Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    10:09:55 AM

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ...

  • students albania

    ਭਾਰਤ-ਫਰਾਂਸ ਮਗਰੋਂ ਸੜਕਾਂ 'ਤੇ ਉਤਰੇ ਇਸ ਦੇਸ਼ ਦੇ...

  • indonesia fuel crisis

    ਇਸ ਦੇਸ਼ 'ਚ ਪੈ ਗਿਆ 'ਤੇਲ ਦਾ ਸੋਕਾ' ! ਪੰਪਾਂ 'ਤੇ...

  • new revelation regarding phone calls in parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਪੰਜਾਬ 'ਚ 23 ਅਗਸਤ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ, ਸਖ਼ਤ ਹੁਕਮ ਹੋ ਗਏ ਜਾਰੀ

PUNJAB News Punjabi(ਪੰਜਾਬ)

ਪੰਜਾਬ 'ਚ 23 ਅਗਸਤ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ, ਸਖ਼ਤ ਹੁਕਮ ਹੋ ਗਏ ਜਾਰੀ

  • Edited By Shivani Attri,
  • Updated: 25 Jun, 2025 03:36 PM
Roopnagar-Nawanshahr
major restrictions imposed in punjab till august 23
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ ਸ਼ਰਮਾ)- ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਵਰਜੀਤ ਵਾਲੀਆ ਨੇ ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ, ਜੋਕਿ 23 ਅਗਸਤ ਤੱਕ ਜਾਰੀ ਰਹਿਣਗੇ। ਜਿਸ ’ਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜ਼ਿਲ੍ਹਾ ਰੂਪਨਗਰ ਦੇ ਅੰਦਰ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਉਨ੍ਹਾਂ ਦੱਸਿਆ ਕਿ ਕਿਸੇ ਵੀ ਸਮਾਗਮੀ ਤੱਤਾਂ ਵੱਲੋਂ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਅਜਿਹੇ ਰੰਗ ਦੀ ਵਰਤੋਂ ਕਰਕੇ ਹਿੰਸਕ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ, ਜਿਸ ਕਰਕੇ ਆਮ ਜਨਤਾ ਨੂੰ ਇਨ੍ਹਾਂ ਰੰਗ ਦੀ ਵਰਤੋਂ ਨਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।

ਮੋਟਸਾਈਕਲਾਂ, ਟਰੈਕਟਰਾਂ ’ਤੇ ਖ਼ਤਰਨਾਕ ਪ੍ਰਦਰਸ਼ਨ, ਸਟੰਟ ਆਯੋਜਿਤ ਕਰਨ ’ਤੇ ਪਾਬੰਦੀ
ਆਈ. ਏ. ਐੱਸ. ਵਰਜੀਤ ਵਾਲੀਆ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਸੂਬੇ ’ਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ’ਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਤਹਿਤ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਟਰੈਕਟਰਾਂ, ਮੋਟਰਸਾਈਕਲਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਸਟੰਟ ਨੂੰ ਆਯੋਜਿਤ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਜਾਂਦੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ ਰਾਹਤ

ਸਾਈਕਲ, ਰਿਕਸ਼ਾ ਆਦਿ ’ਤੇ ਰਿਫਲੈਕਟਰ ਜਾਂ ਚਮਕਦਾਰ ਟੇਪ ਲਗਾਈ ਜਾਵੇ
ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਵਰਜੀਤ ਵਾਲੀਆ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਰੂਪਨਗਰ ’ਚ ਕੋਈ ਵਿਅਕਤੀ ਸਾਈਕਲ, ਰਿਕਸਾ, ਰੇਹੜੀ, ਟਰੈਕਟਰ-ਟਰਾਲੀ ਅਤੇ ਹੋਰ ਗੱਡੀਆਂ ਦੇ ਅੱਗੇ ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨ੍ਹਾਂ ਨਹੀਂ ਚਲਾਏਗਾ।

