ਨਵਾਂਸ਼ਹਿਰ (ਤ੍ਰਿਪਾਠੀ)- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਯੂਨੀਅਨ ਜਾਂ ਜਥੇਬੰਦੀ ਵੱਲੋਂ ਸੜਕ/ਚੌਂਕਾਂ ’ਚ ਟ੍ਰੈਫਿਕ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ ਲਾਉਂਦਿਆਂ ਹਦਾਇਤ ਕੀਤੀ ਕਿ ਜੇਕਰ ਕਿਸੇ ਜਥੇਬੰਦੀ ਨੇ ਧਰਨਾ, ਮੁਜ਼ਾਹਰਾ ਜਾਂ ਅੰਦੋਲਨ ਕਰਨਾ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਨਜ਼ੂਰੀ ਲੈ ਕੇ ਨਿਰਧਾਰਤ ਥਾਵਾਂ ’ਤੇ ਕਰ ਸਕਦੇ ਹਨ।
ਇਹ ਵੀ ਪੜ੍ਹੋ: ਪੰਜਾਬੀਆਂ ਲਈ ਵਧਿਆ ਹੋਰ ਖ਼ਤਰਾ ! ਭਾਖੜਾ ਡੈਮ ਤੋਂ ਛੱਡਿਆ ਗਿਆ ਪਾਣੀ
ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਹੁਕਮਾਂ ’ਚ ਕਿਹਾ ਕਿ ਵੱਖ-ਵੱਖ ਯੂਨੀਅਨਾਂ, ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ’ਚ ਧਰਨੇ, ਮੁਜ਼ਾਹਰੇ ਦੌਰਾਨ ਸ਼ਹਿਰ ਦੇ ਮੁੱਖ ਮਾਰਗ ਚੰਡੀਗੜ੍ਹ ਚੌਂਕ ’ਚ ਟ੍ਰੈਫਿਕ ਜਾਮ ਕਰ ਦਿੱਤਾ ਜਾਂਦਾ ਹੈ, ਜਿਸ ਨਾਲ ਜਲੰਧਰ-ਅੰਮ੍ਰਿਤਸਰ ਅਤੇ ਚੰਡੀਗੜ੍ਹ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਜਾਮ ਦੌਰਾਨ ਕਈ ਬੀਮਾਰ ਅਤੇ ਮਰੀਜ਼ ਵਿਅਕਤੀ ਬੇਹੱਦ ਪ੍ਰੇਸ਼ਾਨ ਹੁੰਦੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸਬ ਡਿਵੀਜ਼ਨ ਨਵਾਂਸ਼ਹਿਰ ’ਚ ਦੁਸਹਿਰਾ ਗਰਾਊਂਡ ਨਵਾਂਸ਼ਹਿਰ, ਨਗਰ ਕੌਂਸਲ ਨਵਾਂਸ਼ਹਿਰ ਦੇ ਅਧੀਨ ਆਉਂਦਾ ਪਿੰਡ ਗੁਜਰਪੁਰ ਕਲਾਂ, ਸਬ ਡਿਵੀਜ਼ਨ ਬੰਗਾ ਲਈ ਗ੍ਰਾਮ ਪੰਚਾਇਤ ਪਿੰਡ ਪੁਨੀਆਂ ਦਾ ਪੰਚਾਇਤੀ ਰਕਬਾ ਅਤੇ ਸਬ-ਡਿਵੀਜ਼ਨ ਬਲਾਚੌਰ ਲਈ ਸਿਵਲ ਹਸਪਤਾਲ ਨੇੜੇ ਜਗਤਪੁਰ ਰੋਡ ਸਿਹਾਣਾ ਨੇੜੇ ਮਿਊਂਸੀਪਲ ਖੇਡ ਮੈਦਾਨ ਧਰਨੇ ਪ੍ਰਦਰਸ਼ਨ ਲਈ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਹਿਸੀਲ, ਐੱਸ. ਡੀ. ਐੱਮ., ਡੀ. ਏ. ਸੀ. ਵਿਖੇ ਲਾਊਡ ਸਪੀਕਰ ਦੀ ਵਰਤੋਂ ਕਰਕੇ ਨਾਅਰੇ ਲਾਏ ਜਾਂਦੇ ਹਨ, ਜਿਸ ਨਾਲ ਸਰਕਾਰੀ ਦਫ਼ਤਰਾਂ ਦਾ ਕੰਮ ਪ੍ਰਭਾਵਿਤ ਹੁੰਦਾ ਹੈ, ਇਸ ਲਈ ਇਨ੍ਹਾਂ ਥਾਵਾਂ ’ਤੇ ਲਾਊਡ ਸਪੀਕਰ ਵਜਾਉਣ ’ਤੇ ਵੀ ਪਾਬੰਦੀ ਲਾਈ ਜਾਂਦੀ ਹੈ ਅਤੇ ਨਿਰਧਾਰਤ ਥਾਵਾਂ ’ਤੇ ਮਨਜ਼ੂਰੀ ਲੈ ਕੇ ਲਾਊਡ ਸਪੀਕਰ ਦੀ ਵਰਤੋਂ ਕੀਤੀ ਜਾਵੇ।
ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ’ਤੇ ਪਾਬੰਦੀ ਦੇ ਹੁਕਮ
ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ’ਚ ਕਿਸੇ ਵੀ ਵਿਅਕਤੀ ਦੇ ਨਹਾਉਣ ’ਤੇ ਪਾਬੰਦੀ ਲਾਈ ਹੈ। ਹੁਕਮਾਂ ਅਨੁਸਾਰ ਜੇਕਰ ਕੋਈ ਵਿਅਕਤੀ ਇਨ੍ਹਾਂ ਥਾਵਾਂ ’ਤੇ ਨਹਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹੋਇਆ Red Alert ਜਾਰੀ! 29 ਅਗਸਤ ਤੱਕ ਲੋਕ ਰਹਿਣ ਸਾਵਧਾਨ
ਪਸ਼ੂਆਂ ਨੂੰ ਸ਼ਹਿਰਾਂ/ਕਸਬਿਆਂ ’ਚ ਸੜਕਾਂ ਦੇ ਕੰਢੇ ਚਰਾਉਣ ’ਤੇ ਪਾਬੰਦੀ
ਇਸੇ ਤਰ੍ਹਾਂ ਇਕ ਹੋਰ ਹੁਕਮ ਤਹਿਤ ਜ਼ਿਲ੍ਹੇ ’ਚ ਪਸ਼ੂਆਂ ਨੂੰ ਸ਼ਹਿਰਾਂ/ਕਸਬਿਆਂ ’ਚ ਸੜਕਾਂ ਦੇ ਕੰਢੇ ਚਰਾਉਣ ’ਤੇ ਪਾਬੰਦੀ ਲਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਕਿ ਲੋਕਾਂ ਵੱਲੋਂ ਚਾਰੇ ਦੀ ਖਾਤਰ ਮੱਝਾਂ ਅਤੇ ਗਊਆਂ ਨੂੰ ਸ਼ਹਿਰਾਂ, ਕਸਬਿਆਂ ਅਤੇ ਸੜਕਾਂ ਕੰਢੇ ਛੱਡ ਦਿੱਤਾ ਜਾਂਦਾ ਹੈ, ਜਿਸ ਨਾਲ ਲੋਕਾਂ ਦੀਆਂ ਫਸਲਾਂ ਅਤੇ ਸੜਕਾਂ ਕੰਢੇ ਲੱਗੇ ਬੂਟਿਆਂ ਨੂੰ ਨੁਕਸਾਨ ਪਹੁੰਚਦਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ’ਚ ਕਿਸਾਨਾਂ ਅਤੇ ਪਸ਼ੂ ਪਾਲਕਾਂ ਵਿਚਾਲੇ ਤਕਰਾਰ ਪੈਦਾ ਹੁੰਦੀ ਹੈ ਅਤੇ ਕਈ ਵਾਰ ਪਸ਼ੂਆਂ ਕਰਕੇ ਹਾਦਸਿਆਂ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਨੂੰ ਰੋਕਣਾ ਅਤਿ ਲਾਜ਼ਮੀ ਹੈ।
ਮਕਾਨ ਮਾਲਕਾਂ ਨੂੰ ਕਿਰਾਏਦਾਰ, ਨੌਕਰ ਅਤੇ ਪੇਇੰਗ ਗੈਸਟ ਦਾ ਵੇਰਵਾ ਦੇਣ ਦੇ ਹੁਕਮ
ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਜ਼ਿਲੇ ’ਚ ਰਹਿ ਰਹੇ ਕਿਰਾਏਦਾਰਾਂ, ਨੌਕਰਾਂ, ਪੇਇੰਗ ਗੈਸਟਾਂ, ਨੇਪਾਲੀ ਲਾਂਗਰੀ ਆਦਿ ਦਾ ਵੇਰਵਾ ਪੁਲਸ ਪ੍ਰਸ਼ਾਸਨ ਨੂੰ ਦੇਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਮਕਾਨ ਮਾਲਕਾਂ ਨੇ ਅਜੇ ਤੱਕ ਇਹ ਜਾਣਕਾਰੀ ਨਹੀਂ ਦਿੱਤੀ, ਉਹ ਇਕ ਹਫ਼ਤੇ ਦੇ ਅੰਦਰ ਅੰਦਰ ਜ਼ਿਲਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਈ-ਮੇਲਾਂ ’ਤੇ ਲੋੜੀਂਦੀ ਜਾਣਕਾਰੀ ਭੇਜ ਸਕਦੇ ਹਨ।
ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ! ਸਰਜੀਕਲ ਕੰਪਲੈਕਸ 'ਚ ਫੈਕਟਰੀ 'ਚੋਂ ਗੈਸ ਹੋਈ ਲੀਕ, ਪਈਆਂ ਭਾਜੜਾਂ
ਸਰਕਾਰੀ ਬਿਲਡਿੰਗਾਂ ’ਤੇ ਇਸ਼ਤਿਹਾਰ ਅਤੇ ਹੋਰਡਿੰਗ ਲਾਉਣ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਸੇ ਵੀ ਵਿਅਕਤੀ ਵੱਲੋਂ ਸਰਕਾਰੀ ਬਿਲਡਿੰਗਾਂ ’ਤੇ ਇਸ਼ਤਿਹਾਰ ਅਤੇ ਹੋਰਡਿੰਗ ਲਾਉਣ ਅਤੇ ਨਿੱਜੀ ਬਿਲਡਿੰਗਾਂ, ਨੈਸ਼ਨਲ ਹਾਈਵੇਅ, ਲਿੰਕ ਸੜਕਾਂ ਅਤੇ ਦਰਖੱਤਾਂ ’ਤੇ ਬਿਨਾਂ ਸਬੰਧਤ ਵਿਭਾਗਾਂ ਅਤੇ ਮਾਲਕਾਂ ਦੀ ਮਨਜ਼ੂਰੀ ਤੋਂ ਇਸ਼ਤਿਹਾਰ ਅਤੇ ਹੋਰਡਿੰਗ ਲਾਉਣ ’ਤੇ ਪਾਬੰਦੀ ਲਾਈ ਹੈ। ਹੁਕਮਾਂ ਅਨੁਸਾਰ ਇਹ ਇਸ਼ਤਿਹਾਰ ਅਤੇ ਹੋਰਡਿੰਗ ਸੜਕ ’ਤੇ ਜਾਣ ਵਾਲੇ ਲੋਕਾਂ ਦਾ ਧਿਆਨ ਭਟਕਾਉਣ ਦਾ ਕਾਰਨ ਬਣਦੇ ਹਨ ਅਤੇ ਹਾਦਸਿਆਂ ਦਾ ਖਦਸ਼ਾ ਰਹਿੰਦਾ ਹੈ, ਜਿਸ ਕਰਕੇ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 23 ਅਕਤੂਬਰ ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ: ਭਾਰੀ ਬਾਰਿਸ਼ ਦੌਰਾਨ ਜਲੰਧਰ-ਪਠਾਨਕੋਟ NH 'ਤੇ ਵੱਡਾ ਹਾਦਸਾ, ਕਈ ਵਾਹਨਾਂ ਦੀ ਟੱਕਰ, ਮਚਿਆ ਚੀਕ-ਚਿਹਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ
NEXT STORY