ਜਲੰਧਰ (ਸੁਧੀਰ, ਧਵਨ)-ਪੁਲਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਕਿਸੇ ਵੀ ਕਿਸਮ ਦਾ ਹਥਿਆਰ ਜਿਵੇਂ ਕਿ ਬੇਸਬਾਲ, ਤੇਜ਼ਧਾਰ ਹਥਿਆਰ, ਨੁਕੀਲਾ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ ’ਚ ਰੱਖ ਕੇ ਚੱਲਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਕਮਿਸ਼ਨਰੇਟ ਪੁਲਸ ਦੀ ਹੱਦ ਅੰਦਰ ਕਿਸੇ ਵੀ ਤਰ੍ਹਾਂ ਦਾ ਜਲੂਸ ਕੱਢਣ, ਕਿਸੇ ਸਮਾਗਮ/ਜਲੂਸ ਵਿਚ ਹਥਿਆਰ ਲੈ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਨਾਅਰੇਬਾਜ਼ੀ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਨ੍ਹਾਂ ਪਾਬੰਦੀਆਂ ਦੇ ਹੁਕਮ 6 ਨਵੰਬਰ ਤੱਕ ਜਾਰੀ ਰਹਿਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਵੱਧ ਰਹੇ ਹੜ੍ਹਾਂ ਦੇ ਖ਼ਤਰੇ ਨੂੰ ਲੈ ਕੇ ਵੱਡਾ ਖ਼ੁਲਾਸਾ ! ਐਡਵਾਈਜ਼ਰੀ ਜਾਰੀ
ਪੁਲਸ ਕਮਿਸ਼ਨਰ ਵੱਲੋਂ ਇਕ ਹੋਰ ਹੁਕਮ ਰਾਹੀਂ ਕਮਿਸ਼ਨਰੇਟ ਪੁਲਸ ਦੀ ਹੱਦ ਅਧੀਨ ਆਉਣ ਵਾਲੇ ਸਾਰੇ ਮੈਰਿਜ ਪੈਲੇਸਾਂ/ਹੋਟਲਾਂ ਦੇ ਬੈਂਕੁਇਟ ਹਾਲਾਂ, ਵਿਆਹ ਸਮਾਗਮਾਂ ਅਤੇ ਹੋਰ ਸਮਾਜਿਕ ਸਮਾਗਮਾਂ ਵਿਚ ਲੋਕਾਂ ਦੁਆਰਾ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਲਗਾਈ ਗਈ ਹੈ। ਮੈਰਿਜ ਪੈਲੇਸਾਂ ਅਤੇ ਬੈਂਕੁਇਟ ਹਾਲ ਦੇ ਮਾਲਕਾਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਆਪਣੇ ਮੈਰਿਜ ਪੈਲੇਸਾਂ/ਬੈਂਕੁਇਟ ਹਾਲਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਲਈ ਜ਼ਿੰਮੇਵਾਰ ਹੋਣਗੇ। ਪੁਲਸ ਕਮਿਸ਼ਨਰ ਵੱਲੋਂ ਜਾਰੀ ਕੀਤੇ ਗਏ ਇਕ ਹੋਰ ਹੁਕਮ ਅਨੁਸਾਰ, ਮਕਾਨ ਮਾਲਕ ਆਪਣੇ ਘਰਾਂ ’ਚ ਕਿਰਾਏਦਾਰਾਂ ਨੂੰ, ਪੀ. ਜੀ. ਮਾਲਕ ਆਪਣੇ ਪੀ. ਜੀ. ’ਚ ਅਤੇ ਆਮ ਲੋਕ ਆਪਣੇ ਘਰਾਂ ’ਚ ਨੌਕਰਾਂ ਜਾਂ ਹੋਰ ਕਰਮਚਾਰੀਆਂ ਨੂੰ ਆਪਣੇ ਨਜ਼ਦੀਕੀ ਪੰਜਾਬ ਪੁਲਸ ਦੇ ਸਾਂਝ ਕੇਂਦਰ ’ਚ ਜਾਣਕਾਰੀ ਦਿੱਤੇ ਬਿਨਾਂ ਨਹੀਂ ਰੱਖਣਗੇ।
