ਟਾਂਡਾ ਉੜਮੁੜ (ਪੰਡਿਤ, ਮੋਮੀ) : ਟਾਂਡਾ ਇਲਾਕੇ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਐਤਵਾਰ ਸ਼ਾਮ ਕਰੀਬ 5.30 ਵਜੇ ਕਾਲੋਨੀ ਵਿੱਚ ਸੈਰ ਕਰ ਰਹੇ ਇੱਕ ਰਿਟਾਇਰਡ ਕੈਪਟਨ ਤੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵੱਲੋਂ ਪਿਸਤੌਲ ਦੀ ਨੋਕ ’ਤੇ ਮੋਬਾਈਲ ਫੋਨ ਖੋਹਣ ਦੀ ਵਾਰਦਾਤ ਸਾਹਮਣੇ ਆਈ ਹੈ। ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਦੋਵੇਂ ਮੁਲਜ਼ਮ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ : ਪੰਜਾਬ: ਦੋਹਤੇ ਨੇ ਕਰ'ਤਾ ਨਾਨੀ ਦਾ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਜਾਣਕਾਰੀ ਦਿੰਦਿਆਂ ਰਿਟਾਇਰਡ ਕੈਪਟਨ ਗੁਰਨਾਮ ਸਿੰਘ ਭੰਗੂ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਐਤਵਾਰ ਸ਼ਾਮ ਆਪਣੀ ਕਾਲੋਨੀ ਵਿੱਚ ਸੈਰ ਕਰ ਰਹੇ ਸਨ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਉਨ੍ਹਾਂ ਕੋਲ ਆਏ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਦੇ ਪਿੱਛੇ ਬੈਠੇ ਨੌਜਵਾਨ ਨੇ ਉਨ੍ਹਾਂ ਨੂੰ ਫੜ ਲਿਆ ਅਤੇ ਪਿਸਤੌਲ ਉਨ੍ਹਾਂ ਦੀ ਕਮਰ ਨਾਲ ਲਗਾ ਦਿੱਤੀ। ਇਸ ਉਪਰੰਤ ਮੁਲਜ਼ਮ ਉਨ੍ਹਾਂ ਦੇ ਹੱਥ ਵਿੱਚ ਫੜਿਆ ਮੋਬਾਈਲ ਫੋਨ ਖੋਹ ਕੇ ਦੋਵੇਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਏ।
ਵਾਰਦਾਤ ਤੋਂ ਬਾਅਦ ਰਿਟਾਇਰਡ ਕੈਪਟਨ ਗੁਰਨਾਮ ਸਿੰਘ ਨੇ ਇਸ ਸਬੰਧੀ ਟਾਂਡਾ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ਉਪਰੰਤ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮੁਲਜ਼ਮਾਂ ਦੀ ਪਛਾਣ ਅਤੇ ਉਨ੍ਹਾਂ ਤੱਕ ਪਹੁੰਚਣ ਲਈ ਵਾਰਦਾਤ ਵਾਲੀ ਥਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ’ਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਨੂੰ ਲੈ ਕੇ ਤਰੁਣ ਚੁੱਘ ਨੂੰ ਮਿਲੇ ਪ੍ਰਦੀਪ ਸਿੰਗਲਾ
NEXT STORY