ਫਤਿਹਗੜ੍ਹ ਸਾਹਿਬ (ਵਿਪਨ) : ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਨਸ਼ੇ ਕਾਰਨ ਨੌਜਵਾਨ ਦੀ ਹੋਈ ਮੌਤ ਮਗਰੋਂ ਪੁਲਸ ਨੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੁਲਸ ਨੇ ਨਸ਼ਾ ਵੇਚਣ ਦੇ ਦੋਸ਼ 'ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੇ 2 ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਜਾਣਕਾਰੀ ਮੁਤਾਬਕ ਫਤਿਹਗੜ੍ਹ ਸਾਹਿਬ ਦੇ ਐੱਸ. ਪੀ. ਰਾਕੇਸ਼ ਯਾਦਵ ਨੇ ਦੱਸਿਆ ਕਿ ਪਿੰਡ ਪਵਾਲਾ ਦਾ ਨੌਜਵਾਨ ਬਲਵਿੰਦਰ ਸਿੰਘ (29) ਨਸ਼ਾ ਕਰਨ ਦਾ ਆਦੀ ਸੀ, ਜਿਸ ਦੀ ਨਸ਼ੇ ਕਾਰਨ ਮੌਤ ਹੋ ਗਈ। ਇਸ ਤੋਂ ਬਾਅਦ ਮ੍ਰਿਤਕ ਦੀ ਮਾਂ ਨੇ ਪਿੰਡ 'ਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਪੈਣ ਨੂੰ ਲੈ ਕੇ ਤਾਜ਼ਾ Update, 5 ਦਿਨਾਂ ਲਈ ਮੌਸਮ ਵਿਭਾਗ ਨੇ ਕਰ ਦਿੱਤੀ ਭਵਿੱਖਬਾਣੀ
ਮ੍ਰਿਤਕ ਦੇ ਮਾਂ ਦੇ ਬਿਆਨ ਦਰਜ ਕਰਕੇ ਪੜਤਾਲ ਕੀਤੀ ਗਈ ਅਤੇ ਇਸੇ ਆਧਾਰ 'ਤੇ ਇਲਾਕ 'ਚ ਨਸ਼ਾ ਵੇਚਣ ਦੇ ਦੋਸ਼ ਹੇਠ ਇਕ ਨੌਜਵਾਨ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ ਉਸ ਦੇ 2 ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਦੌਰਾਨ ਕਿਸੇ ਤਰ੍ਹਾਂ ਦੀ ਰਿਕਵਰੀ ਨਹੀਂ ਹੋਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਪੂਰਥਲਾ 'ਚ ਵੱਡਾ ਹਾਦਸਾ, ਤੇਜ਼ ਰਫ਼ਤਾਰ ਟਰੱਕ ਨੇ ਕੁਚਲ ਦਿੱਤੇ ਦੋ ਨੌਜਵਾਨ, ਇਕ ਦੀ ਮੌਤ
NEXT STORY