ਇਹ ਵੀ ਪੜ੍ਹੋ: ਗ੍ਰਿਫ਼ਤਾਰ MLA ਰਮਨ ਅਰੋੜਾ ਦੀ ਵਿਗੜੀ ਸਿਹਤ, ਅੰਮ੍ਰਿਤਸਰ ਕੀਤਾ ਗਿਆ ਰੈਫਰ
ਇਕ ਹੋਰ ਹੁਕਮ ਰਾਹੀਂ, ਪੁਲਸ ਕਮਿਸ਼ਨਰੇਟ ਦੇ ਖੇਤਰ ’ਚ ਸਾਰੇ ਪਟਾਕਾ ਨਿਰਮਾਤਾਵਾਂ/ਡੀਲਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪਟਾਕਿਆਂ ਦੇ ਪੈਕੇਟਾਂ ’ਤੇ ਆਵਾਜ਼ ਦਾ ਪੱਧਰ (ਡੈਸੀਬਲ ਵਿਚ) ਛਾਪਣਾ ਲਾਜ਼ਮੀ ਹੋਵੇਗਾ। ਪੁਲਸ ਕਮਿਸ਼ਨਰ ਵੱਲੋਂ ਜਾਰੀ ਕੀਤੇ ਗਏ ਇਕ ਹੋਰ ਹੁਕਮ ਅਨੁਸਾਰ, ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਂ ਆਦਿ ਦਾ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸਦੀ ਪਛਾਣ ਦੀ ਪੁਸ਼ਟੀ ਕੀਤੇ ਬਿਨਾਂ ਨਹੀਂ ਠਹਿਰਾਏਗਾ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਂ ਆਦਿ ਵਿਚ ਰਹਿਣ ਵਾਲੇ ਹਰੇਕ ਵਿਅਕਤੀ/ਯਾਤਰੀ ਦਾ ਜਾਇਜ਼ ਫੋਟੋ ਪਛਾਣ ਪੱਤਰ, ਜੋ ਸਮਰੱਥ ਅਥਾਰਿਟੀ ਦੁਆਰਾ ਜਾਰੀ ਕੀਤਾ ਗਿਆ ਹੋਵੇ, ਉਸ ਵਿਅਕਤੀ/ਯਾਤਰੀ ਦੁਆਰਾ ਸਵੈ-ਪ੍ਰਮਾਣਿਤ ਫੋਟੋਕਾਪੀ ਦੇ ਰੂਪ ਵਿਚ ਰਿਕਾਰਡ ਲਈ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬੀਓ ਰਹੋ ਅਜੇ ਸਾਵਧਾਨ! ਮੌਸਮ ਦੀ ਆ ਗਈ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ Alert
ਇਸ ਦੇ ਨਾਲ ਹੀ ਵਿਅਕਤੀ/ਯਾਤਰੀ ਦੇ ਮੋਬਾਇਲ ਨੰਬਰ ਦੀ ਤਸਦੀਕ ਕਰਨ ਤੋਂ ਇਲਾਵਾ ਠਹਿਰਨ ਵਾਲੇ ਵਿਅਕਤੀ/ਯਾਤਰੀ ਦਾ ਰਿਕਾਰਡ ਨਿਰਧਾਰਤ ਫਾਰਮੈਟ ਵਿਚ ਰਜਿਸਟਰ ਵਿਚ ਮੇਨਟੇਨ ਰੱਖਿਆ ਜਾਵੇਗਾ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਂ ਵਿਚ ਠਹਿਰਨ ਵਾਲੇ ਵਿਅਕਤੀਆਂ/ਯਾਤਰੀਆਂ ਨਾਲ ਸਬੰਧਤ ਜਾਣਕਾਰੀ ਹਰ ਰੋਜ਼ ਸਵੇਰੇ 10 ਵਜੇ ਸਬੰਧਤ ਥਾਣਾ ਇੰਚਾਰਜ ਨੂੰ ਭੇਜੀ ਜਾਵੇਗੀ ਅਤੇ ਠਹਿਰਨ ਵਾਲੇ ਵਿਅਕਤੀਆਂ/ਯਾਤਰੀਆਂ ਨਾਲ ਸਬੰਧਤ ਰਜਿਸਟਰ ਵਿਚ ਦਰਜ ਰਿਕਾਰਡ ਦੀ ਤਸਦੀਕ ਹਰ ਸੋਮਵਾਰ ਸਬੰਧਤ ਥਾਣਾ ਇੰਚਾਰਜ ਦੁਆਰਾ ਕੀਤੀ ਜਾਵੇਗੀ। ਲੋੜ ਪੈਣ ’ਤੇ ਇਹ ਰਿਕਾਰਡ ਪੁਲਸ ਨੂੰ ਉਪਲਬਧ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਜਾਣੋ ਕਦੋਂ ਖੁੱਲ੍ਹਣਗੇ ਸਕੂਲ
ਇਸ ਤੋਂ ਇਲਾਵਾ ਜਦੋਂ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਂ ਵਿਚ ਠਹਿਰਦਾ ਹੈ, ਤਾਂ ਇਸ ਸਬੰਧੀ ਜਾਣਕਾਰੀ ਤੁਰੰਤ ਇੰਚਾਰਜ ਵਿਦੇਸ਼ੀ ਰਜਿਸਟ੍ਰੇਸ਼ਨ ਦਫ਼ਤਰ, ਪੁਲਸ ਕਮਿਸ਼ਨਰ, ਜਲੰਧਰ ਨੂੰ ਦਿੱਤੀ ਜਾਵੇਗੀ। ਹਰੇਕ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਂ ਦੇ ਗਲਿਆਰਿਆਂ, ਲਿਫਟ, ਰਿਸੈਪਸ਼ਨ ਕਾਊਂਟਰ ਅਤੇ ਮੁੱਖ ਐਂਟਰੀ ਗੇਟ ’ਤੇ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣਗੇ। ਜੇਕਰ ਕੋਈ ਸ਼ੱਕੀ ਵਿਅਕਤੀ ਕਿਸੇ ਹੋਟਲ/ਮੋਟਲ/ਗੈਸਟ ਹਾਊਸ, ਰੈਸਟੋਰੈਂਟ ਅਤੇ ਸਰਾਂ ਵਿਚ ਠਹਿਰਦਾ/ਮਿਲਦਾ ਹੈ, ਜੋ ਕਿਸੇ ਵੀ ਪੁਲਸ ਕੇਸ ਵਿਚ ਲੋੜੀਂਦਾ ਹੈ ਜਾਂ ਕਿਸੇ ਹੋਰ ਸੂਬੇ/ਜ਼ਿਲੇ ਦੀ ਪੁਲਸ ਦੁਆਰਾ ਕਿਸੇ ਹੋਟਲ/ਰੇਸਤਰਾਂ/ਮੋਟਲ/ਗੈਸਟ ਹਾਊਸ ਜਾਂ ਸਰਾਂ ਵਿਚ ਠਹਿਰੇ/ਆਏ ਵਿਅਕਤੀ/ਯਾਤਰੀ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ, ਤਾਂ ਹੋਟਲ/ਰੇਸਤਰਾਂ/ਮੋਟਲ/ਗੈਸਟ ਹਾਊਸ ਅਤੇ ਸਰਾਂ ਦਾ ਮਾਲਕ/ਪ੍ਰਬੰਧਕ ਤੁਰੰਤ ਇਸ ਦੀ ਸੂਚਨਾ ਸਬੰਧਤ ਥਾਣੇ/ਪੁਲਸ ਕੰਟਰੋਲ ਰੂਮ ਨੂੰ ਦੇਣ ਲਈ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਉਪਰੋਕਤ ਸਾਰੇ ਹੁਕਮ 6 ਨਵੰਬਰ 2025 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੜ੍ਹ ਪੀੜਤਾਂ ਦਾ ਹਾਲ ਜਾਣਨ ਪਹੁੰਚੇ ਸੋਨੂੰ ਸੂਦ ਅਤੇ ਮਾਲਵਿਕਾ ਸੂਦ, PM ਮੋਦੀ ਨੂੰ ਲੈ ਕੇ ਆਖੀ ਵੱਡੀ ਗੱਲ
NEXT STORY