ਅੰਮ੍ਰਿਤਸਰ (ਦਲਜੀਤ) - ਪੰਜਾਬ ਸਰਕਾਰ ਵੱਲੋਂ ਐਲਾਨੀਆਂ ਗਈਆਂ ਸਰਦੀਆਂ ਦੀਆਂ 24 ਦਸੰਬਰ ਤੋਂ 1 ਜਨਵਰੀ ਤੱਕ ਛੁੱਟੀਆਂ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਕੂਲ ਬੁਲਾਉਣ ਵਾਲੇ ਸਕੂਲਾਂ ’ਤੇ ਹੁਣ ਸਖਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ ਸ਼ਰਮਾ ਵੱਲੋਂ ਸਰਕਾਰੀ ਹੁਕਮਾਂ ਦੀ ਹੇਠਲੇ ਪੱਧਰ ਤੱਕ ਪਾਲਣਾ ਕਰਵਾਉਣ ਲਈ ਵਿਸ਼ੇਸ਼ ਚੈਕਿੰਗ ਟੀਮ ਗਠਤ ਕਰ ਦਿੱਤੀ ਹੈ। ਅਧਿਕਾਰੀ ਨੇ ਸਪੱਸ਼ਟ ਕੀਤਾ ਹੈ ਕਿ ਲਿਖਤੀ ਸ਼ਿਕਾਇਤ ਆਉਣ ਤੋਂ ਬਾਅਦ ਸੰਬੰਧਤ ਸਕੂਲ ਖਿਲਾਫ ਤੱਥਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਖ਼ਬਰ, ਨਰਸਰੀ 'ਚ ਪੜ੍ਹਦੇ ਜਵਾਕ ਦੀ ਇਸ ਹਾਲਤ 'ਚ ਮਿਲੀ ਲਾਸ਼
ਜ਼ਿਲ੍ਹਾ ਸਿੱਖਿਆ ਅਫਸਰ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ 24 ਦਸੰਬਰ ਤੋਂ 1 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਸਰਕਾਰ ਦੇ ਇਹ ਹੁਕਮ ਸਰਕਾਰੀ ਪ੍ਰਾਈਵੇਟ ਅਤੇ ਐਡਿਟ ਸਕੂਲਾਂ ’ਤੇ ਲਾਗੂ ਹੁੰਦੇ ਹਨ। ਸਰਕਾਰ ਵੱਲੋਂ ਕੀਤੀਆਂ ਗਈਆਂ ਛੁੱਟੀਆਂ ਦਾ 24 ਤਰੀਕ ਪਹਿਲਾਂ ਦਿਨ ਸੀ ਪਰ ਰਣਜੀਤ ਐਵੇਨਿਊ ਸਥਿਤ ਇੱਕ ਸਕੂਲ ਵੱਲੋਂ ਸਕੂਲ ਲਗਾਇਆ ਗਿਆ, ਜਿਸ ਵਿੱਚ ਵਿਦਿਆਰਥੀ ਅਤੇ ਅਧਿਆਪਕ ਆਏ। ਮਾਮਲਾ ਵਿਭਾਗ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਤੁਰੰਤ ਉਕਤ ਸਕੂਲ ਨੂੰ ਛੁੱਟੀਆਂ ਵਿਚ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ: ਮਹਿੰਗੀ ਹੋ ਗਈ ਜ਼ਮੀਨ, ਅਸਮਾਨੀ ਚੜੇ ਰੇਟ
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਦੀਆਂ ਵਿਚ ਬੱਚਿਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਜਾਨ-ਮਾਲ ਦੀ ਸੁਰੱਖਿਆ ਲਈ ਛੁੱਟੀਆਂ ਕੀਤੀਆਂ ਗਈਆਂ ਹਨ। ਜੇਕਰ ਉਕਤ ਸਮੇਂ ਦੌਰਾਨ ਕਿਸੇ ਵਿਦਿਆਰਥੀ ਜਾਂ ਅਧਿਆਪਕ ਨੂੰ ਨੁਕਸਾਨ ਪਹੁੰਚਦਾ ਹੈ ਤਾਂ ਉਸ ਦੇ ਜ਼ਿੰਮੇਵਾਰ ਸਿੱਧੇ ਤੌਰ ’ਤੇ ਸੰਬੰਧਤ ਸਕੂਲ ਮੁਖੀ ਹੋਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰੀ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੀ ਅਗਵਾਈ ਵਿਚ ਵਿਸ਼ੇਸ਼ ਟੀਮ ਦਾ ਗਠਨ ਵੀ ਕਰ ਦਿੱਤਾ ਗਿਆ ਹੈ ਜੋ ਕਿ ਨਿਰੰਤਰ ਹੀ ਜ਼ਿਲ੍ਹੇ ਭਰ ਵਿਚ ਸਕੂਲ ਖੁੱਲ੍ਹਣ ਦੀਆਂ ਆਉਣ ਵਾਲੀਆਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਅਮਲ ਵਿਚ ਲਿਆਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਐਲਾਨਣ ਮਗਰੋਂ ਪ੍ਰਸ਼ਾਸਨ ਦਾ ਵੱਡਾ ਫੈਸਲਾ, ਮੀਟ ਤੇ ਸ਼ਰਾਬ ਦੀਆਂ ਦੁਕਾਨਾਂ...
ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਜੇਕਰ ਸੰਬੰਧਤ ਸਕੂਲ ਖਿਲਾਫ ਆਈ ਸ਼ਿਕਾਇਤ ਵਿੱਚ ਸੱਚਾਈ ਪਾਈ ਜਾਂਦੀ ਹੈ ਤਾਂ ਸਖਤ ਤੋਂ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਸਬੰਧਤ ਸਕੂਲ ਦੀ ਐਫੀਲੇਸ਼ਨ ਰੱਦ ਕਰਨ ਲਈ ਵਿਭਾਗ ਨੂੰ ਲਿਖਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ 24 ਤੋਂ 27 ਦਸੰਬਰ ਤੱਕ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਪੰਜਾਬ 'ਚ ਰੁੱਖਾਂ ਦੀ ਕਟਾਈ 'ਤੇ ਲੱਗੀ ਰੋਕ, ਹਾਈਕੋਰਟ ਨੇ ਜਾਰੀ ਕੀਤੇ ਆਹ ਹੁਕਮ
NEXT STORY