PunjabKesari

ਨਸ਼ੇ ਦੇ ਤੌਰ ’ਤੇ ਵਰਤੀ ਜਾ ਰਹੀ ਪ੍ਰੀਗਾਬਾਲਿਨ ਸਾਲਟ 300 ਐੱਮ. ਜੀ. ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਵਰਜੀਤ ਵਾਲੀਆ ਨੇ ਰੂਪਨਗਰ ’ਚ ਪ੍ਰੀਗਾਬਾਲਿਨ ਸਾਲਟ 300 ਐੱਮ. ਜੀ. ਨੂੰ ਬਿਨ੍ਹਾਂ ਲਾਇਸੈਂਸ ਰੱਖਣ ਅਤੇ ਵੇਚਣ, ਬਿੱਲਾਂ ਆਦਿ ਦਾ ਦਰੁੱਸਤ ਰਿਕਾਰਡ ਮੇਨਟੇਨ ਕਰਨ ਅਤੇ ਇਹ ਦਵਾਈ ਸਿਰਫ਼ ਡਾਕਟਰ ਵੱਲੋਂ ਦਿੱਤੀ ਗਈ ਪਰਚੀ ’ਤੇ ਹੀ ਦੇਣ ਸਬੰਧੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੀਨੀਅਰ ਪੁਲਸ ਕਪਤਾਨ ਰੂਪਨਗਰ, ਸਮੂਹ ਉਪ ਮੰਡਲ ਮੈਜਿਸਟ੍ਰੇਟ ਅਤੇ ਸਿਵਲ ਸਰਜਨ ਰੂਪਨਗਰ ਜਿੰਮੇਵਾਰ ਹੋਣਗੇ। ਇਹ ਸਾਰੇ ਹੁਕਮ 23 ਅਗਸਤ ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ: ਹੁਣ ਬਰਲਟਨ ਪਾਰਕ ’ਚ ਨਹੀਂ ਲੱਗੇਗੀ ਪਟਾਕਾ ਮਾਰਕਿਟ, ਜਲੰਧਰ ਦੇ DC ਵੱਲੋਂ ਸਖ਼ਤ ਹੁਕਮ ਜਾਰੀ

ਮੈਰਿਜ ਪੈਲਸਾਂ ’ਚ ਹਥਿਆਰ ਲੈ ਕੇ ਆਉਣਾ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਮੈਰਿਜ ਪੈਲਸਾਂ ’ਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਅਕਸਰ ਇਹ ਵੇਖਣ ਵਿਚ ਆਇਆ ਹੈ ਕਿ ਪੈਲਸਾਂ ਵਿਚ ਹੁੰਦੇ ਸਮਾਰੋਹ ਦੌਰਾਨ ਲੋਕ ਆਪਣੇ ਨਾਲ ਹਥਿਆਰ ਲੈ ਕੇ ਆਉਂਣਾ ਅਤੇ ਹਵਾਈ ਫਾਇਰ ਕਰਨਾ ਇਕ ਫੈਸ਼ਨ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਂ ਘਟਨਾ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਨ੍ਹਾ ਕਿਹਾ ਕਿ ਇਨ੍ਹਾਂ ਹਾਲਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਪੇਲੈਸਾਂ ਵਿਚ ਹਥਿਆਰ ਲੈ ਕੇ ਆਉਣ ’ਤੇ ਪਾਬੰਦੀ ਲਗਾਈ ਗਈ ਹੈ।

