ਅੰਮ੍ਰਿਤਸਰ (ਨੀਰਜ) : ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੀ ਟੀਮ ਨੇ ਬੈਂਕਾਕ ਤੋਂ ਆਈ ਫਲਾਈਟ ਦੇ ਇੱਕ ਯਾਤਰੀ ਤੋਂ 6.28 ਕਰੋੜ ਰੁਪਏ ਦੀ ਕੀਮਤ ਦਾ ਹਾਈਡ੍ਰੌਲਿਕ ਗਾਂਜਾ ਜ਼ਬਤ ਕੀਤਾ ਹੈ। ਜਾਣਕਾਰੀ ਮੁਤਾਬਕ ਯਾਤਰੀ ਨੇ ਆਪਣੇ ਸਾਮਾਨ 'ਚ ਗਾਂਜਾ ਛੁਪਾ ਕੇ ਕਿਸੇ ਨੂੰ ਪਹੁੰਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਕਸਟਮ ਵਿਭਾਗ ਦੀ ਟੀਮ ਨੇ ਪਹਿਲਾਂ ਹੀ ਏਅਰਪੋਰਟ 'ਤੇ ਯਾਤਰੀ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਪਹਿਲਾਂ ਵੀ ਕਈ ਵਾਰ ਏਅਰਪੋਰਟ 'ਤੇ ਕਰੋੜਾਂ ਰੁਪਏ ਦਾ ਗਾਂਜਾ ਫੜਿਆ ਜਾ ਚੁੱਕਾ ਹੈ ਪਰ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਨੂੰ ਆਰਡਰ ਕਰਨ ਵਾਲਾ ਅਸਲ ਸਰਗਨਾ ਕੌਣ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ, ਘਰ ’ਚੋਂ 2 ਦਿਨਾਂ ਬਾਅਦ ਲਾਸ਼ ਬਰਾਮਦ
NEXT STORY