ਜਲੰਧਰ- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਵਿਖੇ ਇਕ ਢਾਬੇ 'ਤੇ ਕਰੀਬ ਅੱਧੀ ਦਰਜਨ ਹਮਲਾਵਰਾਂ ਨੇ ਤਲਵਾਰਾਂ ਸਮੇਤ ਹੋਰ ਹਥਿਆਰਾਂ ਨਾਲ ਹਮਲਾ ਬੋਲ ਦਿੱਤਾ। ਇਸ ਘਟਨਾ ਵਿਚ ਢਾਬੇ ਦੇ ਮਾਲਕ ਸਮੇਤ ਤਿੰਨ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੈ। ਇਹ ਘਟਨਾ ਹੋਲੀ ਵਾਲੇ ਦਿਨ ਬੱਸ ਸਟੈਂਡ ਨੇੜੇ ਰਾਤ ਕਰੀਬ 8 ਵਜੇ ਵਾਪਰੀ। ਘਟਨਾ ਦੀ ਸੂਚਨਾ ਪਾ ਕੇ ਥਾਣਾ ਡਿਵੀਜ਼ਨ ਨੰਬਰ-6 ਦੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਢਾਬੇ 'ਤੇ ਲੱਗੇ ਸੀ. ਸੀ. ਟੀ. ਵੀ. ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ। ਪੁਲਸ ਨੇ ਢਾਬੇ ਦੇ ਮਾਲਕ ਦੇ ਬਿਆਨ ਵੀ ਦਰਜ ਕੀਤੇ ਹਨ।
ਇਹ ਵੀ ਪੜ੍ਹੋ : ਭੰਡਾਰਿਆਂ ਮੌਕੇ ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖਬਰੀ, ਹੋਇਆ ਵੱਡਾ ਐਲਾਨ

ਜਾਣੋ ਕੀ ਹੈ ਪੂਰਾ ਮਾਮਲਾ
ਮਿਲੀ ਜਾਣਕਾਰੀ ਮੁਤਾਬਕ ਹੋਲੀ ਵਾਲੇ ਦਿਨ ਬੱਸ ਸਟੈਂਡ ਨੇੜੇ ਸਥਿਤ ਪ੍ਰਿੰਸ ਢਾਬੇ ਦਾ ਕੰਮ ਆਮ ਦਿਨਾਂ ਵਾਂਗ ਹੀ ਚੱਲ ਰਿਹਾ ਸੀ। ਇਕ ਕਰਮਚਾਰੀ ਢਾਬੇ ਦੇ ਬਾਹਰ ਸਾਹਮਣੇ ਬੈਠਾ ਸੀ ਅਤੇ ਇਕ ਤੀਜੇ ਵਿਅਕਤੀ ਨਾਲ ਗੱਲ ਕਰ ਰਿਹਾ ਸੀ। ਇਸ ਦੌਰਾਨ ਰਾਤ ਕਰੀਬ 8 ਵਜੇ ਅੱਧੀ ਦਰਜਨ ਤੋਂ ਵੱਧ ਨੌਜਵਾਨ ਆਏ ਅਤੇ ਉਨ੍ਹਾਂ ਨੇ ਢਾਬੇ ਦੇ ਮਾਲਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਢਾਬੇ ਦੇ ਮਾਲਕ 'ਤੇ ਹਮਲਾ ਹੁੰਦੇ ਵੇਖ ਜਦੋਂ ਇਕ ਕਰਮਚਾਰੀ ਮਾਲਕ ਨੂੰ ਬਚਾਉਣ ਲਈ ਆਇਆ ਤਾਂ ਮੁਲਜ਼ਮਾਂ ਨੇ ਕਰਮਚਾਰੀ ਨੂੰ ਵੀ ਫੜ ਲਿਆ ਅਤੇ ਉਸ ਨੂੰ ਜ਼ਮੀਨ 'ਤੇ ਸੁਟਦਿਆਂ ਤਲਵਾਰਾਂ ਸਮੇਤ ਬੇਸਬਾਲ ਬੈਟਾਂ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਦੇ ਇਹ ਜ਼ਿਲ੍ਹੇ ਹੋ ਜਾਣ ਸਾਵਧਾਨ! ਚੱਲਣ ਲੱਗੀਆਂ ਠੰਡੀਆਂ ਹਵਾਵਾਂ, ਤੂਫ਼ਾਨ ਤੇ ਮੀਂਹ ਦਾ Alert
