ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ ਸਰਹੱਦ ਪਾਰੋਂ ਹੋ ਰਹੀਆਂ ਡਰੋਨ ਡਰਾਪਿੰਗ, ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਸਮੱਗਲਿੰਗ ਨੂੰ ਰੋਕਣ ਲਈ ਪੰਜਾਬ ਪੁਲਸ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਆਪਕ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਡੀਆਈਜੀ ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਜਿਨ੍ਹਾਂ ਇਲਾਕਿਆਂ ਵਿੱਚ ਡਰੋਨ ਡਰਾਪਿੰਗ, ਨਸ਼ੀਲੇ ਪਦਾਰਥਾਂ ਜਾਂ ਗੈਰ-ਕਾਨੂੰਨੀ ਹਥਿਆਰਾਂ ਨਾਲ ਸਬੰਧਤ ਵੱਧ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ ਖੇਤਰਾਂ ਵਿੱਚ ਰਾਤ ਸਮੇਂ ਵਿਸ਼ੇਸ਼ ਨਾਕਾਬੰਦੀ ਅਤੇ ਤੜਕੇ ਸਰਚ ਆਪਰੇਸ਼ਨ ਚਲਾਏ ਜਾਣਗੇ।
ਇਹ ਵੀ ਪੜ੍ਹੋ- ਪੰਪੰਜਾਬ ਪੁਲਸ 'ਚ ਫੇਰਬਦਲ, 7 SHO ਸਮੇਤ 10 ਅਧਿਕਾਰੀਆਂ ਦੇ ਤਬਾਦਲੇ
ਡੀਆਈਜੀ ਬਾਰਡਰ ਰੇਂਜ ਨੇ ਦੱਸਿਆ ਕਿ ਅੱਜ ਤੋਂ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ, ਡੀਐਸਪੀ ਅਤੇ ਸਥਾਨਕ ਪੁਲਸ ਟੀਮਾਂ ਨਾਲ ਮਿਲ ਕੇ ਕਰੰਡਾ, ਲੋਪੋਕੇ, ਅਜਨਾਲਾ ਅਤੇ ਸਰਹੱਦ ਨਾਲ ਲੱਗਦੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ। ਇਨ੍ਹਾਂ ਖੇਤਰਾਂ ਵਿੱਚ ਨਵੇਂ ਸੀਸੀਟੀਵੀ ਅਤੇ ਨਿਗਰਾਨੀ ਕੈਮਰੇ ਲਗਾਏ ਗਏ ਹਨ ਤਾਂ ਜੋ ਡਰੋਨ ਗਤੀਵਿਧੀਆਂ ਅਤੇ ਸ਼ੱਕੀ ਹਲਚਲ 'ਤੇ ਹਰ ਵੇਲੇ ਨਜ਼ਰ ਰੱਖੀ ਜਾ ਸਕੇ। ਪੁਲਸ ਅਨੁਸਾਰ ਜਿੱਥੇ ਵੀ ਖੁਫੀਆ ਜਾਣਕਾਰੀ ਮਿਲੇਗੀ, ਉੱਥੇ ਤੜਕੇ ਚਾਰ ਵਜੇ ਤੋਂ ਬਾਅਦ ਵਿਸ਼ੇਸ਼ ਸਰਚ ਆਪਰੇਸ਼ਨ ਚਲਾਇਆ ਜਾਵੇਗਾ। ਇਸ ਦੌਰਾਨ ਹਿਸਟਰੀ ਸ਼ੀਟਰਾਂ, ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਅਤੇ ਅਪਰਾਧਿਕ ਰਿਕਾਰਡ ਵਾਲੇ ਲੋਕਾਂ ਦੀ ਤਸਦੀਕ ਕੀਤੀ ਜਾਵੇਗੀ। ਉਨ੍ਹਾਂ ਦੇ ਘਰਾਂ ਦੀ ਤਲਾਸ਼ੀ ਦੇ ਨਾਲ-ਨਾਲ ਟੂ-ਵ੍ਹੀਲਰ, ਕਾਰਾਂ, ਟਰੈਕਟਰਾਂ ਅਤੇ ਹੋਰ ਵਾਹਨਾਂ ਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾਵੇਗੀ। ਜੇਕਰ ਕੋਈ ਵਾਹਨ ਚੋਰੀ ਦਾ ਜਾਂ ਬਿਨਾਂ ਅਧਿਕਾਰਤ ਕਾਗਜ਼ਾਂ ਦੇ ਮਿਲਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਪੁਲਸ ਦਾ ਕਹਿਣਾ ਹੈ ਕਿ ਖੁਫੀਆ ਜਾਣਕਾਰੀ ਮੁਤਾਬਕ ਡਰੋਨ ਰਾਹੀਂ ਸਰਹੱਦ ਪਾਰੋਂ ਆਉਣ ਵਾਲੇ ਨਸ਼ੀਲੇ ਪਦਾਰਥ ਅਤੇ ਹਥਿਆਰ ਅਕਸਰ ਚੋਰੀ ਦੇ ਮੋਟਰਸਾਈਕਲਾਂ, ਪੁਰਾਣੇ ਟਰੈਕਟਰਾਂ ਜਾਂ ਹੋਰ ਗੈਰ-ਅਧਿਕਾਰਤ ਵਾਹਨਾਂ ਰਾਹੀਂ ਅੱਗੇ ਪਹੁੰਚਾਏ ਜਾਂਦੇ ਹਨ। ਇਸ ਲਈ ਹੁਣ ਵਾਹਨਾਂ ਦੀ ਵਿਆਪਕ ਜਾਂਚ ਅਤੇ ਰਿਕਾਰਡ ਦੀ ਤਸਦੀਕ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਡੀਆਈਜੀ ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਹ ਮੁਹਿੰਮ ਸਿਰਫ਼ ਇੱਕ ਦਿਨ ਤੱਕ ਸੀਮਿਤ ਨਹੀਂ ਰਹੇਗੀ। ਪਠਾਨਕੋਟ, ਬਟਾਲਾ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦਿਹਾਤੀ ਸਮੇਤ ਚਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ ਹਰ ਹਫ਼ਤੇ ਦੋ ਦਿਨ ਵਿਸ਼ੇਸ਼ ਅਤੇ ਕਈ ਵਾਰ ਅਚਾਨਕ ਸਰਪ੍ਰਾਈਜ਼ ਚੈਕਿੰਗ ਵੀ ਕੀਤੀ ਜਾਵੇਗੀ। ਲੋੜ ਪੈਣ 'ਤੇ ਸੀਨੀਅਰ ਅਧਿਕਾਰੀ ਖ਼ੁਦ ਮੌਕੇ 'ਤੇ ਪਹੁੰਚ ਕੇ ਆਪਰੇਸ਼ਨ ਦੀ ਅਗਵਾਈ ਕਰਨਗੇ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨਗੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਸੜਕ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 2 ਨੌਜਵਾਨਾਂ ਦੀ ਮੌਤ
ਪੁਲਸ ਨੇ ਇਹ ਵੀ ਦੱਸਿਆ ਕਿ ਐਂਟੀ-ਡਰੋਨ ਸਿਸਟਮ, ਲਾਈਵ ਸਟ੍ਰੀਮਿੰਗ ਕੈਮਰੇ ਅਤੇ ਆਟੋਮੈਟਿਕ ਨੰਬਰ ਪਲੇਟ ਰਿਕਗਨੀਸ਼ਨ (ANPR) ਕੈਮਰਿਆਂ ਦੀ ਮਦਦ ਨਾਲ ਹਰ ਸ਼ੱਕੀ ਵਾਹਨ ਅਤੇ ਵਿਅਕਤੀ ਦੀ ਪਛਾਣ ਕੀਤੀ ਜਾਵੇਗੀ। ਲਾਈਵ ਫੁਟੇਜ ਦੀ ਨਿਗਰਾਨੀ ਆਈਟੀ ਟੀਮਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ, ਜਿਸ ਨਾਲ ਰਾਤ ਸਮੇਂ ਹੋਣ ਵਾਲੀ ਹਰ ਗਤੀਵਿਧੀ 'ਤੇ ਤੁਰੰਤ ਕਾਰਵਾਈ ਸੰਭਵ ਹੋਵੇਗੀ। ਡੀਆਈਜੀ ਬਾਰਡਰ ਰੇਂਜ ਨੇ ਸਪੱਸ਼ਟ ਕੀਤਾ ਕਿ ਸਰਹੱਦੀ ਇਲਾਕਿਆਂ ਵਿੱਚ ਨਸ਼ਾ ਤਸਕਰੀ, ਡਰੋਨ ਡਰਾਪਿੰਗ ਅਤੇ ਹਥਿਆਰਾਂ ਦੀ ਸਮੱਗਲਿੰਗ ਨੂੰ ਹਰ ਹਾਲਤ ਵਿੱਚ ਰੋਕਣਾ ਪੰਜਾਬ ਪੁਲਸ ਦੀ ਪਹਿਲੀ ਤਰਜੀਹ ਹੈ। ਇਸ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਨਾਕਾਬੰਦੀ, ਸਰਚ ਆਪਰੇਸ਼ਨ ਅਤੇ ਅਚਾਨਕ ਚੈਕਿੰਗ ਦਾ ਇਹ ਅਭਿਆਨ ਜਾਰੀ ਰਹੇਗਾ, ਤਾਂ ਜੋ ਸਰਹੱਦੀ ਖੇਤਰਾਂ ਵਿੱਚ ਅਮਨ-ਕਾਨੂੰਨ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
NEXT STORY