ਗੜ੍ਹਸ਼ੰਕਰ (ਸੰਜੀਵ)- ਗੜ੍ਹਸ਼ੰਕਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਗੜ੍ਹਸ਼ੰਕਰ-ਨੰਗਲ ਰੋਡ ਪਿੰਡ ਸ਼ਾਹਪੁਰ ਨੇੜੇ ਘਾਟੇ ਤੇ 25 ਸਾਲਾ ਨੌਜਵਾਨ ਦਾ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਅੱਡਾ ਝੁਗੀਆਂ ਵਿਖੇ ਰੈਡੀਮੇਟ ਕਪੜੇ ਦੀ ਦੁਕਾਨ 'ਤੇ ਕੰਮ ਕਰਨ ਵਾਲੇ ਪਿੰਡ ਕੋਕੋਵਾਲ ਨਿਵਾਸੀ ਨਵੀਨ ਕੁਮਾਰ ਪੁੱਤਰ ਸਤੀਸ਼ ਕੁਮਾਰ (20) ਅਤੇ ਆਰੀਅਨ ਪੁੱਤਰ ਅਮਿਤ ਕੁਮਾਰ ਪਿੰਡ ਸੀਹਵਾਂ ਆਪਣੀ ਸਵਿੱਫ਼ਟ ਕਾਰ 'ਤੇ ਲੁਧਿਆਣਾ ਤੋਂ ਸਾਮਾਨ ਖ਼ਰੀਦ ਕੇ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਉਕਤ ਥਾਂ 'ਤੇ ਪਹੁੰਚੇ ਤਾਂ ਗੜ੍ਹਸ਼ੰਕਰ ਵਾਲੀ ਸਾਈਡ ਤੋਂ ਆ ਰਹੇ ਮੋਟਰਸਾਈਕਲ ਸਵਾਰਾਂ ਨੇ ਆਰੀਅਨ ਦੇ ਸਿਰ ਅਤੇ ਛਾਤੀ 'ਤੇ ਗੋਲ਼ੀਆਂ ਮਾਰ ਕੇ ਫਰਾਰ ਹੋ ਗਏ, ਜਿਸ ਉਪਰੰਤ ਆਰੀਅਨ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16 ਜ਼ਿਲ੍ਹਿਆਂ ਲਈ Alert

ਉਧਰ ਇਸ ਸਬੰਧੀ ਡੀ. ਐੱਸ. ਪੀ. ਗੜ੍ਹਸ਼ੰਕਰ ਜਸਪ੍ਰੀਤ ਸਿੰਘ ਅਤੇ ਏ. ਐੱਸ. ਆਈ. ਰਸ਼ਪਾਲ ਸਿੰਘ ਵੱਲੋਂ ਜਾਂਚ-ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਸਪਾਲ ਸਿੰਘ ਏ. ਐੱਸ. ਆਈ. ਨੇ ਦੱਸਿਆ ਆਰੀਅਨ ਦੀ ਲਾਸ਼ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਰੱਖਵਾ ਦਿੱਤਾ ਹੈ ਅਤੇ ਹੁਣ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਧੜ ਨਾਲੋਂ ਵੱਖ ਹੋਇਆ ਸਿਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਹਾਜ਼ 'ਚ ਫ਼ਸੇ ਪੰਜਾਬ ਕਾਂਗਰਸ ਦੇ ਇੰਚਾਰਜ ! ਅੱਧੇ ਘੰਟੇ ਤੱਕ ਨਹੀਂ ਖੁੱਲ੍ਹਿਆ ਦਰਵਾਜ਼ਾ
NEXT STORY