ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਵਜ਼ਾਰਤ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਫੇਰਬਦਲ ਮੁਤਾਬਕ ਕੁੱਝ ਮੰਤਰੀਆਂ ਦੇ ਵਿਭਾਗਾਂ ਵਿਚ ਰੱਦੋਬਦਲ ਹੋਇਆ ਹੈ। ਗੁਰਮੀਤ ਸਿੰਘ ਮੀਤ ਹੇਅਰ ਤੋਂ ਮਾਈਨਿੰਗ ਵਿਭਾਗ ਵਾਪਸ ਲੈ ਲਿਆ ਗਿਆ ਹੈ। ਮਾਈਨਿੰਗ ਵਿਭਾਗ ਬਹੁਤ ਹੀ ਅਹਿਮ ਮੰਨਿਆ ਜਾਂਦਾ ਹੈ, ਜਿਸ ਦੀ ਜ਼ਿੰਮੇਵਾਰੀ ਹੁਣ ਚੇਤਨ ਸਿੰਘ ਜੌੜਾਮਾਜਰਾ ਨੂੰ ਦੇ ਦਿੱਤੀ ਗਈ ਹੈ। ਮੀਤ ਹੇਅਰ ਕੋਲ ਮਾਈਨਿੰਗ ਅਤੇ ਖੇਡ ਵਿਭਾਗ ਸਣੇ ਕੁੱਲ ਤਿੰਨ ਵਿਭਾਗ ਸਨ ਜਦਕਿ ਹੁਣ ਉਨ੍ਹਾਂ ਕੋਲ ਖੇਡ ਵਿਭਾਗ ਦੀ ਜ਼ਿੰਮੇਵਾਰੀ ਰਹਿ ਗਈ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਕਮਿਸ਼ਨਰ ਬਣੇ ਸਵਪਨ ਸ਼ਰਮਾ, ਚਾਰਜ ਸੰਭਾਲਣ ਤੋਂ ਬਾਅਦ ਦਿੱਤਾ ਵੱਡਾ ਬਿਆਨ
ਇਸ ਤੋਂ ਇਲਾਵਾ ਚੇਤਨ ਸਿੰਘ ਜੌੜਾਮਾਜਰਾ ਨੂੰ 7 ਅਹਿਮ ਵਿਭਾਗ ਦਿੱਤੇ ਗਏ ਹਨ। ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ, ਬਾਗਬਾਨੀ, ਖਾਣਾਂ ਅਤੇ ਭੂ-ਵਿਗਿਆਨ, ਸੂਚਨਾ ਅਤੇ ਲੋਕ ਸੰਪਰਕ, ਜਲ ਸਰੋਤ, ਜ਼ਮੀਨ ਅਤੇ ਪਾਣੀ ਦੀ ਸੰਭਾਲ ਵਿਭਾਗ ਦੀ ਜ਼ਿੰਮੇਵਾਰੀ ਚੇਤਨ ਸਿੰਘ ਜੌੜਾ ਮਾਜਰਾ ਨੂੰ ਦਿੱਤੀ ਗਈ ਹੈ। ਪੰਜਾਬ ਮੰਤਰੀ ਮੰਡਲ ਵਿਚ ਨਾ ਤਾਂ ਕੋਈ ਨਵਾਂ ਮੰਤਰੀ ਸ਼ਾਮਲ ਕੀਤਾ ਗਿਆ ਹੈ ਅਤੇ ਨਾ ਹੀ ਕਿਸੇ ਮੰਤਰੀ ਦੀ ਛੁੱਟੀ ਕੀਤੀ ਗਈ ਹੈ, ਸਿਰਫ ਵਿਭਾਗਾਂ ਵਿਚ ਫੇਰਬਦਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਕਿਸਾਨਾਂ ਲਈ ਸਰਕਾਰ ਦਾ ਵੱਡਾ ਐਲਾਨ, ਖੇਤੀਬਾੜੀ ਅਧਿਕਾਰੀਆਂ ਨੂੰ ਦਿੱਤੇ ਗਏ ਹੁਕਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਕਮਿਸ਼ਨਰ ਬਣੇ ਸਵਪਨ ਸ਼ਰਮਾ, ਚਾਰਜ ਸੰਭਾਲਣ ਤੋਂ ਬਾਅਦ ਦਿੱਤਾ ਵੱਡਾ ਬਿਆਨ
NEXT STORY