ਕਪੂਰਥਲਾ/ਹੁਸੈਨਪੁਰ (ਵੈੱਬ ਡੈਸਕ,ਮਹਾਜਨ, ਸੋਢੀ)- ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ 'ਤੇ ਬੱਸ ਅੱਡਾ ਭਾਣੋਲੰਘਾ ਵਿਖੇ ਇਕ ਮੈਡੀਕਲ ਸਟੋਰ 'ਤੇ ਚੋਰੀ ਕਰਨ ਆਏ ਚੋਰਾਂ ਦਾ ਪਤਾ ਲੱਗਣ 'ਤੇ ਮੌਕੇ 'ਤੇ ਪੁੱਜੇ ਦੁਕਾਨ ਮਾਲਕ ਅਤੇ ਚੋਰਾਂ ਵਿਚਕਾਰ ਹੋਈ ਹੱਥੋਂਪਾਈ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਇਸ ਦੌਰਾਨ ਗੋਲ਼ੀਆਂ ਤੱਕ ਚੱਲ ਗਈਆਂ। ਇਸ ਦੌਰਾਨ ਦੁਕਾਨ ਮਾਲਕ ਗੁਰਚਰਨ ਸਿੰਘ ਅਤੇ ਚੋਰ ਦੀ ਮੌਤ ਹੋ ਗਈ।
ਇਸ ਘਟਨਾ ਦੀ ਖ਼ਬਰ ਮਿਲਦੇ ਹੀ ਸਬ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਗੁਰਮੀਤ ਸਿੰਘ ਸਿੱਧੂ ਅਤੇ ਇੰਸਪੈਕਟਰ ਹਰਗੁਰਦੇਵ ਸਿੰਘ ਐੱਸ. ਐੱਚ. ਓ. ਥਾਣਾ ਸੁਲਤਾਨਪੁਰ ਲੋਧੀ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜ ਗਏ ਅਤੇ ਮਾਮਲੇ ਦੀ ਡੂੰਘਾਈ ਤੱਕ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਮ੍ਰਿਤਕ ਗੁਰਚਰਨ ਸਿੰਘ (ਮੈਡੀਕਲ ਸਟੋਰ ਦੇ ਮਾਲਕ )ਦੇ ਪੁੱਤਰ ਪਵਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਕਾਨ ਵਿਚ ਚੋਰ ਆ ਜਾਣ ਬਾਰੇ ਫੋਨ ਆਇਆ ਤਾਂ ਉਨ੍ਹਾਂ ਦੁਕਾਨ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਆਪਣੇ ਮੋਬਾਇਲ ਰਾਹੀਂ ਵੇਖ ਕੇ ਪਤਾ ਲੱਗਾ ਕਿ ਉਨ੍ਹਾਂ ਦੀ ਦੁਕਾਨ 'ਤੇ ਚੋਰ ਪੈ ਗਏ ਹਨ। ਜਿਸ 'ਤੇ ਦੁਕਾਨ ਮਾਲਕ ਗੁਰਚਰਨ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਾਜੀਆਂ ਅਤੇ ਉਸ ਦਾ ਲੜਕਾ ਪਵਨਦੀਪ ਸਿੰਘ ਜਦੋਂ ਮੌਕੇ 'ਤੇ ਪੁੱਜੇ ਤਾਂ ਚੋਰ ਦੁਕਾਨ ਦਾ ਸ਼ਟਰ ਤੋੜਨ ਦੀ ਕੋਸ਼ਿਸ਼ ਕਰ ਰਹੇ ਸਨ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਐਲਾਨ, ਚਾਈਨਾ ਡੋਰ ਦੀ ਸੂਚਨਾ ਦੇਣ ਵਾਲੇ ਨੂੰ ਮਿਲੇਗਾ ਇਨਾਮ
ਦੁਕਾਨ ਮਾਲਕ ਨੇ ਆਪਣੀ ਰਾਈਫ਼ਲ ਨਾਲ ਚੋਰ 'ਤੇ ਬੱਟ ਨਾਲ ਹਮਲਾ ਕੀਤਾ। ਇਸ ਦੌਰਾਨ ਕਥਿਤ ਚੋਰ ਅਤੇ ਦੁਕਾਨ ਮਾਲਕ ਵਿਚਕਾਰ ਹੱਥੋਂਪਾਈ ਹੋ ਗਈ ਅਤੇ ਕਿਸੇ ਤਰ੍ਹਾਂ ਚੱਲੀ ਗੋਲ਼ੀ ਦੁਕਾਨ ਮਾਲਕ ਦੇ ਵੱਜਣ ਨਾਲ ਗੁਰਚਰਨ ਸਿੰਘ ਦੀ ਮੌਤ ਹੋ ਗਈ। ਇਸ ਦੌਰਾਨ ਜ਼ਖ਼ਮੀ ਹੋਏ ਚੋਰ ਨੇ ਵੀ ਦਮ ਤੋੜ ਦਿੱਤਾ। ਦੁਕਾਨ ਮਾਲਕ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿੱਚ ਰੱਖਵਾ ਦਿੱਤਾ ਗਿਆ ਹੈ। ਕਥਿਤ ਚੋਰ ਦੀ ਮ੍ਰਿਤਕ ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਵਿਚ ਰੱਖਵਾ ਦਿੱਤਾ ਗਿਆ ਹੈ। ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਡਿਊਟੀ ਡਾਕਟਰ ਆਸ਼ੀਸ਼ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਦੇਰ ਰਾਤ ਇਕ ਮਰੀਜ਼ ਨੂੰ ਲੈ ਕੇ ਆਏ ਸੀ। ਜਿਸ ਦੇ ਗੋਲ਼ੀ ਵੱਜੀ ਹੋਈ ਸੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਜਿਸ ਦੀ ਲਾਸ਼ ਨੂੰ ਮੁਰਦਾ ਘਰ ਵਿੱਚ ਰੱਖਵਾ ਦਿੱਤਾ ਗਿਆ ਅਤੇ ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਨਸ਼ੇ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ, ਜਵਾਨ ਪੁੱਤ ਦੀ ਟੈਂਕੀ ਨੇੜਿਓਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼
ਪਵਨਦੀਪ ਸਿੰਘ ਅਤੇ ਹੋਰ ਲੋਕਾਂ ਨੇ ਇਹ ਵੀ ਦੱਸਿਆ ਕਿ 1 ਜਨਵਰੀ ਨੂੰ ਵੀ ਚਰਨ ਮੈਡੀਕਲ ਸਟੋਰ ਦੇ ਸ਼ਟਰ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਅਤੇ ਚੋਰੀ ਕਰਨ ਵਾਲੇ ਹਾਲੇ ਕਾਬੂ ਨਹੀ ਸੀ ਕੀਤੇ ਜਾ ਸਕੇ ਕਿ ਅੱਜ ਫਿਰ ਚੋਰ ਦੁਕਾਨ 'ਤੇ ਚੋਰੀ ਕਰਨ ਲਈ ਆ ਗਏ । ਇਸ ਸਬੰਧੀ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਸੀ. ਸੀ. ਟੀ. ਵੀ. ਕੈਮਰੇ ਵੇਖ ਕੇ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਇਹ ਪਤਾ ਲੱਗਾ ਹੈ ਕਿ ਪਿੰਡ ਭਾਣੋਲੰਘਾ ਵਿਖੇ ਮੈਡੀਕਲ ਸਟੋਰ ਦੀ ਦੁਕਾਨ 'ਤੇ ਰਾਤ ਨੂੰ 1 ਤੋਂ ਡੇਢ ਵਜੇ ਕਰੀਬ 2 ਚੋਰ ਚੋਰੀ ਕਰਨ ਆਏ, ਜਿਨ੍ਹਾਂ ਬਾਰੇ ਪਤਾ ਚਲਦੇ ਹੀ ਦੁਕਾਨ ਦਾ ਮਾਲਕ ਗੁਰਚਰਨ ਸਿੰਘ ਅਤੇ ਉਸ ਦਾ ਪੁੱਤਰ ਪਵਨਦੀਪ ਸਿੰਘ ਵੀ ਪਹੁੰਚ ਗਏ।
ਇਸ 'ਤੇ ਕਥਿਤ ਚੋਰ ਅਤੇ ਦੁਕਾਨ ਮਾਲਕ ਵਿਚਕਾਰ ਹੋਈ ਹੱਥੋਂਪਾਈ ਵਿਚ ਗੋਲ਼ੀ ਚੱਲ ਗਈ ਅਤੇ ਦੁਕਾਨ ਮਾਲਕ ਦੀ ਵੀ ਮੌਤ ਹੋ ਗਈ ਅਤੇ ਚੋਰ ਵੀ ਮ੍ਰਿਤਕ ਪਾਇਆ ਗਿਆ । ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਕਿ ਗੋਲ਼ੀ ਕਿਵੇ ਚੱਲੀ ਅਤੇ ਕਿਵੇਂ ਦੋਹਾਂ ਦੀ ਮੌਤ ਹੋਈ। ਪੁਲਸ ਮ੍ਰਿਤਕ ਚੋਰ ਦੀ ਪਛਾਣ ਕਰਨ ਵਿਚ ਲੱਗੀ ਹੋਈ ਹੈ । ਇਸੇ ਦੌਰਾਨ ਪਿੰਡ ਦੁਰਗਾਪੁਰ ਦੇ ਸਾਬਕਾ ਸਰਪੰਚ ਕੁਲਦੀਪ ਸਿੰਘ ਦੁਰਗਾਪੁਰ ਤੇ ਹੋਰ ਨੇੜਲੇ ਪਿੰਡਾਂ ਦੇ ਨਿਵਾਸੀਆਂ ਦੱਸਿਆ ਕਿ ਕੁਝ ਅਰਸੇ ਤੋਂ ਪਿੰਡ ਭਾਣੋਲੰਘਾ ਬੱਸ ਅੱਡਾ ਚੋਰਾਂ ਦਾ ਗੜ੍ਹ ਬਣਿਆ ਹੋਇਆ ਹੈ ਅਤੇ ਪੁਲਸ ਵੱਲੋਂ ਇਸ ਪਿੰਡ ਵੱਲ ਕੋਈ ਧਿਆਨ ਨਹੀ ਦਿੱਤਾ ਜਾ ਰਿਹਾ ।
ਇਹ ਵੀ ਪੜ੍ਹੋ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਭੱਠਾ ਸਾਹਿਬ ਨਤਮਸਤਕ ਹੋਏ CM ਮਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ ਦਾ ਵੱਡਾ ਐਲਾਨ, ਚਾਈਨਾ ਡੋਰ ਦੀ ਸੂਚਨਾ ਦੇਣ ਵਾਲੇ ਨੂੰ ਮਿਲੇਗਾ ਇਨਾਮ
NEXT STORY