ਢਾਬਾ ਮਾਲਕ ਦੇ ਕੁਝ ਕਹਿਣ ਤੋਂ ਪਹਿਲਾਂ ਹੀ ਮੁਲਜ਼ਮਾਂ ਨੇ 2 ਕਰਮਚਾਰੀਆਂ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਸੀ। ਘਟਨਾ ਨੂੰ ਅੰਜਾਮ ਦੇਣ ਮਗਰੋਂ ਸਾਰੇ ਦੋਸ਼ੀ ਮੌਕੇ ਤੋਂ ਭੱਜ ਗਏ। ਮੌਕੇ 'ਤੇ ਮੌਜੂਦ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਕਰਮਚਾਰੀ ਨੂੰ ਹਸਪਤਾਲ ਲਿਜਾਇਆ ਗਿਆ। ਇਸ ਦੇ ਨਾਲ ਹੀ ਦੋ ਹੋਰ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ ਅਤੇ ਉਨ੍ਹਾਂ ਨੂੰ ਵੀ ਪੱਟੀਆਂ ਬੰਨ੍ਹੀਆਂ ਗਈਆਂ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਸਿਵਲ ਹਲਪਤਾਲ 'ਚ ਪਈਆਂ ਭਾਜੜਾਂ, ਬਾਥਰੂਮ ’ਚੋਂ ਮਿਲਿਆ ਅਜਿਹਾ ਕਿ ਵੇਖ ਉੱਡੇ ਹੋਸ਼
ਪੁਰਾਣੀ ਰੰਜ਼ਿਸ ਕਾਰਨ ਕੀਤਾ ਗਿਆ ਹਮਲਾ
ਉਥੇ ਹੀ ਪ੍ਰਿੰਸ ਢਾਬੇ ਦੇ ਮਾਲਕ ਵਰੁਣ ਨੇ ਦੱਸਿਆ ਕਿ ਇਹ ਹਮਲਾ ਪੁਰਾਣੀ ਰੰਜਿਸ਼ ਕਾਰਨ ਕੀਤਾ ਗਿਆ ਹੈ। ਵਰੁਣ ਨੇ ਦੱਸਿਆ ਕਿ ਉਨ੍ਹਾਂ ਦੀ ਕੁਝ ਸਮਾਂ ਪਹਿਲਾਂ ਉਕਤ ਹਮਲਾਵਰਾਂ ਨਾਲ ਬਹਿਸ ਹੋਈ ਸੀ, ਜਿਸ ਤੋਂ ਬਾਅਦ ਮੁਲਜ਼ਮਾਂ ਨੇ ਮੌਕਾ ਲੱਭਦੇ ਹੀ ਹਮਲਾ ਕਰ ਦਿੱਤਾ। ਇਸ ਸਬੰਧੀ ਪਿਛਲੇ ਕੁਝ ਦਿਨਾਂ ਤੋਂ ਢਾਬਾ ਮਾਲਕ ਦੇ ਫੋਨ 'ਤੇ ਧਮਕੀਆਂ ਮਿਲ ਰਹੀਆਂ ਸਨ ਕਿ ਉਨ੍ਹਾਂ ਨੂੰ ਮਾਰ ਦਿੱਤਾ ਜਾਵੇਗਾ। ਦੋਵਾਂ ਵਿਚਕਾਰ ਸੁਲਾਹ ਬਾਰੇ ਗੱਲਬਾਤ ਚੱਲ ਰਹੀ ਸੀ ਪਰ ਸ਼ੁੱਕਰਵਾਰ ਨੂੰ ਮੁਲਜ਼ਮ ਨੇ ਅੱਧੀ ਦਰਜਨ ਲੋਕਾਂ ਨਾਲ ਅਚਾਨਕ ਹਮਲਾ ਕਰ ਦਿੱਤਾ। ਪੀੜਤ ਨੇ ਪੁਲਸ ਨੂੰ ਮਾਮਲੇ ਵਿੱਚ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਪੁਲਸ ਵੱਲੋਂ ਸੀ.ਸੀ.ਟੀ.ਵੀ. ਕੈਮਰੇ ਚੱਕ ਕੀਤੇ ਜਾ ਰਹੇ ਹਨ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦਾ ਇਹ ਸਥਾਨ ਸੈਲਾਨੀਆਂ ਲਈ ਬਣਿਆ ਵਿਸ਼ੇਸ਼ ਖਿੱਚ ਦਾ ਕੇਂਦਰ, ਲੋਕ ਕਰਵਾ ਰਹੇ ਫੋਟੋਗ੍ਰਾਫ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਲੋਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ
NEXT STORY