ਬਠਿੰਡਾ (ਸੁਖਵਿੰਦਰ) : ਪੰਚਾਇਤੀ ਚੋਣਾਂ ਦੌਰਾਨ ਹੋਈ ਲੜਾਈ ’ਚ ਗੰਭੀਰ ਜ਼ਖ਼ਮੀ ਹੋਏ ਪੰਚਾਇਤ ਮੈਂਬਰ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਕੋਟਫੱਤਾ ਪੁਲਸ ਨੇ 3 ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ 2 ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਜਸਪ੍ਰੀਤ ਸਿੰਘ ਵਾਸੀ ਬੁਰਜ ਸੇਮਾ ਨੇ ਦੱਸਿਆ ਕਿ 26 ਅਕਤੂਬਰ ਨੂੰ ਪੰਚਾਇਤੀ ਚੋਣਾਂ ਨੂੰ ਲੈ ਕੇ ਰੰਜਿਸ਼ ਕਾਰਨ ਮੁਲਜ਼ਮਾਂ ਬੌਬੀ ਸਿੰਘ, ਕੁਲਵਿੰਦਰ ਸਿੰਘ ਅਤੇ ਲਾਭ ਸਿੰਘ ਵਾਸੀ ਬੁਰਜ ਸੇਮਾ ਨੇ ਉਸ ਦੇ ਪਿਤਾ ਜਗਤਾਰ ਸਿੰਘ (47) ’ਤੇ ਲੋਹੇ ਦੀਆਂ ਪਾਈਪਾਂ ਅਤੇ ਡੰਡਿਆਂ ਆਦਿ ਨਾਲ ਹਮਲਾ ਕਰ ਕੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਬੁੜੈਲ ਜੇਲ ਬ੍ਰੇਕ ਕਾਂਡ : ਬਰੀ ਮੁਲਜ਼ਮਾਂ ਨੂੰ ਸਜ਼ਾ ਦੀ ਮੰਗ ਵਾਲੀ ਅਪੀਲ ਹਾਈਕੋਰਟ ਵੱਲੋਂ ਰੱਦ
ਬੀਤੇ ਦਿਨ ਉਸ ਦੇ ਪਿਤਾ ਦੀ ਇਲਾਜ ਦੌਰਾਨ ਮੌਤ ਹੋ ਗਈ। ਉਸ ਨੇ ਦੱਸਿਆ ਕਿ ਉਸ ਦੇ ਪਿਤਾ ਜਗਤਾਰ ਸਿੰਘ ਨੂੰ ਸਰਬ ਸੰਮਤੀ ਨਾਲ ਪੰਚਾਇਤ ਮੈਂਬਰ ਚੁਣ ਲਿਆ ਗਿਆ ਸੀ, ਜਿਸ ਕਾਰਨ ਮੁਲਜ਼ਮ ਲਾਭ ਸਿੰਘ ਨਾਰਾਜ਼ ਸੀ ਅਤੇ ਖ਼ੁਦ ਮੈਂਬਰ ਬਣਨਾ ਚਾਹੁੰਦਾ ਸੀ।
ਇਹ ਵੀ ਪੜ੍ਹੋ : ਸਵੇਰੇ-ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਵਲਟੋਹਾ, ਫ਼ਸੀਲ ਸਾਹਮਣੇ ਖੜ੍ਹ ਕੇ ਕੀਤੀ ਅਰਦਾਸ (ਵੀਡੀਓ)
ਇਸੇ ਰੰਜਿਸ਼ ਕਾਰਨ ਮੁਲਜ਼ਮਾਂ ਨੇ ਪੁੱਤਰਾਂ ਕੁਲਵਿੰਦਰ ਸਿੰਘ ਅਤੇ ਬੌਬੀ ਸਿੰਘ ਨਾਲ ਮਿਲ ਕੇ ਉਸ ਦੇ ਪਿਤਾ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਕਾਰਨ ਉਸ ਦੀ ਬੀਤੇ ਦਿਨ ਮੌਤ ਹੋ ਗਈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਮੁਲਜ਼ਮਾਂ ਬੌਬੀ ਸਿੰਘ ਅਤੇ ਲਾਭ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਕੁਲਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕਾਂ ਨੂੰ ਪ੍ਰਦੂਸ਼ਣ ਰਹਿਤ ਅਤੇ ਗਰੀਨ ਦਿਵਾਲੀ ਮਨਾਉਣ ਦੀ ਅਪੀਲ
NEXT STORY