ਨਵਾਂਸ਼ਹਿਰ (ਤ੍ਰਿਪਾਠੀ)-ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਸੂਬੇ ਅੰਦਰ ਸਰਹੱਦੀ ਜ਼ਿਲ੍ਹਿਆਂ ’ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਦੀ ਮਦਦ ਨਾਲ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦੇ ਡਰੋਨ ਉਡਾਉਣ/ਵਰਤੋਂ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹ ਸਮਾਗਮਾਂ/ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਵਿਚ ਬਿਨਾਂ ਮਨਜ਼ੂਰੀ ਡਰੋਨ ਚਲਾਉਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 29 ਨਵੰਬਰ 2026 ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ: LPU ਮਾਮਲੇ 'ਚ ਇੰਫਲੂਐਂਸਰ ਜੇਮਸ ਦਹੀਆ ਦੀ ਵੀਡੀਓ ਆਈ ਸਾਹਮਣੇ! ਖੋਲ੍ਹੇ ਕਈ ਰਾਜ਼
ਦੋਪਹੀਆ ਵਾਹਨਾਂ ਦੇ ਸਾਇਲੈਂਸਰ ਬਦਲਣ ਅਤੇ ਪਟਾਖੇ ਵਜਾਉਣ ’ਤੇ ਵੀ ਰਹੇਗੀ ਪੂਰਨ ਰੋਕ
ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਅਤੇ ਆਮ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਲਈ ਦੋਪਹੀਆ ਵਾਹਨਾਂ ਦੇ ਸਾਇਲੈਂਸਰ ਬਦਲਣ ਅਤੇ ਸਾਇਲੈਂਸਰ ਨਾਲ ਪਟਾਖੇ ਵਜਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਸਾਇਲੈਂਸਰ ਬਦਲਣ ਵਾਲੇ ਦੁਕਾਨਦਾਰਾਂ/ਮਕੈਨਿਕਾਂ ਅਤੇ ਪਟਾਖੇ ਵਜਾਉਣ ਵਾਲੇ ਵਾਹਨ ਮਾਲਕਾਂ ’ਤੇ ਵੀ ਲਾਗੂ ਹੋਣਗੇ। ਇਹ ਹੁਕਮ 29 ਨਵੰਬਰ 2026 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਿਹੰਗ ਬਾਣੇ 'ਚ ਨੌਜਵਾਨ ਵੱਲੋਂ ਸੁਨਿਆਰੇ ਨੂੰ ਜਿਉਂਦਾ ਸਾੜਣ ਦੀ ਕੋਸ਼ਿਸ਼! ਬਚਾਉਣ ਆਏ ਪੁਲਸ ਮੁਲਾਜ਼ਮਾਂ ਦੀ ਵਰਦੀ ਪਾੜੀ
NEXT STORY