ਗੁਰਦਾਸਪੁਰ (ਗੁਰਪ੍ਰੀਤ)- ਜ਼ਿਲ੍ਹਾ ਗੁਰਦਾਸਪੁਰ ਦੀ ਕੌਮਾਂਤਰੀ ਸਰਹੱਦ ‘ਤੇ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਵਿਚਕਾਰ ਬੀਐੱਸਐੱਫ ਦੇ ਜਵਾਨਾਂ ਵੱਲੋਂ ਵੱਡੀ ਕਾਰਵਾਈ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬੁੱਧਵਾਰ ਦੀ ਦੇਰ ਰਾਤ, ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਘੁਸਪੈਠੀਆ ਨੂੰ ਬੀਐੱਸਐੱਫ ਨੇ ਗੋਲੀਆਂ ਮਾਰ ਕੇ ਢੇਰ ਕਰ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ 31 ਜਨਵਰੀ ਨੂੰ ਪੈਣਗੇ ਗੜੇ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਹੋ ਗਈ ਵੱਡੀ ਭਵਿੱਖਬਾਣੀ
ਪ੍ਰਾਪਤ ਜਾਣਕਾਰੀ ਮੁਤਾਬਕ, ਬੀਐੱਸਐੱਫ ਦੀ 113 ਬਟਾਲੀਅਨ ਦੀ ਬੀਓਪੀ ਘਣੀਆ ਕੇ ਦੇ ਨੇੜੇ ਇਹ ਘਟਨਾ ਵਾਪਰੀ। ਸੰਘਣੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਕੁਝ ਘੁਸਪੈਠੀ ਭਾਰਤ–ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ (ਆਈਈਬੀ) ਪਾਰ ਕਰਕੇ ਭਾਰਤੀ ਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਡਿਊਟੀ ‘ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਨੇ ਚੌਕਸੀ ਦਿਖਾਉਂਦੇ ਹੋਏ ਉਨ੍ਹਾਂ ‘ਤੇ ਗੋਲੀਆਂ ਚਲਾਈਆਂ, ਜਿਸ ਕਾਰਨ ਘੁਸਪੈਠੀਆ ਨੂੰ ਮਾਰ ਦਿੱਤਾ ਗਿਆ।
ਇਹ ਵੀ ਪੜ੍ਹੋ- PUNJAB ਦੇ ਸਾਰੇ ਸਕੂਲਾਂ ‘ਚ ਭਲਕੇ ਛੁੱਟੀ ਦਾ ਐਲਾਨ
ਘਟਨਾ ਦੀ ਸੂਚਨਾ ਮਿਲਦੇ ਹੀ ਬੀਐੱਸਐੱਫ ਅਤੇ ਸਥਾਨਕ ਪੁਲਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਸੁਰੱਖਿਆ ਏਜੰਸੀਆਂ ਵੱਲੋਂ ਸਰਹੱਦ ‘ਤੇ ਨਿਗਰਾਨੀ ਹੋਰ ਕੜੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਖ਼ਿਲਾਫ਼ ਕੰਪਿਊਟਰ ਅਧਿਆਪਕਾਂ ਨੇ ਕਰ'ਤਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲਾਂ ਸਮੇਤ ਇਕ ਗ੍ਰਿਫ਼ਤਾਰ
NEXT STORY