ਅੰਮ੍ਰਿਤਸਰ (ਨੀਰਜ)-ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਦੇਸ਼ ਵਿਚ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਦੇਸ਼-ਵਿਦੇਸ਼ ਤੋਂ ਸੰਗਤਾਂ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕਰਦੀਆਂ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਇਸ ਮੌਕੇ ਨੂੰ ਧਿਆਨ ਵਿਚ ਰੱਖਦੇ ਹੋਏ ਰੋਹਿਤ ਗੁਪਤਾ, ਵਧੀਕ ਜ਼ਿਲਾ ਮੈਜਿਸਟਰੇਟ, ਅੰਮ੍ਰਿਤਸਰ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਅਤੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54(1) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜ਼ਿਲਾ ਅੰਮ੍ਰਿਤਸਰ ਵਿਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਵਾਲੇ ਦਿਨ ਮਿਤੀ 6 ਅਕਤੂਬਰ 2025 ਨੂੰ ਸ਼ੋਭਾ ਯਾਤਰਾ ਵਾਲੇ ਰਸਤਿਆਂ ਵਿਚ 100 ਮੀਟਰ ਆਲੇ-ਦੁਆਲੇ ਸ਼ਰਾਬ ਦੇ ਠੇਕੇ ਅਤੇ ਆਂਡਾ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- ਸਿੱਖਿਆ ਵਿਭਾਗ ਨੇ ਇਸ ਜ਼ਿਲ੍ਹੇ ਦੇ 35 ਸਕੂਲਾਂ ਨੂੰ ਕੀਤਾ ਅਲਰਟ
ਇਸ ਤੋਂ ਇਲਾਵਾ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਦੇ 7 ਤੇ 8 ਅਕਤੂਬਰ ਨੂੰ ਗੁਰਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ ਰੂਟ ਵਿਚਾਲੇ ਬਜ਼ਾਰਾਂ 'ਚ ਆਉਂਦੀਆਂ ਸ਼ਰਾਬ, ਮੀਟ ਅਤੇ ਪਾਨ ਬੀੜੀਆਂ ਦੀਆਂ ਦੁਕਾਨਾਂ ਗੁਰਪੁਰਬ ਦੇ ਸਤਿਕਾਰ ਲਈ ਦੋ ਦਿਨ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਖ਼ਤਰਾ, ਜਾਰੀ ਹੋਏ ਹੈਲਪਲਾਈਨ ਨੰਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ' ਦੇ ਰਾਜ ਸਭਾ ਉਮੀਦਵਾਰ ਰਾਜਿੰਦਰ ਗੁਪਤਾ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ
NEXT STORY