ਤਰਨਤਾਰਨ (ਰਮਨ)- ਸਥਾਨਕ ਸ਼ਹਿਰ ਦੇ ਸਰਹਾਲੀ ਰੋਡ ਵਿਖੇ ਇਕ ਮੈਡੀਕਲ ਸਟੋਰ ਮਾਲਕ ਵੱਲੋਂ 10 ਲੱਖ ਰੁਪਏ ਦੀ ਫਿਰੌਤੀ ਨਾ ਦੇਣ ਕਾਰਨ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਦੇਰ ਸ਼ਾਮ ਦੁਕਾਨ 'ਤੇ ਗੋਲ਼ੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਭਾਵੇਂ ਕਿ ਇਸ ਫਾਇਰਿੰਗ ਦੌਰਾਨ ਕਿਸੇ ਦਾ ਕੋਈ ਵੀ ਨੁਕਸਾਨ ਨਹੀਂ ਹੋਇਆ ਪਰ ਇਲਾਕੇ ਅਤੇ ਪਰਿਵਾਰ ਵਿਚ ਦਹਿਸ਼ਤ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਕਾਨੂੰਨ-ਵਿਵਸਥਾ ਬਾਰੇ ਵਿਰੋਧੀ ਧਿਰ ਦੇ ਝੂਠ ਦਾ ਕ੍ਰਾਈਮ ਰਿਕਾਰਡਜ਼ ਬਿਊਰੋ ਨੇ ਕੀਤਾ ਪਰਦਾਫ਼ਾਸ਼ : ਧਾਲੀਵਾਲ
ਬੀਰੂ ਰਾਮ ਨੇ ਦੱਸਿਆ ਕਿ ਕਰੀਬ ਦੋ ਦਿਨ ਪਹਿਲਾਂ ਉਸ ਦੇ ਮੋਬਾਇਲ ਫੋਨ 'ਤੇ ਇਕ ਫੋਨ ਕਾਲ ਆਈ ਸੀ, ਜਿਸ ਵਿਚ ਪ੍ਰਭ ਦਾਸੂਵਾਲ ਨਾਮਕ ਗੈਂਗਸਟਰ ਵੱਲੋਂ 10 ਲੱਖ ਰੁਪਏ ਦੀ ਫਿਰੌਤੀ ਦੇਣ ਸਬੰਧੀ ਮੰਗ ਕੀਤੀ ਗਈ। ਬੀਰੂ ਰਾਮ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਕਰੀਬ 7:30 ਵਜੇ ਜਦੋਂ ਉਹ ਆਪਣੇ ਮੈਡੀਕਲ ਸਟੋਰ 'ਤੇ ਕੰਮ ਕਰ ਰਿਹਾ ਸੀ ਤਾਂ ਇਕ ਮੋਟਰਸਾਈਕਲ ਉੱਪਰ ਸਵਾਰ ਤਿੰਨ ਨਕਾਬਪੋਸ਼ ਵਿਅਕਤੀ ਆਏ, ਜਿਨ੍ਹਾਂ ਵੱਲੋਂ ਦੁਕਾਨ ਉਪਰ ਸਿੱਧੀਆਂ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ।

ਇਸ ਫਾਇਰਿੰਗ ਦੌਰਾਨ ਸ਼ਟਰ ਅਤੇ ਆਸ ਪਾਸ ਤਿੰਨ ਗੋਲ਼ੀਆਂ ਲੱਗੀਆਂ, ਜਿਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਬੀਰੂ ਰਾਮ ਅਤੇ ਉਸ ਦੇ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਬਣਦੀ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਧਰ ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੇ ਪੁਲਸ ਵੱਲੋਂ ਮੌਕੇ 'ਤੇ ਪੁੱਜ ਕੇ ਖੋਲ੍ਹ ਅਤੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਨੂੰ ਕਬਜ਼ੇ ਵਿਚ ਲੈਂਦੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਿਟੀ ਦੇ ਮੁਖੀ ਅਮਰੀਕ ਸਿੰਘ ਨੇ ਦੱਸਿਆ ਕਿ ਵੀਰੂ ਰਾਮ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ਉੱਪਰ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ Red Alert ਜਾਰੀ! ਮੌਸਮ ਦੀ ਪੜ੍ਹੋ ਨਵੀਂ ਅਪਡੇਟ, ਵਿਭਾਗ ਨੇ 7 ਜਨਵਰੀ ਤੱਕ ਕੀਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ’ਚ ਕਾਨੂੰਨ-ਵਿਵਸਥਾ ਬਾਰੇ ਵਿਰੋਧੀ ਧਿਰ ਦੇ ਝੂਠ ਦਾ ਕ੍ਰਾਈਮ ਰਿਕਾਰਡਜ਼ ਬਿਊਰੋ ਨੇ ਕੀਤਾ ਪਰਦਾਫ਼ਾਸ਼ : ਧਾਲੀਵਾਲ
NEXT STORY