Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    2:27:05 PM

  • hardeep singh puri rajya sabha madhya pradesh

    ਰਾਜ ਸਭਾ ਜਾਏਗਾ ਇਕ ਹੋਰ ਪੰਜਾਬੀ ਆਗੂ ! ਭਾਜਪਾ ਨੇ...

  • road accident in kapurtala

    ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ...

  • mp charanjit singh channi and balokar singh reached the protest mansa

    ਪਿੰਡ ਭੰਮੇ ਕਲਾਂ 'ਚ ਹੋਈ ਨੌਜਵਾਨ ਦੀ ਮੌਤ ਦੇ...

  • cabinet  meeting  government of punjab

    ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਨਵੇਂ ਹੁਕਮ ਜਾਰੀ, ਲੱਗੀਆਂ ਵੱਡੀਆਂ ਪਾਬੰਦੀਆਂ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ...

PUNJAB News Punjabi(ਪੰਜਾਬ)

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਨਵੇਂ ਹੁਕਮ ਜਾਰੀ, ਲੱਗੀਆਂ ਵੱਡੀਆਂ ਪਾਬੰਦੀਆਂ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ...

  • Edited By Shivani Attri,
  • Updated: 15 Sep, 2025 12:59 PM
Jalandhar
major restrictions imposed in some districts of punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)- ਪੰਜਾਬ ਦੇ ਕਿਸਾਨਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿਚ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਨੂੰ ਲੈ ਕੇ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੱਡੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੰਬਾਈਨ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਵਿਚ ਕੋਈ ਵੀ ਕੰਬਾਈਨ ਬਿਨਾਂ ਸੁਪਰ ਐੱਸ. ਐੱਮ. ਐੱਸ. ਦੇ ਨਹੀਂ ਚਲਾਈ ਜਾਵੇਗੀ। ਇਸ ਤੋਂ ਇਲਾਵਾ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਸਿਰਫ਼ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਕਰਨ ਦੀ ਆਗਿਆ ਹੋਵੇਗੀ।

ਇਹ ਵੀ ਪੜ੍ਹੋ: ਸਾਬਕਾ MP ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਇਸ ਐਂਟਰਪ੍ਰਾਈਜ਼ਿਜ਼ ਦੇ ਮਾਲਕ ਨੇ...

