ਤਰਨਤਾਰਨ(ਰਮਨ)- ਜ਼ਮੀਨੀ ਵਿਵਾਦ ਕਾਰਨ ਇਤਿਹਾਸਿਕ ਪਿੰਡ ਪਹੂਵਿੰਡ ਵਿਖੇ ਦੋ ਵਿਅਕਤੀਆਂ ਦੇ ਕਤਲ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧ ਵਿੱਚ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਦੋਵਾਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਪਹੂਵਿੰਡ ਵਿਖੇ ਸੁਖਰਾਜ ਸਿੰਘ ਉਰਫ ਰਾਜੂ (55) ਪੁੱਤਰ ਗੁਰਮੁਖ ਸਿੰਘ ਅਤੇ ਸਾਬਕਾ ਸਰਪੰਚ ਅਮਰਜੀਤ ਸਿੰਘ ਪੁੱਤਰ ਸੁੱਚਾ ਸਿੰਘ ਦੀ ਧਿਰ ਦਰਮਿਆਨ ਡੇਢ ਕਿੱਲਾ ਜ਼ਮੀਨ ਨੂੰ ਲੈ ਕੇ ਲੰਬੇ ਸਮੇਂ ਤੋਂ ਲੜਾਈ ਚੱਲ ਰਹੀ ਸੀ। ਸ਼ਨੀਵਾਰ ਦੁਪਹਿਰ ਸਮੇਂ ਦੋਵਾਂ ਧਿਰਾਂ ਵਿੱਚ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਇੰਨੀ ਵੱਧ ਗਈ ਕਿ ਲੜਾਈ ਨੇ ਖੂਨੀ ਰੂਪ ਧਾਰਨ ਕਰ ਲਿਆ।
ਇਹ ਵੀ ਪੜ੍ਹੋ- ਰੈਲੀ 'ਚ ਭਾਵੁਕ ਹੋਏ ਹਰਸਿਮਰਤ ਬਾਦਲ, ਅੱਜ ਮੇਰੀ ਜਗ੍ਹਾ 'ਤੇ ਸੁਖਬੀਰ ਬਾਦਲ ਨੇ ਆਉਣਾ ਸੀ ਪਰ...
ਇਸ ਦੌਰਾਨ ਮੋਟਰ ਦੇ ਨੇੜੇ ਦੋਵਾਂ ਧਿਰਾਂ ਵਿੱਚ ਫਾਇਰਿੰਗ ਸ਼ੁਰੂ ਹੋ ਗਈ, ਜਿਸ ਦੇ ਚਲਦਿਆਂ ਗੋਲੀ ਲੱਗਣ ਨਾਲ ਸੁਖਰਾਜ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਬੇਟਾ ਗੁਰਨੂਰ ਸਿੰਘ ਜ਼ਖ਼ਮੀ ਹੋ ਗਿਆ। ਇਸ ਦੌਰਾਨ ਦੂਸਰੇ ਧਿਰ ਦੇ ਨਿਰਮਲ ਸਿੰਘ (63) ਪੁੱਤਰ ਨਾਜਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ- ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ ਤੇ ਛੱਡੀਆਂ ਪਾਣੀ ਦੀਆਂ ਬੁਛਾੜਾਂ
ਇਸ ਫਾਇਰਿੰਗ ਦੌਰਾਨ ਇਲਾਕੇ ਵਿੱਚ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਜਿਸ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਭਿੱਖੀਵਿੰਡ ਦੀ ਪੁਲਸ ਮੌਕੇ ਤੇ ਪੁੱਜੀ ਅਤੇ ਮ੍ਰਿਤਕ ਦੇਹਾਂ ਨੂੰ ਆਪਣੇ ਕਬਜ਼ੇ ਵਿੱਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਜਦਕਿ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਭਿੱਖੀਵਿੰਡ ਅਤੁਲ ਸੋਨੀ ਨੇ ਦੱਸਿਆ ਕਿ ਇਸ ਕਤਲ ਮਾਮਲੇ ਵਿੱਚ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਦ ਕਿ ਮ੍ਰਿਤਕਾਂ ਦਾ ਐਤਵਾਰ ਸਵੇਰੇ ਪੋਸਟਮਾਰਟਮ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਅੱਧੀ ਰਾਤ ਵੱਡੀ ਵਾਰਦਾਤ, ਘਰ 'ਚ ਮੌਜੂਦ ਔਰਤ 'ਤੇ ਚਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ ਸੱਚਾਈ, ਚਾਕੂ ਆਰ-ਪਾਰ ਹੋਇਆ, ਲੱਗੇ 150 ਟਾਂਕੇ
NEXT STORY