ਫਤਿਹਗੜ੍ਹ ਸਾਹਿਬ (ਜਗਦੇਵ)- ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਚ ਇਲਾਜ ਅਧੀਨ ਇਕ ਮਰੀਜ਼ ਨੇ ਫਾਹਾ ਲੈ ਆਪਣੇ ਜੀਵਨ ਦੀ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਹਿਚਾਣ ਪ੍ਰਗਟ ਸਿੰਘ, ਨਿਵਾਸੀ ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ, ਜਿਸਨੇ ਇਲਾਜ ਲਈ ਹਸਪਤਾਲ ਦਾ ਪ੍ਰਾਈਵੇਟ ਰੂਮ ਲਿਆ ਹੋਇਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼: ਠੰਡੀਆਂ ਹਵਾਵਾਂ ਨੇ ਦਿੱਤੀ ਦਸਤਕ, ਅਗਲੇ ਦਿਨਾਂ 'ਚ...
ਥਾਣਾ ਫਤਿਹਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਅਕਤੂਬਰ 2025 ਨੂੰ ਪ੍ਰਗਟ ਸਿੰਘ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿੱਚ ਦਾਖਲ ਹੋਇਆ ਸੀ। ਬੀਤੀ ਰਾਤ ਉਸਨੇ ਹਸਪਤਾਲ ਦੇ ਪ੍ਰਾਈਵੇਟ ਰੂਮ ਵਿੱਚ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਇਸ ਸਬੰਧੀ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਮੌਤ ਦੇ ਕਾਰਨਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਆਈ ਇਕ ਹੋਰ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਰੂਹ ਕੰਬਾਊ ਘਟਨਾ! ਵੱਡੇ ਭਰਾ ਤੋਂ ਦੁਖੀ ਨਿੱਕੇ ਨੇ ਖ਼ੁਦ 'ਤੇ ਪੈਟਰੋਲ ਪਾ ਕੇ ਲਾ ਲਾਈ ਅੱਗ
NEXT STORY