ਅਜਨਬੀ ਵਿਅਕਤੀ ਨੂੰ ਰੱਖਣ ’ਤੇ ਸੂਚਨਾ ਥਾਣੇ/ਚੌਂਕੀ ’ਚ ਦੇਣ ਦੇ ਹੁਕਮ
ਹੋਟਲ, ਢਾਬੇ, ਸਰਾਵਾਂ, ਮਕਾਨ ਮਾਲਕਾਂ, ਖੇਤੀਬਾੜੀ ਫਾਰਮਾਂ, ਕਾਰਖਾਨੇਦਾਰਾਂ, ਰੈਸਟੋਰੈਟ ਵਿਚ ਠਹਿਰਨ ਵਾਲੇ ਵਿਅਕਤੀਆਂ ਦੀ ਸੂਚਨਾ ਨਾ ਰੱਖਣ ਦਾ ਨੋਟਿਸ ਲੈਂਦਿਆਂ, ਜ਼ਿਲ੍ਹਾ ਮੈਜਿਸਟ੍ਰੇਟ ਵਰਜੀਤ ਵਾਲੀਆ ਵੱਲੋਂ ਸਬੰਧਤ ਅਦਾਰਿਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਮਕਾਨ ਮਾਲਕ ਵਲੋਂ ਕੋਈ ਵੀ ਨਵਾਂ ਕਿਰਾਏਦਾਰ ਜਾਂ ਕਿਸੇ ਉਦਯੋਗਿਕ, ਸਨਅਤੀ ਅਦਾਰੇ ਜਾਂ ਖੇਤੀਬਾੜੀ ਨਾਲ ਸਬੰਧਤ ਕੰਮ ਲਈ ਕੋਈ ਅਜਨਬੀ ਵਿਅਕਤੀ ਨੂੰ ਪੱਕੇ ਜਾਂ ਕੱਚੇ ਤੌਰ ’ਤੇ ਰੱਖਿਆਂ ਜਾਂਦਾ ਹੈ ਤਾਂ ਉਸ ਦੀ ਪੂਰੀ ਅਤੇ ਸਹੀ ਸੂਚਨਾ ਜਿਸ ਵਿਚ ਵਿਅਕਤੀ ਦਾ ਨਾਮ, ਪਤਾ ਫੋਟੋ ਆਦਿ ਆਪਣੇ ਨਜਦੀਕੀ ਥਾਣੇ ਚੌਂਕੀ ਵਿਚ ਤੁਰੰਤ ਜਮਾਂ ਕਰਵਾਈ ਜਾਵੇ। ਤਾਂ ਜੋ ਜ਼ਿਲੇ ਵਿਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਬਾਹਰਲੇ ਰਾਜਾਂ ਤੋਂ ਆ ਕੇ ਬਹੁਤ ਜਿਆਦਾ ਗਿਣਤੀ ਵਿਚ ਪ੍ਰਵਾਸੀ ਮਜਦੂਰ ਕੰਮ ਕਰ ਰਹੇ ਹਨ। ਅਜਿਹੇ ਪ੍ਰਵਾਸੀ ਮਜਦੂਰਾਂ ਦੇ ਨਾਲ-ਨਾਲ ਕਈ ਕ੍ਰਾਇਮ ਪੇਸ਼ਾਂ ਲੋਕ ਵੀ ਮਜਦੂਰਾਂ ਦੇ ਰੂਪ ਵਿਚ ਆ ਜਾਂਦੇ ਹਨ ਜੋ ਕਰਾਇਮ ਕਰਕੇ ਵਾਪਸ ਆਪਣੇ ਰਾਜ ਨੂੰ ਚਲੇ ਜਾਂਦੇ ਹਨ ਇਹ ਲੋਕ ਅਪਰਾਧਿਕ ਕਾਰਨਾਮਿਆਂ ਨੂੰ ਅੰਜਾਮ ਦੇ ਕੇ ਫਿਰ ਅਲੋਪ ਹੋ ਜਾਂਦੇ ਹਨ ਇਨ੍ਹਾਂ ਕਾਰਨਾਮਿਆਂ ਨੂੰ ਰੋਕਣ ਲਈ ਇਨ੍ਹਾਂ ਦੀ ਜਾਣਕਾਰੀ ਜਮਾਂ ਕਰਵਾਉਣੀ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ: ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

ਹੁੱਕਾਂ ਬਾਰਾ ਦੇ ਸੰਚਾਲਨ ’ਤੇ ਪੂਰਨ ਪਾਬੰਦੀ
ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਸੂਬੇ ਵਿਚ ਕਿਸੇ ਵੀ ਕਿਸਮ ਦੇ ਹੁਕਾਂ ਬਾਰਾ ’ਤੇ ਪਾਬੰਦੀ ਲਗਾਈ ਹੈ। ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਰੂਪਨਗਰ ਵਿਚ ਹੁੱਕਾਂ ਬਾਰਾਂ ਦੇ ਸੰਚਾਲਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਵਰਤੋਂ ਸਿਹਤ ਲਈ ਹਾਨੀਕਾਰਕ ਹੁੰਦੀ ਹੈ ਅਤੇ ਇਸ ਗੱਲ ਦਾ ਅਕਸਰ ਖ਼ਤਰਾ ਹੁੰਦਾ ਹੈ ਕਿ ਬਾਲਕ ਜਾਂ ਫਿਰ ਛੋਟੀ ਉਮਰ ਦੇ ਬੱਚਿਆਂ ਨੂੰ ਇਨ੍ਹਾਂ ਹੁੱਕਾਂ ਬਾਰਾਂ ਵਿਚ ਤੰਬਾਕੂ ਦੇ ਨਾਲ ਨਸ਼ਿਆਂ ਵਾਲੇ ਹਾਨੀਕਾਰਕ ਰਸਾਇਣ ਦਿੱਤੇ ਜਾ ਸਕਦੇ ਹਨ। ਜਿਸ ਲਈ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੋਟਪਾ ਐਕਟ ਤਹਿਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁੱਕੇ ਦੀ ਵਰਤੋਂ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੀ ਬਣਾਈ ਗਈਆਂ ਹਨ ਜਿਹੜੀਆਂ ਇਨ੍ਹਾਂ ਹੋਟਲਾਂ, ਪੇਲੈਸਾਂ ਆਦਿ ਦੀ ਅਚਨਚੇਤ ਚੈਕਿੰਗ ਕਰੇਗੀ।

