ਹਾਜੀਪੁਰ (ਜੋਸ਼ੀ)-ਪੌਂਗ ਡੈਮ ਦੀ ਮਹਾਰਾਣਾ ਪ੍ਰਤਾਪ ਸਾਗਰ ਝੀਲ 'ਚ ਪਾਣੀ ਦਾ ਪੱਧਰ ਫਿਲਹਾਲ ਪੂਰੀ ਤਰ੍ਹਾਂ ਸੁਰੱਖਿਅਤ ਹੈ, ਜੋਕਿ ਆਸ-ਪਾਸ ਦੇ ਅਤੇ ਹੇਠਲੇ ਇਲਾਕਿਆਂ ਦੇ ਨਿਵਾਸੀਆਂ ਲਈ ਰਾਹਤ ਦੀ ਖ਼ਬਰ ਹੈ। ਅੱਜ ਡੈਮ 'ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 42 ਫੁੱਟ ਹੇਠਾਂ ਦਰਜ ਕੀਤਾ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਝੀਲ 'ਚ ਪਾਣੀ ਦਾ ਲੈਵਲ 1347.73 ਫੁੱਟ ਨੋਟ ਕੀਤਾ ਗਿਆ। ਇਸ ਵੇਲੇ ਝੀਲ 'ਚ ਪਾਣੀ ਦੀ ਆਮਦ 42,824 ਕਿਊਸਿਕ ਅਤੇ ਛੱਡੇ ਜਾ ਰਹੇ ਪਾਣੀ (ਆਊਟਫਲੋ) ਦੀ ਮਾਤਰਾ 14,706 ਕਿਊਸਿਕ ਹੈ।
ਇਹ ਵੀ ਪੜ੍ਹੋ: ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP ਦਾ ਗਠਜੋੜ
ਇਥੇ ਦੱਸਣਯੋਗ ਹੈ ਕਿ ਪਿਛਲੇ ਸਾਲ (ਇਸੇ ਦਿਨ) ਪਾਣੀ ਦਾ ਲੈਵਲ ਫੁੱਟ 1376.30 ਫੁੱਟ ਪਾਣੀ ਦੀ ਆਮਦ 46,492 ਕਿਊਸਿਕ ਸੀ ਅਤੇ ਪਾਣੀ ਦੀ ਨਿਕਾਸੀ 40195 ਕਿਊਸਿਕ ਸੀ ਜੋਕਿ ਪਿਛਲੇ ਸਾਲ ਦੇ ਮੁਕਾਬਲੇ ਸਥਿਤੀ ਕਾਫ਼ੀ ਬਿਹਤਰ ਹੈ। ਡੈਮ ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਫਿਲਹਾਲ ਪਾਣੀ ਦਾ ਪੱਧਰ ਪੂਰੀ ਤਰ੍ਹਾਂ ਕੰਟਰੋਲ ਹੇਠ ਹੋਣ ਕਾਰਨ ਹੜ੍ਹਾਂ ਵਰਗੀ ਸਥਿਤੀ ਦਾ ਕੋਈ ਖ਼ਤਰਾ ਨਹੀਂ ਹੈ, ਜਿਸ ਨਾਲ ਹੇਠਲੇ ਪਿੰਡਾਂ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਪ੍ਰਸ਼ਾਸਨ ਵੱਲੋਂ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ: ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ ਭਾਲ 'ਚ ਜੁਟੀ ਪੁਲਸ
NEXT STORY