ਡੀ. ਸੀ. ਨੇ ਕੰਬਾਈਨ ਮਾਲਕਾਂ ਨੂੰ ਹਦਾਇਤ ਕੀਤੀ ਕਿ ਝੋਨਾ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਉਸ ਦੀ ਕਟਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਵੇਖਿਆ ਜਾਂਦਾ ਹੈ ਕਿ ਕੰਬਾਈਨ ਨਾਲ ਰਾਤ ਦੇ ਸਮੇਂ ਹਰੀ-ਗਿੱਲੀ ਫਸਲ, ਜੋ ਪੂਰੀ ਤਰ੍ਹਾਂ ਸੁੱਕੀ ਨਹੀਂ ਹੁੰਦੀ, ਉਸ ਦੀ ਕਟਾਈ ਕਰ ਲਈ ਜਾਂਦੀ ਹੈ, ਜਿਸ ਨਾਲ ਝੋਨੇ ਵਿਚ ਨਮੀ ਦੀ ਮਾਤਰਾ ਵਧ ਜਾਂਦੀ ਹੈ ਅਤੇ ਕਿਸਾਨਾਂ ਨੂੰ ਮੰਡੀ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੰਬਾਈਨ ਮਾਲਕਾਂ ਨੂੰ ਸਿਰਫ਼ ਉਦੋਂ ਹੀ ਫ਼ਸਲ ਦੀ ਕਟਾਈ ਲਈ ਅੱਗੇ ਆਉਣਾ ਚਾਹੀਦਾ ਹੈ, ਜਦੋਂ ਝੋਨੇ ਵਿਚ ਨਮੀ ਦੀ ਮਾਤਰਾ ਢੁੱਕਵੀਂ ਹੋਵੇ। ਉਨ੍ਹਾਂ ਕੰਬਾਈਨ ਮਾਲਕਾਂ ਨੂੰ ਝੋਨੇ ਦੀ ਕਟਾਈ ਦੌਰਾਨ ਕੰਬਾਈਨ ਹਾਰਵੈਸਟਰ ’ਤੇ ਸੁਪਰ ਐੱਸ. ਐੱਮ. ਐੱਸ. ਲਾਉਣ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਿਚ ਸਹੂਲਤ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਜੇਕਰ ਕੋਈ ਉਲੰਘਣਾ ਪਾਈ ਜਾਂਦੀ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਤ ਕੰਬਾਈਨ ਮਾਲਕ ਵਿਰੁੱਧ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਖੇਤੀਬਾੜੀ ਵਿਭਾਗ ਵੱਲੋਂ ਕੰਬਾਈਨ ਮਾਲਕਾਂ ਨਾਲ ਮੀਟਿੰਗਾਂ ਕਰ ਕੇ ਉਨ੍ਹਾਂ ਨੂੰ ਝੋਨੇ ਦੀ ਕਟਾਈ ਨਾਲ ਸੰਬੰਧਤ ਹਦਾਇਤਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਵੀ ਇਸ ਸਬੰਧ ਵਿਚ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 16,17 ਤੇ 18 ਤਾਰੀਖ਼ਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਸਾਵਧਾਨ ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਦੀ ਅਪੀਲ 
ਸਮਰਾਲਾ (ਵਰਮਾ/ਸੱਚਦੇਵਾ)- ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਸਾਨਾਂ ਨੂੰ 16 ਸਤੰਬਰ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਅਨਾਜ ਮੰਡੀਆਂ ’ਚ ਸਿਰਫ਼ 17 ਫ਼ੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਲਿਆਉਣ ਲਈ ਕਿਹਾ।ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕੰਬਾਈਨ ਹਾਰਵੈਸਟਰਾਂ ਨੂੰ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਚਲਾਉਣ ਦੇ ਆਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਪ੍ਰਸ਼ਾਸਨ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੀ ਸੂਰਤ ’ਚ ਸਖ਼ਤ ਕਾਰਵਾਈ ਕਰੇਗਾ ਅਤੇ ਕੰਬਾਈਨਾਂ ਨੂੰ ਜ਼ਬਤ ਕਰ ਲਿਆ ਜਾਵੇਗਾ। ਡੀ. ਸੀ. ਜੈਨ ਨੇ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਝੋਨੇ ਦੀ ਖ਼ਰੀਦ ਨੂੰ ਲੈ ਕੇ ਅਨਾਜ ਮੰਡੀਆਂ ਅਤੇ ਅਸਥਾਈ ਯਾਰਡਾਂ ’ਚ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਲ 108 ਅਨਾਜ ਮੰਡੀਆਂ ਅਤੇ 79 ਅਸਥਾਈ ਯਾਰਡ ਹਨ। ਪੰਜਾਬ ਸਰਕਾਰ ਖ਼ਰੀਦ ਸੀਜ਼ਨ ਦੌਰਾਨ ਝੋਨੇ ਦੇ ਇਕ-ਇਕ ਦਾਣੇ ਨੂੰ ਸੁਚਾਰੂ ਢੰਗ ਨਾਲ ਚੁੱਕੇਗੀ ਅਤੇ ਕਿਸਾਨਾਂ ਨੂੰ ਝੋਨਾ ਵੇਚਣ ’ਚ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਸੋਮਵਾਰ ਤੇ ਮੰਗਲਵਾਰ ਨੂੰ ਛੁੱਟੀ ਦਾ ਐਲਾਨ! ਪੰਜਾਬ ਦੇ ਇਸ ਜ਼ਿਲ੍ਹੇ ਦੇ 12 ਸਕੂਲ ਰਹਿਣਗੇ ਬੰਦ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਬਿਨਾਂ ਸੁਪਰ ਐੱਸ. ਐੱਮ. ਐੱਸ. ਲੱਗੀਆਂ ਕੰਬਾਈਨਾਂ ਚਲਾਉਣ ’ਤੇ ਪਾਬੰਦੀ
