ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਬੀਤੀ ਰਾਤ ਜਲ੍ਹਿਆਂਵਾਲਾ ਬਾਗ ਨੇੜੇ ਇੱਕ ਆਟੋ ਰਿਕਸ਼ਾ ਚਾਲਕ ਤੇ ਰੇੜੀ ਚਾਲਕ ਦੀ ਆਪਸ ਵਿੱਚ ਬਹਿਸਬਾਜ਼ੀ ਹੋ ਗਈ। ਬਹਿਸਬਾਜ਼ੀ ਇੰਨੀ ਕੁ ਜ਼ਿਆਦਾ ਵੱਧ ਗਈ ਕਿ ਰੇੜੀ ਚਾਲਕ ਵੱਲੋਂ ਆਟੋ ਰਿਕਸ਼ਾ ਚਾਲਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਜਿਸ ਦੇ ਚਲਦੇ ਰੇੜੀ ਚਾਲਕ ਵੱਲੋਂ ਆਟੋ ਰਿਕਸ਼ਾ ਚਾਲਕ ਦਾ ਬਾਂਹ ਨਾਲੋਂ ਗੁੱਟ ਵੱਖ ਕਰ ਦਿੱਤਾ ਗਿਆ ਤੇ ਆਟੋ ਰਿਕਸ਼ਾ ਚਾਲਕ ਰਾਜਿੰਦਰ ਸਿੰਘ ਗੰਭੀਰ ਰੂਪ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਇਲਾਕੇ ਦੇ ਲੋਕਾਂ ਵੱਲੋਂ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਮੀਂਹ-ਤੂਫ਼ਾਨ, ਜਾਣੋ ਆਉਣ ਵਾਲੇ ਦਿਨਾਂ ਦੀ ਤਾਜ਼ਾ update
ਇਸ ਦੌਰਾਨ ਮੌਕੇ 'ਤੇ ਪੁੱਜੇ ਪੁਲਸ ਅਧਿਕਾਰੀਆਂ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਰੇੜੀ ਚਾਲਕ ਦੋਸ਼ੀ ਦੀ ਪਹਿਚਾਣ ਕਰ ਕੇ ਉਸ ਨੂੰ ਜਲਦ ਹੀ ਕਾਬੂ ਕਰ ਲਿਆ ਗਿਆ । ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਸ਼ਹੀਦ ਉਧਮ ਸਿੰਘ ਨਗਰ ਦਾ ਰਹਿਣ ਵਾਲਾ ਹੈ, ਉਸ ਨੂੰ ਕਾਬੂ ਕਰ ਕੇ ਉਸ ਨੇ ਜਿਹੜੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਸੀ ਉਸ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਸਾਡੇ ਵੱਲੋਂ ਮਾਮਲਾ ਦਰਜ ਕਰਕੇ ਬੰਨਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ ਦੋ ਪਾਕਿਸਤਾਨੀ ਜਾਸੂਸ, ਫੌਜ ਖੇਤਰਾਂ ਤੇ ਹਵਾਈ ਠਿਕਾਣਿਆਂ ਦੀ ਜਾਣਕਾਰੀ ਕਰਦੇ ਸਨ ਲੀਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡਾ ਤੋਹਫ਼ਾ ਦੇਣ ਜਾ ਰਹੀ ਪੰਜਾਬ ਸਰਕਾਰ! ਅੱਜ ਸ਼ਾਮ 5 ਵਜੇ ਤੋਂ ਹੋਵੇਗੀ ਸ਼ੁਰੂਆਤ
NEXT STORY