ਗੁਰਦਾਸਪੁਰ (ਵਿਨੋਦ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਮੰਗਲਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਲਈ ਮਿਤੀ 9 ਸਤੰਬਰ 2025 ਨੂੰ ਆ ਰਹੇ ਹਨ। ਇਸ ਦੇ ਮੱਦੇਨਜ਼ਰ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਖੁੱਲ੍ਹਣਗੇ ਸਕੂਲ, DC ਨੇ ਦਿੱਤੇ ਵੱਡੇ ਹੁਕਮ
ਉਨ੍ਹਾਂ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਹਰ ਤਰ੍ਹਾਂ ਦੇ ਡਰੋਨ ਨੂੰ ਉਡਾਉਣ 'ਤੇ ਮਿਤੀ 7 ਸਤੰਬਰ 2025 ਤੋਂ 9 ਸਤੰਬਰ 2025 ਤੱਕ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇੱਕ ਤਰਫ਼ਾ ਪਾਸ ਕਰਕੇ ਸਮੂਹ ਜਨਤਾ ਨੂੰ ਸੰਬੋਧਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਜਹਾਨੋ ਤੁਰ ਗਏ 2 ਸਕੇ ਭਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਮਗਰੋਂ ਸਿੱਖਿਆ ਬੋਰਡ ਵੱਡਾ ਫ਼ੈਸਲਾ, ਵਿਦਿਆਰਥੀਆਂ ਲਈ ਨਵੇਂ ਹੁਕਮ ਜਾਰੀ
NEXT STORY