ਅੰਮ੍ਰਿਤਸਰ- ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਇੱਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ, 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ, CBI ਦੇ ਐਕਸ਼ਨ ਮਗਰੋਂ ਬੋਲੇ ਪਿਤਾ ਭੀਮ ਸਿੰਘ (ਵੀਡੀਓ)
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰਦੇ ਸਨ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ- ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ
ਉਨ੍ਹਾਂ ਦੱਸਿਆ ਪੁਲਸ ਵੱਲੋਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਵਿਆਪਕ ਨੈੱਟਵਰਕ ਨੂੰ ਤੋੜਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਲੱਗੀਆਂ ਵੱਡੀਆਂ ਪਾਬੰਦੀਆਂ, ਉਲੰਘਣਾ ਕਰਨ 'ਤੇ ਹੋਵੇਗੀ ਕਾਨੂੰਨੀ ਕਾਰਵਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਸ਼੍ਰੀ ਹਨੂੰਮਾਨ ਮੰਦਰ 'ਚ ਵੜ ਕੇ ਬੇਅਦਬੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
NEXT STORY