ਫਗਵਾੜਾ (ਜਲੋਟਾ) : ਫਗਵਾੜਾ ਦੇ ਨਜ਼ਦੀਕੀ ਪਿੰਡ ਭਾਖੜੀਆਣਾ ਵਿਖੇ ਅੱਜ ਦੇਰ ਰਾਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ 2 ਅਣਪਛਾਤੇ ਨਕਾਬਪੋਸ਼ ਹਮਲਾਵਰਾਂ ਵੱਲੋਂ ਇੱਕ ਵਿਅਕਤੀ ਨੂੰ ਗੋਲੀ ਮਾਰਨ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ। ਗੋਲੀ ਲੱਗਣ ਨਾਲ ਜ਼ਖਮੀ ਹੋਏ ਵਿਅਕਤੀ ਦੀ ਪਛਾਣ ਪਰਮਜੀਤ ਸਿੰਘ ਵਾਸੀ ਪਿੰਡ ਭਾਖੜੀਆਣਾ ਥਾਣਾ ਰਾਵਲਪਿੰਡੀ ਵਜੋਂ ਦੱਸੀ ਜਾ ਰਹੀ ਹੈ ਜਿਸ ਨੂੰ ਗੰਭੀਰ ਹਾਲਤ ਵਿੱਚ ਸਥਾਨਕ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਮਾਮਲੇ ਸਬੰਧੀ ਪਿੰਡ ਦੇ ਇੱਕ ਵਸਨੀਕ ਨੇ ਦੱਸਿਆ ਕਿ ਅਣਪਛਾਤੇ ਮੋਟਰਸਾਈਕਲ ਸਵਾਰ 2 ਨਕਾਬਪੋਸ਼ ਹਮਲਾਵਰਾਂ ਵੱਲੋਂ ਮੌਕੇ 'ਤੇ 2 ਫਾਇਰ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ ਇੱਕ ਗੋਲੀ ਪਰਮਜੀਤ ਸਿੰਘ ਦੇ ਪੱਟ 'ਤੇ ਵੱਜੀ ਹੈ ਜਿਸ ਕਾਰਨ ਉਹ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ।
ਇਹ ਵੀ ਪੜ੍ਹੋ : ਮੋਟਰਸਾਈਕਲ ’ਚ ਪੈਟਰੋਲ ਖਤਮ ਹੋਣ ’ਤੇ ਮਦਦ ਮੰਗਣੀ ਪਈ ਮਹਿੰਗੀ, ਖੋਹ ਲਿਆ ਸਾਰਾ ਸਾਮਾਨ
ਮਾਮਲੇ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐੱਸਪੀ ਫਗਵਾੜਾ ਭਾਰਤ ਭੂਸ਼ਣ ਨੇ ਪਿੰਡ ਭਾਖੜੀਆਣਾ 'ਚ ਹੋਏ ਗੋਲੀਕਾਂਡ ਦੀ ਅਧਿਕਾਰਕ ਤੌਰ 'ਤੇ ਤਸਦੀਕ ਕਰਦੇ ਹੋਏ ਦੱਸਿਆ ਕਿ ਗੋਲੀ ਲੱਗਣ ਨਾਲ ਪਰਮਜੀਤ ਸਿੰਘ ਜ਼ਖਮੀ ਹੋਇਆ ਹੈ ਜਿਸ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਡੀਐੱਸਪੀ ਨੇ ਦੱਸਿਆ ਕਿ ਹਾਲੇ ਤੱਕ ਹੋਈ ਪੁਲਸ ਜਾਂਚ ਵਿੱਚ ਮਾਮਲਾ ਪ੍ਰਾਪਰਟੀ ਨੂੰ ਲੈ ਕੇ ਰੰਜਿਸ਼ ਦਾ ਜਾਪ ਰਿਹਾ ਹੈ। ਉਹਨਾਂ ਕਿਹਾ ਕਿ ਗੋਲੀਕਾਂਡ 'ਚ ਸ਼ਾਮਲ ਰਹੇ ਅਣਪਛਾਤੇ ਨਕਾਬਪੋਸ਼ ਹਮਲਾਵਰ ਸ਼ੂਟਰਾਂ ਬਾਰੇ ਪੁਲਸ ਨੂੰ ਮੌਕੇ ਤੋਂ ਕੁਝ ਅਹਿਮ ਸੁਰਗ ਮਿਲੇ ਹਨ ਅਤੇ ਪੁਲਸ ਟੀਮਾਂ ਇਲਾਕੇ 'ਚ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਆਦਿ ਦੀਆਂ ਜਾਂਚ ਕਰ ਰਹੀਆਂ ਹਨ। ਉਹਨਾਂ ਦਾਅਵਾ ਕੀਤਾ ਕਿ ਮਾਮਲੇ ਚ ਸ਼ਾਮਲ ਦੋਸ਼ੀਆਂ ਨੂੰ ਪੁਲਸ ਜਲਦ ਗ੍ਰਿਫਤਾਰ ਕਰ ਲਵੇਗੀ। ਖ਼ਬਰ ਲਿਖੇ ਜਾਣ ਤੱਕ ਜਿੱਥੇ ਪਿੰਡ ਭਾਖੜੀਆਣਾ 'ਚ ਦੇਰ ਰਾਤ ਚੱਲੀਆਂ ਗੋਲੀਆਂ ਨੂੰ ਲੈ ਕੇ ਲੋਕਾਂ ਅਤੇ ਪਿੰਡ ਵਾਸੀਆਂ 'ਚ ਭਾਰੀ ਡਰ ਅਤੇ ਦਹਿਸ਼ਤ ਦਾ ਮਾਹੌਲ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਸ਼ਹੂਰ ਸਵੀਟ ਸ਼ਾਪ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਕੀਮਤੀ ਸਾਮਾਨ ਸੜ ਕੇ ਹੋਇਆ ਸੁਆਹ
NEXT STORY