ਨਵਾਂਸ਼ਹਿਰ (ਤ੍ਰਿਪਾਠੀ)-ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਵਿਚ ਝੋਨੇ ਦੀ ਕਟਾਈ ਲਈ ਬਿਨਾਂ ਸੁਪਰ ਐੱਸ.ਐੱਮ.ਐੱਸ. ਲੱਗੀਆਂ ਕੰਬਾਈਨਾਂ ਚਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੰਬਾਈਨ ਚਲਾਉਂਦੇ ਸਮੇਂ ਸੁਪਰ ਐੱਸ. ਐੱਮ. ਐੱਸ. ਦੇ ਪੱਖੇ ਲਾਜ਼ਮੀ ਤੌਰ ’ਤੇ ਚੱਲਦੇ ਰੱਖੇ ਜਾਣੇ ਹਨ। ਕੰਬਾਈਨ ਮਾਲਕਾਂ ਵੱਲੋਂ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਨਹੀਂ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਝੋਨੇ ਦੀ ਰਹਿੰਦ, ਪਰਾਲੀ ਨੂੰ ਸਾੜਨ ’ਤੇ ਮੁਕੰਮਲ ਪਾਬੰਦੀ ਰਹੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪਰਾਲੀ, ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਖ਼ੇਤਾਂ ਵਿਚ ਅੱਗ ਨਾ ਲਾਈ ਜਾਵੇ ਜਿਸ ਨਾਲ ਖੇਤਾਂ ਦੀ ਉਪਜਾਊ ਸ਼ਕਤੀ ਬਰਕਰਾਰ ਰੱਖੀ ਜਾ ਸਕੇ। ਜਾਰੀ ਹੁਕਮਾਂ ਅਨੁਸਾਰ ਅਕਸਰ ਝੋਨੇ ਦੀ ਕਟਾਈ ਕੰਬਾਈਨਾਂ ਨਾਲ ਕੀਤੀ ਜਾਂਦੀ ਹੈ ਅਤੇ ਕੰਬਾਇਨ ਮਾਲਕ, ਕਿਸਾਨਾਂ ਨੂੰ ਝੋਨੇ ਦੀ ਕਟਾਈ ਦੇ ਸਹੀ ਸਮੇਂ ਬਾਰੇ ਜਾਣਕਾਰੀ ਨਹੀਂ ਦਿੰਦੇ। ਜ਼ਿਮੀਦਾਰਾਂ ਵੱਲੋਂ ਜਦੋਂ ਵੀ ਕੰਬਾਈਨ ਉਪਲਬੱਧ ਹੁੰਦੀ ਹੈ, ਉਸ ਸਮੇਂ ਝੋਨੇ ਦੀ ਕਟਾਈ ਕਰ ਲਈ ਜਾਂਦੀ ਹੈ, ਭਾਵੇ ਉਸ ਵੇਲੇ ਰਾਤ ਹੋਵੇ। ਇਸ ਤਰ੍ਹਾਂ ਜ਼ਿੰਮੀਦਾਰਾਂ ਵੱਲੋਂ ਅਣ-ਪੱਕਿਆ ਅਤੇ ਨਮੀ ਵਾਲੇ ਝੋਨੇ ਦੀ ਕਟਾਈ ਕਰਵਾ ਲਈ ਜਾਂਦੀ ਹੈ। ਅਜਿਹੇ ਝੋਨੇ ਨੂੰ ਖ਼ਰੀਦਣ ਲਈ ਖ਼ਰੀਦ ਏਜੰਸੀਆਂ ਗੁਰੇਜ਼ ਕਰਦੀਆਂ ਹਨ, ਜਿਸ ਨਾਲ ਜ਼ਿੰਮੀਦਾਰਾਂ ਨੂੰ ਅੋਕੜ ਪੇਸ਼ ਆਉਂਦੀ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਸਾਰੇ ਕੰਬਾਈਨ ਮਾਲਕ, ਜ਼ਿੰਮੀਦਾਰਾਂ/ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਕਰਨ ਸਮੇਂ ਕੰਬਾਈਨਾਂ ਦੇ ਸੁਪਰ ਐੱਸ. ਐੱਮ. ਐੱਸ. ਵਿਚ ਉਪਲੱਬਧ ਪੱਖਿਆਂ ਨੂੰ ਚਾਲੂ ਹਾਲਤ ਵਿਚ ਰੱਖਿਆ ਜਾਵੇਗਾ ਅਤੇ ਬਿਨ੍ਹਾਂ ਸੁਪਰ ਐੱਸ. ਐੱਮ. ਐੱਸ. ਲੱਗੀਆਂ ਕੰਬਾਈਨਾਂ ਚਲਾਉਣ ’ਤੇ ਪੂਰਨ ਰੋਕ ਰਹੇਗੀ। ਇਸੇ ਤਰ੍ਹਾਂ ਝੋਨੇ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ ਖੂੰਹਦ/ਪਰਾਲੀ ਨੂੰ ਖੇਤਾਂ ਵਿਚ ਅੱਗ ਲਾਉਣ ਨਾਲ ਵਾਤਾਵਰਣ, ਜੀਵ ਜੰਤੂਆਂ, ਲਾਗੇ ਖੜੀ ਫਸਲ, ਸੜਕ ਦੇ ਕਿਨਾਰੇ ਲਗਾਏ ਬੂਟੇ/ਦਰਖਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ ਅਤੇ ਮਨੁੱਖੀ ਸਿਹਤ ’ਤੇ ਬੁਰਾ ਅਸਰ ਪੈਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲੇ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ ਖੂੰਹਦ/ਪਰਾਲੀਨੂੰ ਅੱਗ ਲਗਾਉਣ ’ਤੇ ਪਾਬੰਦੀ ਰਹੇਗੀ। ਇਹ ਹੁਕਮ 14 ਨਵੰਬਰ 2025 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਵਿਭਾਗ ਕਰ ਰਿਹੈ ਵੱਡੀ ਕਾਰਵਾਈ

