ਗੁਰਦਾਸਪੁਰ (ਵਿਨੋਦ)- ਐੱਸ. ਐੱਸ. ਪੀ. ਗੁਰਦਾਸਪੁਰ ਆਦਿੱਤਿਆ ਦੀ ਦੇਖ-ਰੇਖ ’ਚ ਜ਼ਿਲ੍ਹਾ ਪੁਲਸ ਗੁਰਦਾਸਪੁਰ ਨੇ ਦੋ ਦਿਨ ਲਗਾਤਾਰ ਸਰਚ ਆਪ੍ਰੇਸ਼ਨ ਚਲਾ ਕੇ 16 ਨਸ਼ਾ ਸਮੱਗਲਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 81 ਗ੍ਰਾਮ ਹੈਰੋਇਨ, 105 ਨਸ਼ਾ ਕਰਨ ਵਾਲੀਆਂ ਗੋਲੀਆਂ ਅਤੇ 10,200 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਸਰਚ ਆਪ੍ਰੇਸ਼ਨ ਦੀ ਵਿਸ਼ੇਸ਼ਤਾ ਇਹ ਰਹੀ ਕਿ ਅੱਜ ਗੁਰਦਾਸਪੁਰ ਸ਼ਹਿਰ ਦੇ ਨਸ਼ੇ ਲਈ ਬਦਨਾਮ ਮੁਹੱਲਾ ਇਸਲਾਮਾਬਾਦ ’ਚ ਤੜਕਸਾਰ ਲਗਭਗ 6 ਵਜੇ ਐੱਸ. ਐੱਸ. ਪੀ. ਆਦਿੱਤਿਆ ਖੁਦ ਮੌਕੇ ’ਤੇ ਪਹੁੰਚੇ ਅਤੇ ਘਰ-ਘਰ ਦੀ ਤਾਲਾਸ਼ੀ ਲਈ, ਜਿਸ ਨਾਲ ਇਸ ਮੁਹੱਲੇ ’ਚ ਨਸ਼ਾ ਸਮੱਗਲਰਾਂ, ਨਸ਼ਾ ਕਰਨ ਵਾਲਿਆਂ ’ਚ ਹੜਕੰਪ ਮਚਣਾ ਸੁਭਾਵਿਕ ਸੀ। ਇਸ ਮੁਹੱਲੇ ਦੀਆਂ ਔਰਤਾਂ ਨੇ ਬੀਤੇ ਦਿਨ ਰੋਸ ਪ੍ਰਦਰਸ਼ਨ ਕਰਕੇ ਮੁਹੱਲੇ ’ਚ ਨਸ਼ੇ ਦੇ ਵਧਦੇ ਚਲਨ ’ਤੇ ਰੋਕ ਲਾਉਣ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ- BSF ਨੂੰ ਮਿਲੀ ਵੱਡੀ ਕਾਮਯਾਬੀ, ਇੱਕ ਤਸਕਰ ਨੂੰ ਕਰੋੜਾਂ ਦੀ ਹੈਰੋਇਨ ਤੇ ਪਿਸਤੌਲ ਸਮੇਤ ਗ੍ਰਿਫਤਾਰ
ਐੱਸ. ਐੱਸ. ਪੀ. ਆਦਿੱਤਿਆ ਨੇ ਕਿਹਾ ਕਿ ਪੰਜਾਬ ਦੇ ਪੁਲਸ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਆਦੇਸ਼ਾਂ ’ਤੇ ਅਤੇ ਲੋਕਾਂ ਦੀ ਮੰਗ ’ਤੇ ਅਸੀਂ ਇਹ ਦੋ ਦਿਨਾਂ ਦੀ ਨਿਰੰਤਰ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਤਲਾਸ਼ੀ ਮੁਹਿੰਮ ’ਚ ਦੋ ਪੁਲਸ ਸੁਪਰਡੈਂਟ (ਐੱਸ. ਪੀ.), 8 ਡੀ. ਐੱਸ. ਪੀ. ਅਤੇ ਸਾਰੇ ਪੁਲਸ ਸਟੇਸ਼ਨ ਇੰਚਾਰਜਾਂ ਦੇ ਨਾਲ-ਨਾਲ 250 ਤੋਂ ਵੱਧ ਪੁਲਸ ਕਰਮਚਾਰੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਕੱਲ ਕੀਤੇ ਗਏ ਤਲਾਸ਼ੀ ਅਭਿਆਨ ਦੌਰਾਨ ਬਰਿਆਰ, ਧਾਰੀਵਾਲ ਅਤੇ ਕਲਾਨੌਰ ਆਈ. ਟੀ. ਆਈ. ਕਾਲੋਨੀ ਤੋਂ ਇਕ ਔਰਤ ਸਮੇਤ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਤੋਂ 46 ਗ੍ਰਾਮ ਹੈਰੋਇਨ, 55 ਗੋਲੀਆਂ ਅਤੇ 2,200 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੌਰਾਨ ਗੁਰਦਾਸਪੁਰ ਸ਼ਹਿਰ ਦੇ ਵਾਰਡ ਨੰਬਰ-9 ਦੇ ਮੁਹੱਲਾ ਇਸਲਾਮਾਬਾਦ ’ਚ ਸਵੇਰ ਤੋਂ ਦੁਪਹਿਰ ਤੱਕ ਚੱਲੇ ਇਕ ਤਲਾਸ਼ੀ ਅਭਿਆਨ ਦੌਰਾਨ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 25 ਗ੍ਰਾਮ ਹੈਰੋਇਨ, 50 ਨਸ਼ੀਲੀਆਂ ਗੋਲੀਆਂ ਅਤੇ 8,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ ਦਾ ਹੋਇਆ ਬਚਾਅ, ਪੁਲਸ ਨੇ 9 ਪਿਸਤੌਲਾਂ ਸਣੇ...
ਵਾਰਡ ਕੌਂਸਲਰ ਨਿਰਮਲ ਅਤੇ ਉਨ੍ਹਾਂ ਦੇ ਪਤੀ ਅਸ਼ੋਕ ਕੁਮਾਰ ਨੇ ਵੀ ਪੁਲਸ ਕਾਰਵਾਈ ਦੀ ਪ੍ਰਸ਼ੰਸਾ ਕੀਤੀ ਅਤੇ ਗੁਆਂਢ ’ਚ ਸਮੇਂ-ਸਮੇਂ ’ਤੇ ਛਾਪੇਮਾਰੀ ਕਰਨ ਦੀ ਅਪੀਲ ਕੀਤੀ। ਇਸ ਸਬੰਧ ਵਿਚ ਅਧਿਕਾਰੀਆਂ ਨੂੰ ਵਿਸ਼ੇਸ਼ ਡਿਊਟੀਆਂ ਸੌਂਪੀਆਂ ਗਈਆਂ ਹਨ। ਐੱਸ. ਐੱਸ. ਪੀ. ਆਦਿੱਤਿਆ ਨੇ ਸਪੱਸ਼ਟ ਕੀਤਾ ਕਿ ਪੁਲਸ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਖਤਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਲੋਕਾਂ ਨੂੰ ਨਸ਼ਾ ਸਮੱਗਲਰਾਂ ਬਾਰੇ ਪੁਲਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ। ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ ਅਤੇ ਕਾਰਵਾਈ ਕੀਤੀ ਜਾਵੇਗੀ। ਜੇਕਰ ਕੋਈ ਨਸ਼ਿਆਂ ਤੋਂ ਛੁਟਕਾਰਾ ਪਾਉਣਾ ਚਾਹੁੰਦਾ ਹੈ, ਤਾਂ ਉਸ ਦਾ ਮੁਫਤ ਇਲਾਜ ਵੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਆਖਿਰਕਾਰ ਮਾਸੂਮ ਨੂੰ ਮਿਲ ਗਿਆ ਇਨਸਾਫ਼, ਦਰਿੰਦੇ ਨੂੰ ਹੋਈ ਉਮਰਕੈਦ, ਸਰਕਾਰੀ ਵਕੀਲ ਨੇ ਨਿਭਾਈ ਵੱਡੀ ਭੂਮਿਕਾ
ਟ੍ਰੇਨਿੰਗ ਲਈ ਫਿਨਲੈਂਡ ਭੇਜੇ ਗਏ ਪੰਜਾਬ ਦੇ 72 ਅਧਿਆਪਕ, ਮੰਤਰੀ ਹਰਜੋਤ ਬੈਂਸ ਨੇ ਕੀਤਾ ਰਵਾਨਾ
NEXT STORY