ਨਕਲੀ ਅਤੇ ਅਣ-ਅਧਿਕਾਰਤ ਸੀਮਨ ਦੀ ਵਿੱਕਰੀ ’ਤੇ ਪਾਬੰਦੀ
ਪੰਜਾਬ ਸਰਕਾਰ ਵੱਲੋਂ ਰਾਜ ਵਿਚ ਵੱਖ-ਵੱਖ ਥਾਵਾਂ ’ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਨ ਦੀ ਵਿਕਰੀ ਬਾਰੇ ਅਤੇ ਵਿਭਾਗ ਦੀ ਬਰੀਡਿੰਗ ਪਾਲਿਸੀ ਤਹਿਤ ਅਣ-ਅਧਿਕਾਰਤ ਸੀਮਨ ਵਿਕਣ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਰਹਿੰਦਾ ਹੈ ਪਰ ਇਸ ਦੇ ਬਾਵਜੂਦ ਵਿਭਾਗ ਨੂੰ ਵੇਖਣ ’ਚ ਆਇਆ ਹੈ ਕਿ ਅਣ-ਅਧਿਕਾਰਤ ਸੀਮਨ ਨੂੰ ਰੱਖਿਆ, ਵੇਚਿਆ ਜਾ ਰਿਹਾ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਰੂਪਨਗਰ ਅੰਦਰ ਅਣ-ਅਧਿਕਾਰਿਤ ਤੌਰ ’ਤੇ ਸੀਮਨ ਦਾ ਭੰਡਾਰ ਕਰਨ, ਟ੍ਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਪੂਰਨ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਅਣ-ਅਧਿਕਾਰਤ ਤੌਰ ’ਤੇ ਵੇਚੇ, ਖਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀਂ ਹੈ ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧਨ ਦੀ ਨਸਲ ਖਰਾਬ ਹੋਣ ਦਾ ਖਦਸਾ ਹੈ, ਕਿਉਂਕਿ ਅਜਿਹੇ ਸੀਮਨ ਦੀ ਪੈਡਿਗਰੀ ਬਾਰੇ ਕੁਝ ਪਤਾ ਨਹੀਂ ਹੁੰਦਾ। ਇਸ ਤੋਂ ਇਲਾਵਾ ਪਸ਼ੂ ਧਨ ਦੀ ਪ੍ਰੋਡਕਟੀਵਿਟੀ ’ਤੇ ਵੀ ਮਾੜਾ ਅਸਰ ਪੈ ਸਕਦਾ ਹੈ ਇਸ ਤਰ੍ਹਾ ਅਣ-ਅਧਿਕਾਰਤ ਸੀਮਨ ਵੇਚਣਾ ਇਕ ਅਤਿ ਗੰਭੀਰ ਮਾਮਲਾ ਹੈ, ਜਿਸ ਦਾ ਫੌਰਨ ਹੱਲ ਕਰਨਾ ਬਹੁਤ ਲਾਜਮੀ ਹੈ। ਜਿਸ ਕਰ ਕੇ ਇਹ ਪਾਬੰਦੀ ਲਗਾਈ ਗਈ ਹੈ।

ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਪੈ ਗਈਆਂ ਭਾਜੜਾਂ

ਜ਼ਿਲ੍ਹਾ ਜੇਲ੍ਹ ਰੂਪਨਗਰ ਦੀ ਹਦੂਦ ਤੋਂ 500 ਮੀਟਰ ਤੱਕ ਦੇ ਏਰੀਏ ’ਚ ਡਰੋਨ ਦੀ ਵਰਤੋਂ ’ਤੇ ਪਾਬੰਦੀ
ਡਾਇਰੈਕਟਰ ਜਨਰਲ ਆਫ਼ ਪੁਲਸ, ਪੰਜਾਬ ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਪੰਜਾਬ ਰਾਜ ’ਚ ਆਮ ਵੇਖਣ ’ਚ ਆਇਆ ਹੈ ਕਿ ਡਰੋਨਾਂ ਦੀ ਵਧਦੀ ਪ੍ਰਸਿੱਧਤਾ ਅਤੇ ਅਸਾਨੀ ਨਾਲ ਮਿਲਣ ਕਾਰਣ ਜੇਲ੍ਹ ’ਚ ਸੁਰੱਖਿਆ ਪ੍ਰਬੰਧਾਂ ਦੀਆਂ ਉਲੰਘਣਾ ਦੀ ਸੰਭਾਵਨਾਂ ਵੱਧ ਜਾਣ ਦਾ ਖ਼ਦਸ਼ਾ ਹੈ। ਇਸ ਲਈ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਵਰਜੀਤ ਵਾਲੀਆ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਦੀ ਹਦੂਦ ਤੋਂ 500 ਮੀਟਰ ਤੱਕ ਦੇ ਏਰੀਏ ’ਚ ਡਰੋਨ ਦੀ ਵਰਤੋਂ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਦੇ ਨੇੜੇ ਡਰੋਨ ਦੀ ਸੰਭਾਵੀ ਦੁਰਵਰਤੋਂ ਜਿਵੇਂ ਕਿ ਨਸ਼ੀਲੇ ਪਦਾਰਥਾਂ, ਮੋਬਾਇਲ, ਹਥਿਆਰ ਆਦਿ ਦੀ ਸਮੱਗਲਿੰਗ ਲਈ ਅਤੇ ਕਿਸੇ ਵੀ ਕੈਦੀ ਨੂੰ ਜੇਲਾਂ ਤੋਂ ਭਜਾਉਣ ਅਤੇ ਅੱਤਵਾਦ ਹਮਲੇ ਦੀ ਸੰਭਾਵਨਾਂ ਦੇ ਤੌਰ ’ਤੇ ਜੇਲਾਂ ਦੀ ਰੈਕੀ ਕਰਨ ਦੀ ਕੋਸ਼ਿਸ਼ ਨੂੰ ਨਜ਼ਰ ਅੰਦਾਜ ਨਹੀਂ ਕੀਤਾ ਜਾ ਸਕਦਾ। ਜਿਸ ਕਾਰਨ ਪੰਜਾਬ ਰਾਜ ’ਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਜ਼ਿਲਾ ਰੂਪਨਗਰ ਵਿਖੇ ਜੇਲ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹੋਏ ਜੇਲ ਰੂਪਨਗਰ ਦੀ ਹਦੂਦ ਤੋਂ 500 ਮੀਟਰ ਤੱਕ ਦੇ ਏਰੀਏ ਨੂੰ ਨੌ ਡਰੋਨ ਜੋਨ ਏਰੀਆ ਘੋਸ਼ਿਤ ਕਰਨਾ ਜ਼ਰੂਰੀ ਸਮਝਿਆ ਜਾਂਦਾ ਹੈ।

ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ
ਚਾਈਨਾ ਡੋਰ ਵੇਚਣ, ਰੱਖਣ ਜਾਂ ਵਰਤੋਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਹੁਕਮ
ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ ਦੀ ਖ਼ਰੀਦ-ਵੇਚ, ਰੱਖਣ (ਸਟੋਰ ਕਰਨਾ) ਜਾਂ ਪਤੰਗਬਾਜ਼ੀ ਲਈ ਵਰਤੋਂ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਸਬੰਧ ’ਚ ਡਿਪਟੀ ਕਮਿਸ਼ਨਰ ਨੇ ਸਮੂਹ ਸਬ-ਡਿਵੀਜ਼ਨਲ ਮੈਜਿਸਟ੍ਰੇਟਾਂ ਨੂੰ ਗੈਰ ਕਾਨੂੰਨੀ ਚਾਈਨਾ ਡੋਰ ਦੀ ਪਕੜ ਲਈ ਛਾਪੇਮਾਰੀ ਕਰਨ ਦੀ ਹਦਾਇਤ ਜਾਰੀ ਕੀਤੀ ਹੈ। 

