ਗੜ੍ਹਸ਼ੰਕਰ/ਪੋਜੇਵਾਲ ਸਰਾਂ, (ਬ੍ਰਹਮਪੁਰੀ)– ਬੁੱਧਵਾਰ ਦੇਰ ਸ਼ਾਮ ਜ਼ਿਲਾ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੀ ਹੱਦ ਨਾਲ ਲੱਗਦੇ ਪਿੰਡ ਕੁੱਲਪੁਰ ਵਿਖੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਪਿੰਡ ਕੁੱਲਪੁਰ ਦਾ ਹਰਦੀਪ ਸਿੰਘ (37) ਪੁੱਤਰ ਸ਼ਿੰਗਾਰਾ ਸਿੰਘ ਪੱਠੇ ਲੈ ਕੇ ਘਰ ਨੂੰ ਵਾਪਸ ਆ ਰਿਹਾ ਸੀ ਤਾਂ ਪਿੰਡ ਦੇ ਭੱਠੇ ਕੋਲ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਗੋਲੀਆਂ ਦੀ ਆਵਾਜ਼ ਸੁਣ ਕੇ ਪਿੰਡ ਵਾਲੇ ਜਦੋਂ ਮੌਕੇ ’ਤੇ ਪਹੁੰਚੇ ਤਾਂ ਹਰਦੀਪ ਸਿੰਘ ਦੀ ਮੌਤ ਹੋ ਚੁੱਕੀ ਸੀ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।
ਸੂਚਨਾ ਮਿਲਣ ’ਤੇ ਪੁਲਸ ਚੌਕੀ ਸਰੋਆ ਅਤੇ ਥਾਣਾ ਪੋਜੇਵਾਲ ਦੇ ਐੱਸ. ਐੱਚ. ਓ. ਮੈਡਮ ਰਾਜ ਪਲਵਿੰਦਰ ਕੌਰ ਮੌਕੇ ’ਤੇ ਪਹੁੰਚੇ ਤੇ ਲਾਸ਼ ਬਲਾਚੌਰ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤੀ।
ਆਨਲਾਈਨ ਟਾਸਕ ਦੇ ਨਾਂ ’ਤੇ ਮਾਰੀ ਕਰੋੜਾਂ ਦੀ ਠੱਗੀ, ਪੰਜ ਗ੍ਰਿਫ਼ਤਾਰ
NEXT STORY