ਜਲੰਧਰ (ਕੁੰਦਨ, ਪੰਕਜ)- ਸੂਬਾ ਪੱਧਰੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਲਗਾਤਾਰ ਮਾੜੇ ਅਨਸਰਾਂ 'ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹਰੇਕ ਵਿਅਕਤੀ ਨੂੰ ਕਾਬੂ ਕੀਤਾ ਜਾ ਸਕੇ। ਇਸ ਮੁਹਿੰਮ ਤਹਿਤ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਪਿਛਲੇ ਦੋ ਦਿਨਾਂ ਦੌਰਾਨ ਵੱਖ-ਵੱਖ ਥਾਣਿਆਂ ਵਿੱਚ 7 ਐੱਫ਼. ਆਈ. ਆਰ. ਦਰਜ ਕੀਤੀਆਂ ਗਈਆਂ, ਜਿਨ੍ਹਾਂ ਅਧੀਨ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ! ਅਕਾਲੀ ਦਲ ਨਾਲ ਗਠਜੋੜ ’ਤੇ ਭਾਜਪਾ...
ਨਤੀਜੇ ਵਜੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 85 ਗ੍ਰਾਮ ਹੈਰੋਇਨ, 180 ਨਸ਼ੀਲੇ ਕੈਪਸੂਲ ਅਤੇ 39 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆ ਗਈਆ। ਇਸ ਦੇ ਇਲਾਵਾ, ਨਸ਼ੇ ਦੀ ਆਦਤ ਵਿਚ ਫਸੇ ਵਿਅਕਤੀਆਂ ਦੀ ਪੁਨਰਵਾਸੀ ਅਤੇ ਮਨੋਵਿਗਿਆਨਕ ਸਹਾਇਤਾ ਵੱਲ ਧਿਆਨ ਦਿੰਦੇ ਜਲੰਧਰ ਪੁਲਸ ਵੱਲੋਂ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਗਿਆ, ਤਾਂ ਜੋ ਉਹ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰ ਸਕਣ। ਧਨਪ੍ਰੀਤ ਕੌਰ ਨੇ ਕਿਹਾ ਕਿ ਕਮਿਸ਼ਨਰੇਟ ਜਲੰਧਰ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਸ਼ਹਿਰ ਬਣਾਉਣ ਵਾਸਤੇ ਸਾਡੀ ਪੁਲਸ ਵਚਨਬੱਧ ਹੈ। ਸਮੂਹ ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਨਸ਼ਾ ਵਪਾਰ ਜਾਂ ਗੈਰ ਕਾਨੂੰਨੀ ਗਤੀਵਿਧੀਆਂ ਬਾਰੇ ਜਾਣਕਾਰੀ ਤੁਰੰਤ ਨਜ਼ਦੀਕੀ ਪੁਲਸ ਥਾਣੇ ਜਾਂ ਹੈਲਪਲਾਈਨ ਨੰਬਰ 112 'ਤੇ ਦੇਣ।
ਇਹ ਵੀ ਪੜ੍ਹੋ: ਪੰਜਾਬ 'ਚ ਨੈਸ਼ਨਲ ਹਾਈਵੇਅ ਤੇ ਮੁੱਖ ਸੜਕਾਂ ਨੂੰ ਲੈ ਕੇ ਜਾਰੀ ਹੋਏ ਵੱਡੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ! ਅਕਾਲੀ ਦਲ ਨਾਲ ਗਠਜੋੜ ’ਤੇ ਭਾਜਪਾ...
NEXT STORY