ਹੁਸ਼ਿਆਰਪੁਰ/ਗੜ੍ਹਸ਼ੰਕਰ (ਵੈੱਬ ਡੈਸਕ, ਅਮਰੀਕ)- ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿਚੋਂ ਬੇਅਦਬੀ ਦੀ ਵੱਡੀ ਘਟਨਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਚ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ ਵਾਪਰ ਗਈ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਪਾੜੇ ਹੋਏ ਅੰਗ ਮਿਲੇ ਹਨ। ਗੁਰਦੁਆਰਾ ਸਾਹਿਬ ਵਿਚ ਵਾਪਰੀ ਬੇਅਦਬੀ ਦੀ ਘਟਨਾ ਨੂੰ ਵੇਖ ਹਰ ਕਿਸੇ ਦੇ ਮਨ ਠੇਸ ਪਹੁੰਚੀ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਟਹਿਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਕਤ ਗੁਰਦੁਆਰਾ ਸਾਹਿਬ ਵਿਚ ਇਕ ਪ੍ਰੋਗਰਾਮ ਰੱਖਿਆ ਗਿਆ ਸੀ। ਪ੍ਰੋਗਰਾਮ ਮਗਰੋਂ ਜਦੋਂ ਸ਼ਾਮ ਨੂੰ ਗ੍ਰੰਥੀ ਨੇ ਜਾ ਕੇ ਵੇਖਿਆ ਤਾਂ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਹੋਏ ਮਿਲੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਚ ਕੈਮਰੇ ਲੱਗੇ ਹੋਏ ਪਰ ਤਕਨੀਕੀ ਖ਼ਰਾਬੀ ਕਾਰਨ ਕੰਮ ਨਹੀਂ ਕਰ ਰਹੇ ਸਨ।
ਉਨ੍ਹਾਂ ਦੱਸਿਆ ਕਿ ਇਸ ਉਪਰੰਤ ਉਨ੍ਹਾਂ ਵੱਲੋਂ ਕਮੇਟੀ ਦੇ ਪ੍ਰਧਾਨ ਅਤੇ ਪਿੰਡ ਵਾਸੀਆਂ ਨੂੰ ਸੂਚਨਾ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਥਾਣਾ ਮਾਹਿਲਪੁਰ ਪੁਲਸ ਨੂੰ ਸੂਚਨਾ ਦਿੱਤੀ ਗਈ। ਇਸ ਮੌਕੇ ਸੁਰਿੰਦਰ ਸਿੰਘ ਭੁਲੇਵਾਲ ਰਾਠਾ ਸਾਬਕਾ ਵਿਧਾਇਕ ਨੇ ਬੇਅਦਬੀ ਦੀ ਘਟਨਾ ਦੀ ਸਖ਼ਤ ਆਲੋਚਨਾ ਕਰਦੇ ਹੋਏ ਪੁਲਸ ਪ੍ਰਸ਼ਾਸਨ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉੱਧਰ ਇਸ ਸਬੰਧ ਵਿਚ ਜਸਪ੍ਰੀਤ ਸਿੰਘ ਡੀ. ਐੱਸ. ਪੀ. ਗੜ੍ਹਸ਼ੰਕਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਹ ਅਜੇ ਪਤਾ ਨਹੀਂ ਲੱਗ ਸਕਿਆ ਕਿ ਉਕਤ ਘਟਨਾ ਨੂੰ ਅੰਜਾਮ ਕਿਹੜੇ ਸ਼ਖ਼ਸ ਵੱਲੋਂ ਦਿੱਤਾ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ NRIs ਲਈ ਅਹਿਮ ਖ਼ਬਰ, 21 ਤਾਰੀਖ਼ ਲਈ ਹੋਇਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. 'ਗੁਰੂ ਕੇ ਮਹਿਲ' ਸਜਾਏ ਗਏ ਸੁੰਦਰ ਜਲੌਅ, ਮੱਥਾ ਟੇਕਣ ਪਹੁੰਚੀ ਸੰਗਤ
NEXT STORY