ਡੀ.ਸੀ ਨੇ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਕੀਤੀ ਅਪੀਲ
ਰਾਏਕੋਟ (ਭੱਲਾ) ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਸਾਨਾਂ ਨੂੰ 16 ਸਤੰਬਰ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਸੁਚਾਰੂ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਅਨਾਜ ਮੰਡੀਆਂ ਵਿੱਚ ਸਿਰਫ਼ 17 ਫ਼ੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਲਿਆਉਣ ਲਈ ਕਿਹਾ।ਹਿਮਾਂਸ਼ੂ ਜੈਨ ਨੇ ਕਿਹਾ ਕਿ ਝੋਨੇ ਦੇ ਸੁਚਾਰੂ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਕੰਬਾਈਨ ਹਾਰਵੈਸਟਰਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਚਲਾਉਣ ਦੇ ਆਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕਰੇਗਾ ਅਤੇ ਕੰਬਾਈਨਾਂ ਨੂੰ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਨੇ 17 ਫ਼ੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਝੋਨਾ ਅਨਾਜ ਮੰਡੀਆਂ ਵਿੱਚ ਲਿਆਉਣ ਦੀ ਜ਼ਰੂਰਤ ''ਤੇ ਜ਼ੋਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ।ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਝੋਨੇ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਅਨਾਜ ਮੰਡੀਆਂ ਅਤੇ ਅਸਥਾਈ ਯਾਰਡਾਂ ਵਿੱਚ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਕਿਹਾ। ਜ਼ਿਲ੍ਹਾ ਪ੍ਰਸ਼ਾਸਨ ਕੋਲ 108 ਅਨਾਜ ਮੰਡੀਆਂ ਅਤੇ 79 ਅਸਥਾਈ ਯਾਰਡ ਹਨ।ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਖ਼ਰੀਦ ਸੀਜ਼ਨ ਦੌਰਾਨ ਝੋਨੇ ਦੇ ਇੱਕ-ਇੱਕ ਦਾਣੇ ਨੂੰ ਸੁਚਾਰੂ ਅਤੇ ਮੁਸ਼ਕਿਲ ਰਹਿਤ ਢੰਗ ਨਾਲ ਚੁੱਕੇਗੀ।

