ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਨਜ਼ਦੀਕ ਅਤੇ ਥਾਣਾ ਘਣੀਏ ਕੇ ਬਾਂਗਰ ਅਧੀਨ ਪੈਂਦੇ ਪਿੰਡ ਨਾਸਰਕੇ ਵਿਖੇ ਪੰਚਾਇਤ ਚੋਣਾਂ ਦੌਰਾਨ ਰੰਜਿਸ਼ ਦੇ ਚੱਲਦਿਆਂ ਅਤੇ ਹੁਣ ਬਲੈਕਆਊਟ ਵਾਲੀ ਰਾਤ ਨੂੰ ਬਿਜਲੀ ਦੇ ਬੱਲਬ ਬੰਦ ਕਰਨ ਨੂੰ ਲੈ ਕੇ ਹੋਏ ਤਕਰਾਰ ਦੌਰਾਨ ਪਿੰਡ ਦੇ ਮੌਜੂਦਾ ਸਰਪੰਚ ਨੂੰ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਆਪਣੇ ਲਾਇਸੈਂਸੀ ਹਥਿਆਰ ਨਾਲ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਨਾਲ ਸਰਪੰਚ ਸ਼ਮਸ਼ੇਰ ਸਿੰਘ ਦੀ ਪਿੱਠ ’ਚ ਗੋਲੀ ਲੱਗੀ, ਜਦਕਿ ਉਸ ਦੇ ਸਾਥੀ ਸੋਨੂੰ ਦੇ ਗਲੇ ਦੇ ਨਜ਼ਦੀਕ ਗੋਲੀ ਲੱਗੀ ਜਿਨ੍ਹਾਂ ਨੂੰ ਜ਼ਖਮੀ ਹਾਲਤ ’ਚ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਸਕਿਓਰਿਟੀ ਲਈ ਸ਼ੋਅਰੂਮ ਮਾਲਕ ਨੇ ਰਚਿਆ ਹੈਰਾਨੀਜਨਕ ਡਰਾਮਾ, ਪੁਲਸ ਨੇ ਕੀਤਾ ਪਰਦਾਫਾਸ਼
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੀ ਆੜ ’ਚ ਪਿੰਡ ਦੇ ਕੁਝ ਵਿਅਕਤੀਆਂ ਨੇ ਉਸ ਉੱਪਰ ਗੋਲੀ ਚਲਾਈ ਹੈ। ਉਧਰ ਇਸ ਮਾਮਲੇ ਬਾਰੇ ਫਤਿਹਗੜ੍ਹ ਚੂੜੀਆਂ ਦੇ ਡੀ. ਐੱਸ. ਪੀ. ਵਿਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੁਲੱਥ 'ਚ ਵੀ ਦਿਸੇ ਡਰੋਨ, ਕਰ 'ਤਾ ਬਲੈਕਆਊਟ
NEXT STORY