼ ਇਥੇ ਲਿਆ ਕੇ ਸੁੱਟ ਦਿੱਤੀ ਗਈ ਸੀ। ਅਸੀਂ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਕਾਤਲਾਂ ਨੂੰ ਫੜ ਲਿਆ ਜਾਵੇਗਾ।
ਉਥੇ ਹੀ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਉਹ ਅਲੀ ਕੇ ਪਿੰਡ ਰਹਿਣ ਵਾਲਾ ਸੀ ਅਤੇ ਕਿਸੇ ਨੇ ਉਸ ਦਾ ਕਤਲ ਕਰ ਦਿੱਤਾ ਹੈ। ਪੁਲਸ ਨੂੰ ਕਾਤਲਾਂ ਨੂੰ ਜਲਦੀ ਫੜਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ Alert! ਆਉਣ ਵਾਲੇ ਦਿਨਾਂ ਲਈ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ
NEXT STORY