ਵਰਜੀਤ ਵਾਲੀਆ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ’ਚ ਪਤੰਗਬਾਜ਼ੀ ਕਾਫ਼ੀ ਮਾਤਰਾ ਵਿਚ ਕੀਤੀ ਜਾਂਦੀ ਹੈ ਅਤੇ ਇਹ ਸਾਰੀ ਪਤੰਗਬਾਜ਼ੀ ਸੰਥੈਟਿਕ ਅਤੇ ਪਲਾਸਟਿਕ ਤੋਂ ਬਣੀ ਚਾਈਨਾ ਡੋਰ ਦੀ ਵਰਤੋਂ ਨਾਲ ਕੀਤੀ ਜਾਂਦੀ ਹੈ ਜੋਕਿ ਕਾਫ਼ੀ ਮਜ਼ਬੂਤ ਅਤੇ ਤੇਜ਼ਧਾਰ ਹੁੰਦੀ ਹੈ, ਜਿਸ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ, ਉਂਗਲਾਂ ਅਤੇ ਕੰਨ ਕੱਟੇ ਜਾਣ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕਿਸੇ ਵੀ ਅਧਿਕਾਰੀ ਦੇ ਅਧਿਕਾਰ ਖੇਤਰ ’ਚ ਚਾਈਨਾ ਡੋਰ ਦੀ ਵਰਤੋਂ ਖਰੀਦ-ਵੇਚ, ਰੱਖਣ (ਸਟੋਰ ਕਰਨਾ) ਪਾਈ ਜਾਂਦੀ ਹੈ ਤਾਂ ਡਿਊਟੀ ਦੀ ਅਣਗਹਿਲੀ ਕਰਨ ਵਾਲੇ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ ਦੇ ਇਸ ਇਲਾਕੇ 'ਚ 5 ਸਕਿੰਟਾਂ 'ਚ ਵਾਪਰੀ ਹੈਰਾਨ ਕਰਦੀ ਘਟਨਾ, ਮੰਜ਼ਰ CCTV 'ਚ ਕੈਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Major restrictions
  • Punjab
  • August 23
  • new orders
  • ਵੱਡੀਆਂ ਪਾਬੰਦੀਆਂ
  • ਸਖ਼ਤ ਹੁਕਮ
  • ਰੂਪਨਗਰ

35 ਲੱਖ ਰੁਪਏ ਲਈ ਚਲਵਾਈ ਸੀ ਪ੍ਰਾਪਰਟੀ ਡੀਲਰ ’ਤੇ ਗੋਲੀ

NEXT STORY

Stories You May Like

  • major restrictions imposed in bathinda city district magistrate issues orders
    ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
  • major restrictions imposed in nawanshahr district until november 29
    29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਜਾਰੀ
  • major restrictions imposed in this district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ, 30 ਨਵੰਬਰ ਤੱਕ ਲਾਗੂ ਰਹਿਣਗੇ ਹੁਕਮ
  • nawanshahr  restrictions  district magistrate
    ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, 5 ਦਸੰਬਰ ਤੱਕ ਜਾਰੀ ਹੋਏ ਹੁਕਮ
  • advisory issued for farmers strict orders issued till 15th november
    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
  • restrictions issued by the additional district magistrate
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
  • major orders issued in ferozepur district
    ਫਿਰੋਜ਼ਪੁਰ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਪੜ੍ਹੋ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹੜੀਆਂ ਲਾਈਆਂ ਪਾਬੰਦੀਆਂ
  • traffic advisory issued in delhi due to   lehra do tiranga   march
    ਦਿੱਲੀ 'ਚ 'ਲਹਿਰਾ ਦੋ ਤਿਰੰਗਾ' ਮਾਰਚ ਕਾਰਨ ਟਰੈਫ਼ਿਕ ਐਡਵਾਈਜ਼ਰੀ ਜਾਰੀ, ਕਈ ਰੂਟਾਂ 'ਤੇ ਲੱਗੀਆਂ ਪਾਬੰਦੀਆਂ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rs 9 75 crore spent on free sanitary pad scheme  dr  baljit kaur
      ਮੁਫ਼ਤ ਸੈਨੇਟਰੀ ਪੈਡ ਯੋਜਨਾ ’ਤੇ 9.75 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ
    • unidentified assailants opened fire at a congress leader  s house
      ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ, ਮੰਗੀ 5 ਕਰੋੜ...
    • power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +