ਲੁਧਿਆਣਾ (ਗੌਤਮ)- ਲੁਧਿਆਣਾ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੋਂ ਦੇ ਮਾਨਕਵਾਲ ਵਿਚ ਗਿੱਲ ਫਾਟਕ ਨੇੜੇ ਆਦਰਸ਼ ਕਾਲੋਨੀ ਵਿਚ ਦੋਸਤ ਨਾਲ ਖੜ੍ਹੇ ਨੌਜਵਾਨ ਨੂੰ ਮੋਟਰਸਾਈਕਲ ਸਵਾਰ ਨੇ ਗੋਲ਼ੀਆਂ ਮਾਰ ਦਿੱਤੀਆਂ। ਜਿਸ ਕਾਰਨ ਨੌਜਵਾਨ ਜ਼ਖ਼ਮੀ ਹੋ ਗਿਆ ਅਤੇ ਹਸਪਤਾਲ ਪਹੁੰਚਾਇਆ ਗਿਆ। ਜ਼ਖ਼ਮੀ ਦੀ ਪਛਾਣ ਗਗਨਦੀਪ ਸਿੰਘ ਦੇ ਰੂਪ ਵਿਚ ਕੀਤੀ ਗਈ ਹੈ। ਪਤਾ ਲਗਦੇ ਹੀ ਥਾਣਾ ਸਦਰ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ, ਹੋ ਗਈ ਸਖ਼ਤ ਕਾਰਵਾਈ
ਪੁਲਸ ਨੇ ਮਾਨਕਵਾਲ ਦੇ ਰਹਿਣ ਵਾਲੇ ਸਤਨਾਮ ਸਿੰਘ ਦੇ ਬਿਆਨ 'ਤੇ ਅਣਪਛਾਣੇ ਮੋਟਰਸਾਈਕਲ ਸਵਾਰਾਂ ਖ਼ਿਲਾਫ਼ ਆਰਮ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਸਤਨਾਮ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਹੈ ਕਿ ਉਹ ਆਪਣੇ ਦੋਸਤ ਗਗਨਦੀਪ ਸਿੰਘ ਨਾਲ ਰਾਤ ਨੂੰ ਕਰੀਬ 9 ਵਜੇ ਆਪਣੇ ਚਾਚੇ ਦੇ ਘਰ ਦੇ ਬਾਹਰ ਆਪਣੀ ਕਾਰ ਪਾਰਕ ਕਰਨ ਤੋਂ ਬਾਅਦ ਆਪਣੇ ਦੋਸਤ ਗਗਨਦੀਪ ਸਿੰਘ ਨਾਲ ਖੜ੍ਹਾ ਗੱਲਬਾਤ ਕਰ ਰਿਹਾ ਸੀ ਤਾਂ ਅਚਾਨਕ ਹੀ ਉਨ੍ਹਾਂ ਨੂੰ ਗੋਲ਼ੀ ਚਲਣ ਦੀ ਆਵਾਜ਼ ਸੁਣਾਈ ਦਿੱਤੀ ।
ਇਹ ਵੀ ਪੜ੍ਹੋ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਜੁੜੀ ਵੱਡੀ ਖ਼ਬਰ, ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫ਼ਟ
ਗਗਨਦੀਪ ਸਿੰਘ ਨੇ ਕਿਹਾ ਕਿ ਉਸ ਦੀ ਸੱਜੀ ਬਾਂਹ ਵਿਚ ਗੋਲ਼ੀ ਲਗੀ ਹੈ। ਇਕ ਅਣਪਛਾਤਾ ਵਿਅਕਤੀ ਸੜਕ ਵਲ ਭੱਜਦਾ ਹੋਇਆ ਵਿਖਾਈ ਦਿੱਤਾ ਸੀ, ਜੋਕਿ ਆਪਣੇ ਦੂਜੇ ਸਾਥੀ ਨਾਲ ਜੋ ਮੋਟਰਸਾਈਕਲ ਸਟਾਰਟ ਕਰਕੇ ਖੜ੍ਹਾ ਸੀ, ਬੈਠ ਕੇ ਫਰਾਰ ਹੋ ਗਿਆ। ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ। ਵਾਰਦਾਤ ਵਾਲੀ ਜਗ੍ਹਾ ਦੇ ਆਲੇ ਦੁਆਲੇ ਲਗੇ ਸੀ. ਸੀ. ਟੀ. ਵੀ. ਕੈਮਰੇ ਚੈਕ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਨੂੰ ਲੈ ਕੇ ਅਫ਼ਸਰਾਂ ਨੂੰ ਸਿੱਧੀ ਹੋਈ ਪੰਜਾਬ ਸਰਕਾਰ, 26 ਮਾਰਚ ਤੱਕ ਦਿੱਤੀ Deadline
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਸ਼ੇ ਦਾ ਧੰਦਾ ਕਰਨ ਵਾਲੀ 'ਪੁਲਸ ਮੁਲਾਜ਼ਮ' ਕਾਬੂ, ਵੱਡੀ ਮਾਤਰਾ 'ਚ ਨਸ਼ਾ ਵੀ ਬਰਾਮਦ
NEXT STORY