ਹੁਸ਼ਿਆਰਪੁਰ (ਅਮਰੀਕ ਸਿੰਘ, ਰੱਤੀ)- ਹੁਸ਼ਿਆਰਪੁਰ ਦੇ ਪਿੰਡ ਸਤੌਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮੌਜੂਦਾ ਸਰਪੰਚ ਦੇ ਘਰ ਦੇ ਗੇਟ ਨਾਲ ਪੁਲਸ ਮੁਲਾਜ਼ਮ ਦੀ ਗੱਡੀ ਟਕਰਾਉਣ ਤੋਂ ਬਾਅਦ ਮਾਮਲਾ ਕਾਫ਼ੀ ਗੰਭੀਰ ਰੂਪ ਧਾਰਨ ਕਰ ਗਿਆ। ਘਟਨਾ ਦੌਰਾਨ ਗੋਲ਼ੀਆਂ ਚੱਲਣ ਦੀ ਵੀ ਜਾਣਕਾਰੀ ਮਿਲੀ ਹੈ, ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਸਰਪੰਚ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਸਰਪੰਚ ਦਾ ਪਤੀ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20 ਲੱਖ ਦਾ ਨੁਕਸਾਨ

ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਦੀ ਮੌਜੂਦਾ ਸਰਪੰਚ ਕੁਲਦੀਪ ਕੌਰ ਦੇ ਘਰ ਦੇ ਮੁੱਖ ਗੇਟ 'ਚ ਇਕ ਪੁਲਸ ਮੁਲਾਜ਼ਮ ਵੱਲੋਂ ਗੱਡੀ ਲਿਆ ਕੇ ਮਾਰੀ ਗਈ। ਇਸ ਤੋਂ ਬਾਅਦ ਸਰਪੰਚ ਦਾ ਪਤੀ ਅਤੇ ਉਸ ਦਾ ਪੁੱਤਰ ਘਟਨਾ ਬਾਰੇ ਪੁੱਛਗਿੱਛ ਕਰਨ ਲਈ ਉਕਤ ਪੁਲਸ ਮੁਲਾਜ਼ਮ ਦੇ ਘਰ ਪਹੁੰਚੇ। ਸਰਪੰਚ ਪਰਿਵਾਰ ਦਾ ਦੋਸ਼ ਹੈ ਕਿ ਜਦੋਂ ਉਹ ਵਜ੍ਹਾ ਪੁੱਛਣ ਗਏ ਤਾਂ ਪੁਲਸ ਮੁਲਾਜ਼ਮ ਨੇ ਆਪਣੀ ਸਰਕਾਰੀ ਰਿਵਾਲਵਰ ਉਨ੍ਹਾਂ 'ਤੇ ਤਾਣ ਦਿੱਤੀ। ਸਰਪੰਚ ਪਰਿਵਾਰ ਮੁਤਾਬਕ ਜਦੋਂ ਉਨ੍ਹਾਂ ਦੇ ਪੁੱਤਰ ਨੇ ਬਚਾਅ ਲਈ ਰਿਵਾਲਵਰ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦੌਰਾਨ ਇਕ ਗੋਲ਼ੀ ਚੱਲ ਗਈ ਜੋ ਨਾਲ ਦੇ ਗੁਆਂਢੀਆਂ ਦੇ ਘਰ ਦੀ ਪਾਣੀ ਵਾਲੀ ਟੈਂਕੀ 'ਚ ਜਾ ਲੱਗੀ। ਇਸ ਤੋਂ ਬਾਅਦ ਜਦੋਂ ਮੁੜ ਰਿਵਾਲਵਰ ਤਾਣੀ ਗਈ ਤਾਂ ਇਕ ਹਵਾਈ ਫ਼ਾਇਰ ਹੋਇਆ। ਆਖ਼ਰਕਾਰ ਸਰਪੰਚ ਦੇ ਪੁੱਤਰ ਨੇ ਪੁਲਸ ਮੁਲਾਜ਼ਮ ਤੋਂ ਸਰਕਾਰੀ ਰਿਵਾਲਵਰ ਖੋਹ ਲਈ ਅਤੇ ਉਹ ਘਰ ਵਾਪਸ ਆ ਗਏ।

ਘਟਨਾ ਤੋਂ ਤੁਰੰਤ ਬਾਅਦ ਪੁਲਸ ਮੁਲਾਜ਼ਮ ਨੇ ਆਪਣੇ ਮਹਿਕਮੇ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਭਾਰੀ ਪੁਲਸ ਫੋਰਸ ਮੌਕੇ 'ਤੇ ਪਹੁੰਚੀ। ਮੌਕੇ 'ਤੇ ਪਹੁੰਚੀ ਪੁਲਸ ਅਤੇ ਸਰਪੰਚ ਪਰਿਵਾਰ ਵਿਚਾਲੇ ਕਾਫ਼ੀ ਤਿੱਖੀ ਬਹਿਸ ਹੋਈ। ਸਰਪੰਚ ਪਰਿਵਾਰ ਦਾ ਕਹਿਣਾ ਹੈ ਕਿ ਪੁਲਸ ਮੁਲਾਜ਼ਮ ਵੱਲੋਂ ਉਨ੍ਹਾਂ ਦੇ ਘਰ 'ਤੇ ਹਮਲਾ ਕੀਤਾ ਗਿਆ ਸੀ ਪਰ ਪੁਲਸ ਉਨ੍ਹਾਂ 'ਤੇ ਹੀ ਰਿਵਾਲਵਰ ਖੋਹਣ ਦੇ ਦੋਸ਼ ਲਗਾ ਰਹੀ ਹੈ। ਮੌਕੇ 'ਤੇ ਪਹੁੰਚੀ ਪੁਲਸ ਟੀਮ ਨੇ ਕਾਰਵਾਈ ਕਰਦੇ ਸਰਪੰਚ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਸਰਪੰਚ ਦਾ ਪਤੀ ਮੌਕੇ ਤੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ: ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ ਦੇ ਦਿੱਤੇ ਹੁਕਮ

ਦੂਜੇ ਪਾਸੇ ਪੁਲਸ ਮੁਲਾਜ਼ਮ ਦਾ ਕਹਿਣਾ ਹੈ ਕਿ ਉਸ ਦੀ ਸਰਕਾਰੀ ਰਿਵਾਲਵਰ ਜ਼ਬਰਦਸਤੀ ਖੋਹਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਸ ਤੋਂ ਹਥਿਆਰ ਖੋਹ ਲਿਆ ਗਿਆ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਵੱਖ-ਵੱਖ ਪਹਿਲੂਆਂ ਤੋਂ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਫਰੀਦਕੋਟ 'ਚ ਵੱਡੀ ਵਾਰਦਾਤ! ਧੀ ਦੇ ਸਹੁਰੇ ਘਰ ਆਏ ਪਿਓ ਦਾ ਜਵਾਈ ਵੱਲੋਂ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਹਿਰ ਓ ਰੱਬਾ: ਮਾਂ ਦੇ ਸਾਹਮਣੇ 18 ਚੱਕੇ ਵਾਲੇ ਟਰੱਕ ਹੇਠਾਂ ਆਈ ਧੀ ਦੀ ਮੌਤ
NEXT STORY