ਨਡਾਲਾ (ਸ਼ਰਮਾ) : ਨਡਾਲਾ-ਸੁਭਾਨਪੁਰ ਸੜਕ ਨੂੰ ਨਵਾਂ ਬਣਾਉਣ ਦਾ ਕੰਮ ਚੱਲ ਰਿਹਾ ਹੈ ਪਰ ਪਿੰਡ ਲੱਖਣ ਕੇ ਪੱਡੇ ਨੇੜੇ ਸੜਕ ਬਣਾਉਣ ਤੋਂ ਪਹਿਲਾਂ ਪੁੱਟੀ ਗਈ ਪੁਲੀ ਅਜੇ ਤੱਕ ਨਹੀਂ ਬਣਾਈ ਗਈ। ਨਾ ਸੜਕ ਦਾ ਕੰਮ ਮੁਕੰਮਲ ਹੋਇਆ ਹੈ ਤੇ ਨਾ ਹੀ ਪੁਲੀ ਬਣੀ ਹੈ। ਇਸੇ ਅਧੂਰੇ ਪਏ ਕੰਮ ਕਾਰਨ ਬੀਤੀ ਰਾਤ ਤਕਰੀਬਨ 1 ਵਜੇ ਝੋਨੇ ਨਾਲ ਲੱਦਿਆ ਇਕ ਮਿੰਨੀ ਟਰੱਕ ਸੜਕ ਦੇ ਇੱਕ ਪਾਸੇ ਪਲਟ ਗਿਆ, ਜਿਸ ਕਾਰਨ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਘਟਨਾ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
ਟਰੱਕ ਚਾਲਕ ਗੁਰਸੇਵਕ ਨੇ ਦੱਸਿਆ ਕਿ ਉਹ ਬੀਤੀ ਰਾਤ ਬੇਗੋਵਾਲ ਤੋਂ ਝੋਨੇ ਨਾਲ ਗੱਡੀ ਲੋਡ ਕਰਕੇ ਪਾਇਲ (ਖੰਨੇ) ਵੱਲ ਜਾ ਰਿਹਾ ਸੀ ਕਿ ਖਰਾਬ ਰਸਤੇ ਕਾਰਨ ਉਕਤ ਜਗ੍ਹਾ ’ਤੇ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਕਾਰਨ ਟਰੱਕ ਦਾ ਕਾਫ਼ੀ ਨੁਕਸਾਨ ਹੋਇਆ ਹੈ ਤੇ ਮਾਲਕ ਨੂੰ ਕਰੀਬ ਢਾਈ ਲੱਖ ਰੁਪਏ ਦੀ ਆਰਥਿਕ ਸੱਟ ਵੱਜੀ ਹੈ। ਇਸ ਸਬੰਧੀ ਪਿੰਡ ਲੱਖਣ ਕੇ ਪੱਡਾ ਦੇ ਵਸਨੀਕ ਜਸਵੰਤ ਸਿੰਘ ਵਿਰਲੀ, ਗੁਰਪ੍ਰੀਤ ਸਿੰਘ ਪੱਡਾ, ਅਮਰੀਕ ਸਿੰਘ ਬਰਾੜ ਅਤੇ ਹੋਰਨਾਂ ਨੇ ਦੱਸਿਆ ਕਿ ਸੜਕ ਅਤੇ ਪੁਲੀ ਦੇ ਅਧੂਰੇ ਪਏ ਕੰਮ ਸਬੰਧੀ ਉਹ ਕਈ ਵਾਰ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਨੂੰ ਲਿਖਤੀ ਸ਼ਿਕਾਇਤਾਂ ਦੇਣ ਦੇ ਨਾਲ-ਨਾਲ ਨਿੱਜੀ ਤੌਰ ’ਤੇ ਮਿਲ ਵੀ ਚੁੱਕੇ ਹਨ। ਇਸ ਦੇ ਬਾਵਜੂਦ ਅਜੇ ਤੱਕ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਸੜਕ ਨੂੰ ਨਵਾਂ ਬਣਾਉਣ ਦੇ ਕੰਮ ਤਹਿਤ ਪੁਲੀ ਨੂੰ ਪਹਿਲਾਂ ਹੀ ਪੁੱਟ ਦਿੱਤਾ ਗਿਆ ਸੀ ਪਰ ਤਕਰੀਬਨ ਚਾਰ ਮਹੀਨੇ ਬੀਤ ਜਾਣ ਦੇ ਬਾਵਜੂਦ ਨਾ ਪੁਲੀ ਦਾ ਨਿਰਮਾਣ ਮੁਕੰਮਲ ਹੋਇਆ ਹੈ ਤੇ ਨਾ ਹੀ ਸੜਕ ਬਣਾਉਣ ਦਾ ਕੰਮ ਪੂਰਾ ਕੀਤਾ ਗਿਆ ਹੈ। ਮੌਕੇ ’ਤੇ ਕੰਮ ਬੰਦ ਪਿਆ ਹੋਣ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਅਧੂਰੇ ਪਏ ਰਸਤੇ ਕਾਰਨ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਵਿਭਾਗ ਤੁਰੰਤ ਹਰਕਤ ਵਿੱਚ ਆਵੇ ਅਤੇ ਪੁਲੀ ਤੇ ਸੜਕ ਦਾ ਨਿਰਮਾਣ ਕਾਰਜ ਜਲਦੀ ਮੁਕੰਮਲ ਕਰਵਾਏ। ਇਸ ਸਬੰਧੀ ਪੀ ਡਬਲੀਊ ਡੀ ਵਿਭਾਗ ਦੇ ਐੱਸਡੀਓ ਰਜਿੰਦਰ ਸਿੰਘ ਨੇ ਦੱਸਿਆ ਕਿ ਉਕਤ ਪੁੱਟੀ ਹੋਈ ਪੁਲੀ ’ਤੇ ਗਟਕਾ ਪਾ ਕੇ ਪੂਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਉੱਥੇ ਲੁੱਕ ਪਾ ਕੇ ਵਧੀਆ ਸੜਕ ਬਣਾ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੀ.ਐੱਸ.ਐੱਫ. ਵੱਲੋਂ ਸਰਹੱਦੀ ਪਿੰਡ ਰੋਸੇ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
NEXT STORY