ਨਵਾਂਸ਼ਹਿਰ (ਤ੍ਰਿਪਾਠੀ)-ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਇਨ੍ਹਾਂ ਹੁਕਮਾਂ ’ਚ ਜ਼ਿਲ੍ਹੇ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਸਰਕਾਰੀ ਬਿਲਡਿੰਗਾਂ ਉੱਤੇ ਇਸ਼ਤਿਹਾਰ ਅਤੇ ਹੋਰਡਿੰਗ ਲਗਾਉਣ ਅਤੇ ਨਿੱਜੀ ਬਿਲਡਿੰਗਾਂ, ਨੈਸ਼ਨਲ ਹਾਈਵੇਅ, ਲਿੰਕ ਸੜਕਾਂ ਅਤੇ ਦਰਖੱਤਾਂ ’ਤੇ ਬਿਨਾਂ ਸਬੰਧਤ ਵਿਭਾਗਾਂ ਅਤੇ ਮਾਲਕਾਂ ਦੀ ਮਨਜ਼ੂਰੀ ਤੋਂ ਇਸ਼ਤਿਹਾਰ ਅਤੇ ਹੋਰਡਿੰਗ ਲਗਾਉਣ ’ਤੇ ਪਾਬੰਦੀ ਲਾਈ ਹੈ। ਹੁਕਮਾਂ ਅਨੁਸਾਰ ਇਹ ਇਸ਼ਤਿਹਾਰ ਅਤੇ ਹੋਰਡਿੰਗ ਸੜਕ ਉੱਤੇ ਜਾਣ ਵਾਲੇ ਲੋਕਾਂ ਦਾ ਧਿਆਨ ਭਟਕਾਉਣ ਦਾ ਕਾਰਨ ਬਣਦੇ ਹਨ ਅਤੇ ਹਾਦਸਿਆਂ ਦਾ ਖ਼ਦਸ਼ਾ ਰਹਿੰਦਾ ਹੈ, ਜਿਸ ਕਰਕੇ ਇਹ ਹੁਕਮ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ ਵੇਈਂ 'ਚ ਸੁੱਟ ਕੇ ਜਵਾਕਾਂ ਦੀ ਜਾਨ ਲੈਣ ਵਾਲੀ ਮਾਂ ਗ੍ਰਿਫ਼ਤਾਰ
ਨੋਟੀਫਾਈਡ ਏਰੀਆ ’ਚ ਮਨਜ਼ੂਰੀ ਤੋਂ ਬਿਨਾਂ ਟਿਊਬਵੈੱਲ ਤੇ ਸਬਮਰਸੀਬਲ ਪੰਪ ਲਗਾਉਣ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਹੋਰ ਹੁਕਮ ’ਚ ਨੋਟੀਫਾਈਡ ਏਰੀਆ (ਬਲਾਕ ਔੜ ਅਤੇ ਬੰਗਾ) ਵਿਚ ਐੱਨ. ਓ. ਸੀ. ਤੋਂ ਬਿਨਾਂ ਟਿਊਬਵੈੱਲ/ਸਬਮਰਸੀਬਲ ਪੰਪ ਲਗਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਜੇਕਰ ਕਿਸੇ ਨੇ ਸੈਂਟਰਲ ਗਰਾਊਂਡ ਵਾਟਰ ਅਥਾਰਿਟੀ ਦੀਆਂ ਹਦਾਇਤਾਂ ਅਨੁਸਾਰ ਪ੍ਰਵਾਨਿਤ ਕੰਮਾਂ ਵਿਚੋਂ ਟਿਊਬਵੈੱਲ/ਸਬਮਰਸੀਬਲ ਲਗਾਉਣਾ ਹੈ ਤਾਂ ਉਹ ਐੱਨ. ਓ. ਸੀ. ਲਈ ਉਨ੍ਹਾਂ ਦੇ ਦਫ਼ਤਰ ਵਿਚ ਅਪਲਾਈ ਕਰਕੇ ਮਨਜ਼ੂਰੀ ਪ੍ਰਾਪਤ ਕਰੇਗਾ।
ਇਹ ਵੀ ਪੜ੍ਹੋ: ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ ਸਵੇਰੇ ਉੱਠ ਕੇ ਵੇਖਿਆ ਤਾਂ...
ਅਣ-ਅਧਿਕਾਰਤ ਟਿਊਬਵੈੱਲ/ਸਬਮਰਸੀਬਲ ਦੀ ਜਾਂਚ ਕਰਨ ਲਈ ਪਿੰਡਾਂ ਵਿਚ ਸਬੰਧਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਤੇ ਸ਼ਹਿਰਾਂ ਵਿਚ ਸਬੰਧਤ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਦੀ ਜ਼ਿੰਮੇਵਾਰੀ ਨਿਰਧਾਰਤ ਕੀਤੀ ਗਈ ਹੈ। ਇਹ ਹੁਕਮ ਲਾਗੂ ਕਰਵਾਉਣ ਲਈ ਸੀਨੀਅਰ ਪੁਲਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਔੜ/ਬੰਗਾ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬੰਗਾ ਜ਼ਿੰਮੇਵਾਰ ਹੋਣਗੇ। ਉਪਰੋਕਤ ਹੁਕਮ 4 ਜੁਲਾਈ 2026 ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ! ਪੁਲਸ ਮੁਲਾਜ਼ਮ ਨਾਲ ਜੁੜੇ ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲੁਧਿਆਣਾ ਦੇ ਕਾਰੋਬਾਰੀ ਵੱਲੋਂ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਹੋਏ ਸਨਸਨੀਖੇਜ਼ ਖ਼ੁਲਾਸੇ
NEXT STORY