ਇਹ ਵੀ ਪੜ੍ਹੋ: ਜਲੰਧਰ 'ਚ ਸਾਬਕਾ ਮੰਤਰੀ ਮਹਿੰਦਰ ਕੇ. ਪੀ. ਦੇ ਪੁੱਤਰ ਨਾਲ ਵਾਪਰੇ ਭਿਆਨਕ ਹਾਦਸੇ ਦੀ CCTV ਫੁਟੇਜ਼ ਆਈ ਸਾਹਮਣੇ

ਪਟਿਆਲਾ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਵੇਂ ਹੁਕਮ ਜਾਰੀ 
ਪਟਿਆਲਾ (ਮਨਦੀਪ ਜੋਸਨ, ਰਾਜੇਸ਼ ਪੰਜੌਲਾ, ਰਾਣਾ)- ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਸਿਮਰਪ੍ਰੀਤ ਨੇ ਜ਼ਿਲ੍ਹੇ ਅੰਦਰ ਫ਼ਸਲਾਂ ਨੂੰ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਸਬੰਧੀ ਹੁਕਮ ਜਾਰੀ ਕੀਤੇ ਹਨ। ਏ. ਡੀ. ਸੀ. ਨੇ ਨਵਾਂ ਅਸਲਾ ਲਾਇਸੈਂਸ ਅਤੇ ਪੁਰਾਣਾ ਨਵਿਆਉਣ ਮੌਕੇ ਜ਼ਮੀਨੀ ਰਿਕਾਰਡ ਦੀ ਪੜਤਾਲ ਕਰਕੇ ਹੀ ਅਸਲਾ ਲਾਇਸੈਂਸ ਦੇਣ ਜਾਂ ਨਵਿਆਉਣ ਦੀ ਅਗਲੇਰੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਹੁਕਮ ਮੁਤਾਬਕ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਾਲਿਆਂ ਦੇ ਨਵੇਂ ਅਸਲਾ ਲਾਇਸੈਂਸ ਨਹੀਂ ਬਣਾਏ ਜਾਣਗੇ ਅਤੇ ਨਾ ਹੀ ਪੁਰਾਣੇ ਅਸਲਾ ਲਾਇਸੈਂਸੀ ਦੇ ਲਾਇਸੈਂਸ ਦਾ ਨਵੀਨੀਕਰਨ ਕੀਤਾ ਜਾਵੇਗਾ।
ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ’ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਨੇ ਜ਼ਿਲ੍ਹੇ ’ਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਜਾਰੀ ਹੁਕਮਾਂ ’ਚ ਕਿਹਾ ਗਿਆ ਕਿ ਝੋਨੇ ਦੀ ਫ਼ਸਲ ਕੱਟਣ ਉਪਰੰਤ ਜ਼ਮੀਨ ਮਾਲਕਾਂ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਦਿੱਤੀ ਜਾਂਦੀ ਹੈ, ਜਿਸ ਨਾਲ ਹਵਾ ’ਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਅਤੇ ਵਾਤਾਵਰਣ ’ਤੇ ਮਾੜਾ ਅਸਰ ਪੈਂਦਾ ਹੈ। ਝੋਨੇ ਆਦਿ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਕਾਰਨ ਕੋਈ ਵੱਡੀ ਘਟਨਾ ਵਾਪਰ ਸਕਦੀ ਹੈ। ਇਸ ਤਰ੍ਹਾਂ ਨਾਲ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਹ ਹੁਕਮ ਜ਼ਿਲ੍ਹੇ ’ਚ 11 ਨਵੰਬਰ 2025 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ: ਅਚਾਨਕ ਪੰਜਾਬ ਦੇ ਪਿੰਡਾਂ 'ਚ ਹੋਣ ਲੱਗੀਆਂ ਅਨਾਊਸਮੈਂਟਾਂ! ਸਹਿਮੇ ਲੋਕ, ਘਰੋਂ ਬਾਹਰ ਨਿਕਲਣਾ ਵੀ ਹੋਇਆ ਔਖਾ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Major restrictions
  • imposed
  • Punjab
  • jalandhar
  • ludhiana
  • khanna
  • patiala
  • ਵੱਡੀਆਂ ਪਾਬੰਦੀਆਂ
  • ਕੰਬਾਈਨ
  • ਝੋਨੇ ਦੀ ਕਟਾਈ
  • ਡਿਪਟੀ ਕਮਿਸ਼ਨਰ
  • ਹੁਕਮ

