ਤਰਨਤਾਰਨ (ਰਮਨ)- ਵਿਧਾਨ ਸਭਾ ਹਲਕਾ ਤਰਨਤਾਰਨ ਅਧੀਨ ਆਉਂਦੇ ਪਿੰਡ ਕਾਜੀਕੋਟ ਕਲਾਂ ਵਿਖੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦਰਮਿਆਨ ਵੱਡੀ ਗਿਣਤੀ 'ਚ ਇੱਟਾਂ ਰੋੜੇ ਅਤੇ ਹੋਈ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਵਾਰਦਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਡੀਐਸਪੀ ਸਿਟੀ ਸੁਖਬੀਰ ਸਿੰਘ ਵੱਡੀ ਗਿਣਤੀ 'ਚ ਪੁਲਸ ਕਰਮਚਾਰੀਆਂ ਸਮੇਤ ਮੌਕੇ 'ਤੇ ਪੁੱਜੇ ਅਤੇ ਸਥਿਤੀ ਨੂੰ ਕੰਟਰੋਲ 'ਚ ਕੀਤਾ।
ਇਹ ਵੀ ਪੜ੍ਹੋ- ਬਟਾਲਾ 'ਚ ਵੋਟਿੰਗ ਦੌਰਾਨ ਦੋ ਧਿਰਾਂ 'ਚ ਤਕਰਾਰ, ਮੌਕੇ 'ਤੇ ਪੁਲਸ ਨੇ ਸੰਭਾਲਿਆ ਮਾਹੌਲ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਪਿੰਡ ਦੇ ਰਸਤੇ ਵਿੱਚ ਆਪਣਾ ਬੂਥ ਲਗਾਇਆ ਗਿਆ ਸੀ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਇਸ 'ਤੇ ਇਤਰਾਜ਼ ਜਤਾਇਆ ਗਿਆ ਅਤੇ ਬੂਥ ਨੂੰ ਰਸਤੇ ਤੋਂ ਪਿੱਛੇ ਲਗਾਉਣ ਲਈ ਕਿਹਾ ਗਿਆ। ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿੱਚ ਪਹਿਲਾਂ ਤਕਰਾਰ ਹੋਇਆ ਅਤੇ ਬਾਅਦ ਵਿੱਚ ਛੱਤ ਤੋਂ ਹੇਠਾਂ ਇੱਟਾਂ ਰੋੜੇ ਚਲਾਉਣੇ ਸ਼ੁਰੂ ਕਰ ਦਿੱਤੇ ਗਏ। ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ ਦੂਸਰੇ ਉੱਪਰ ਫਾਇਰਿੰਗ ਕਰਨ ਦੇ ਵੀ ਦੋਸ਼ ਲਗਾਏ ਹਨ। ਸਾਰੀ ਗਲੀ ਵਿੱਚ ਇੱਟਾਂ ਰੋੜੇ ਬਿਖਰੇ ਹੋਏ ਹਨ, ਜਿਸ ਦੇ ਚਲਦਿਆਂ ਲੋਕਾਂ ਵਿੱਚ ਕਾਫੀ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ- ਜਥੇਦਾਰ ਕੁਲਦੀਪ ਸਿੰਘ ਗੜਗੱਜ ਸ਼ਿਲੌਂਗ ਦੇ ਦੋ ਦਿਨਾਂ ਦੌਰੇ 'ਤੇ
ਡੀਐਸਪੀ ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਹੋਈ ਤਕਰਾਰ ਨੂੰ ਅੰਡਰ ਕੰਟਰੋਲ ਕਰ ਲਿਆ ਗਿਆ ਹੈ। ਇਸ ਦੌਰਾਨ ਐਸਡੀਐਮ ਗੁਰਮੀਤ ਸਿੰਘ ਨੇ ਵੀ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ ਅਤੇ ਸਰਕਾਰੀ ਸਕੂਲ ਵਿੱਚ ਸ਼ਾਂਤਮਈ ਢੰਗ ਨਾਲ ਵੋਟਾਂ ਪੈਣ ਸਬੰਧੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ ਤੁਰੰਤ ਛੁੱਟੀ ਦੇ ਹੁਕਮ, ਪੁਲਸ ਅਲਰਟ
ਫਾਜ਼ਿਲਕਾ ’ਚ ਦੋ ਘਰਾਂ ’ਚ ਹੋਈਆਂ ਚੋਰੀਆਂ
NEXT STORY