ਅੰਮ੍ਰਿਤਸਰ: ਅੰਮ੍ਰਿਤਸਰ 'ਚ ਇਕ ਹੋਟਲ ਦੇ ਬਾਹਰ ਆਪਸੀ ਝੜਪ ਦੌਰਾਨ ਇਕ ਵਿਅਕਤੀ ’ਤੇ ਤੇਜ਼ਧਾਰ ਕਿਰਪਾਨ ਨਾਲ ਹਮਲਾ ਕਰਕੇ ਉਸ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਪੁਲਸ ਕਮਿਸ਼ਨਰ (ਏਸੀਪੀ) ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਹ ਘਟਨਾ ਐੱਮ.ਜੀ.ਐੱਮ. ਰੈਜ਼ੀਡੈਂਸੀ (MGM Residency) ਹੋਟਲ ਦੇ ਬਾਹਰ ਵਾਪਰੀ ਹੈ। ਪੁਲਸ ਵੱਲੋਂ ਮੌਕੇ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਅਤੇ ਡੀਵੀਆਰ (DVR) ਦੀ ਫੁਟੇਜ ਦੀ ਜਾਂਚ ਕੀਤੀ ਗਈ ਹੈ। ਫੁਟੇਜ ਦੇ ਆਧਾਰ ’ਤੇ ਘਟਨਾ ਦੇ ਪੂਰੇ ਕ੍ਰਮ ਨੂੰ ਸਮਝਣ ਅਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਸ ਗੈਂਗਸਟਰ ਦੀ ਪਤਨੀ ਲੜੇਗੀ ਚੋਣ, ਸਿਆਸਤ 'ਚ ਮਚੀ ਹਲਚਲ
ਏਸੀਪੀ ਸੰਧੂ ਅਨੁਸਾਰ ਮ੍ਰਿਤਕ ਦੀ ਪਛਾਣ ਵਿੱਕੀ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਮੁੱਢਲੀ ਜਾਂਚ ਅਤੇ ਸੀਸੀਟੀਵੀ ਫੁਟੇਜ ਤੋਂ ਪਤਾ ਲੱਗਾ ਹੈ ਕਿ ਵਿੱਕੀ ਸਿੰਘ ਦੀ ਬਟਾਲਾ ਵਾਲੇ ਪਾਸੇ ਦੇ ਰਹਿਣ ਵਾਲੇ ਦੋ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਦੇਖਦੇ ਹੀ ਦੇਖਦੇ ਇਹ ਬਹਿਸ ਝੜਪ ਵਿੱਚ ਬਦਲ ਗਈ ਅਤੇ ਦੋਵਾਂ ਧਿਰਾਂ ਵਿਚਾਲੇ ਹੱਥੋਪਾਈ ਸ਼ੁਰੂ ਹੋ ਗਈ। ਇਸ ਦੌਰਾਨ ਨੌਜਵਾਨਾਂ ਵੱਲੋਂ ਕਿਰਪਾਨ ਨਾਲ ਵਿੱਕੀ ਸਿੰਘ ’ਤੇ ਕਈ ਵਾਰ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਵਿੱਕੀ ਸਿੰਘ ਨੇ ਵੀ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ। ਪਰ ਹਮਲਾਵਰਾਂ ਵੱਲੋਂ ਕੀਤੇ ਗਏ ਤਾਬੜਤੋੜ ਵਾਰਾਂ ਕਾਰਨ ਵਿੱਕੀ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ-ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲ ਕਾਂਡ ਦੀ CBI ਜਾਂਚ ਦੀ ਮੰਗ
ਪੁਲਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਸਾਇੰਸ ਟੀਮ ਨੂੰ ਤੁਰੰਤ ਮੌਕੇ ’ਤੇ ਬੁਲਾਇਆ ਗਿਆ। ਟੀਮ ਵੱਲੋਂ ਜ਼ਰੂਰੀ ਸਬੂਤ ਇਕੱਠੇ ਕੀਤੇ ਜਾ ਰਹੇ ਹਨ, ਜਦਕਿ ਪੁਲਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਵਿਰੁੱਧ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ
ਏਸੀਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਅਤੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਨਗਰ ਨਿਗਮ ਲੁਧਿਆਣਾ ਦੇ ਨਵੇਂ ਕਮਿਸ਼ਨਰ ਨੇ ਸੰਭਾਲਿਆ ਚਾਰਜ
NEXT STORY