ਕੇਂਦਰੀ ਜੇਲ੍ਹ ਅੰਦਰੋਂ ਮੋਬਾਇਲ ਫੋਨ ਸਣੇ ਬਰਾਮਦ ਹੋਇਆ ਇਤਰਾਜ਼ਯੋਗ ਸਾਮਾਨ

NEXT STORY

Stories You May Like

  • restrictions issued by the additional district magistrate
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
  • major restrictions imposed at amritsar airport
    ਅੰਮ੍ਰਿਤਸਰ ਏਅਰਪੋਰਟ 'ਤੇ ਲੱਗੀਆਂ ਵੱਡੀਆਂ ਪਾਬੰਦੀਆਂ, ਉਲੰਘਣਾ ਕਰਨ 'ਤੇ ਹੋਵੇਗੀ ਕਾਨੂੰਨੀ ਕਾਰਵਾਈ
  • voting  in israel
    ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ
  • punjab  alarm bells for these motorists
    ਪੰਜਾਬ : ਇਨ੍ਹਾਂ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਚਲਾਨ ਭਰਨ ਬਾਰੇ ਨਵੇਂ ਹੁਕਮ ਜਾਰੀ, ਹੋ ਜਾਓ ਸਾਵਧਾਨ
  • punjab  strict orders issued for brick kilns
    ਪੰਜਾਬ : ਇੱਟਾਂ ਦੇ ਭੱਠਿਆਂ ਲਈ ਜਾਰੀ ਹੋਏ ਨਵੇਂ ਹੁਕਮ, ਲਾਜ਼ਮੀ ਕੀਤਾ ਗਿਆ ਆਹ ਕੰਮ
  • major action against striking employees in punjab
    ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ, ਗੈਰ-ਹਾਜ਼ਰ ਮੁਲਾਜ਼ਮਾਂ ਲਈ ਜਾਰੀ ਕੀਤੇ ਨਵੇਂ ਹੁਕਮ
  • airindia flights cancelled for these routes till october 20
    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ ਰੱਦ ਕੀਤੀਆਂ ਉਡਾਣਾਂ
  • diwali schools closed 6 day holidays
    6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਛੱਤੀਸਗੜ੍ਹ 'ਚ ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ
  • jalandhar  s pride increased with asian hockey championship burlton park
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਨਾਲ ਜਲੰਧਰ ਦਾ ਮਾਣ ਵਧਿਆ, ਪਰ ਬਰਲਟਨ ਪਾਰਕ ਦੇ...
  • canada invitation to skilled workers
    ਕੈਨੇਡਾ 'ਚ ਹੈਲਥ ਕੇਅਰ ਤੇ ਸੋਸ਼ਲ ਸਰਵਿਸ ਪੇਸ਼ੇਵਰਾਂ ਦੀ ਭਾਰੀ ਡਿਮਾਂਡ ! ਪੰਜਾਬੀਆਂ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • collision between an indo canadian bus and a car phillaur highway
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
Trending
Ek Nazar
trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news related to bikram majithia case
      ਬਿਕਰਮ ਮਜੀਠੀਆ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਭਰਾ, ਸਾਲੇ ਤੇ 10 ਕੰਪਨੀਆਂ...
    • relieving news for pensioners in punjab
      ਪੰਜਾਬ ਦੇ ਪੈਨਸ਼ਨਰਾਂ ਲਈ ਰਾਹਤ ਭਰੀ ਖ਼ਬਰ! ਹੋ ਗਿਆ ਵੱਡਾ ਐਲਾਨ, ਜਲਦ ਕਰ ਲੈਣ ਆਹ...
    • chandigarh traffic police issues advisory in view of the festive season
      ਤਿਉਹਾਰਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ,...
    • explosion firecrackers in hajipur village sultanpur lodhi
      ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ
    • collision between an indo canadian bus and a car phillaur highway
      ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
    • lawyer booked in canteen operator  s death case
      ਕੰਟੀਨ ਸੰਚਾਲਕ ਦੀ ਮੌਤ ਮਾਮਲੇ 'ਚ ਵਕੀਲ ’ਤੇ ਮਾਮਲਾ ਦਰਜ
    • uranium levels in bathinda  s groundwater will be tested
      ਬਠਿੰਡਾ ਦੇ ਧਰਤੀ ਹੇਠਲੇ ਪਾਣੀ ’ਚ ਯੂਰੇਨੀਅਮ ਦੀ ਹੋਵੇਗੀ ਜਾਂਚ, ਇਕੱਠੇ ਕੀਤੇ...
    • big relief for thousands of rapido drivers in chandigarh
      ਚੰਡੀਗੜ੍ਹ 'ਚ RAPIDO ਦੇ ਹਜ਼ਾਰਾਂ ਡਰਾਈਵਰਾਂ ਨੂੰ ਵੱਡੀ ਰਾਹਤ, ਪ੍ਰਸ਼ਾਸਨ ਨੇ ਬਹਾਲ...
    • accident  farmer  market  paddy
      ਠੱਠਾ ਨੇੜੇ ਵੱਡਾ ਹਾਦਸਾ, ਮੰਡੀ 'ਚ ਝੋਨਾ ਲੈ ਕੇ ਜਾ ਰਹੇ ਕਿਸਾਨ ਦੀ ਦਰਦਨਾਕ ਮੌਤ
    • important news regarding the punjab assembly elections
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, 12 ਨਵੰਬਰ ਤੋਂ ਸ਼ੁਰੂ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +