ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) : ਪੰਜਾਬ ਪੁਲਸ ਦੇ ਮੁਲਾਜ਼ਮਾਂ ਅਤੇ ਅਫ਼ਸਰਾਂ ਲਈ ਵੱਡੇ ਹੁਕਮ ਲਾਗੂ ਹੋ ਗਏ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦਰਅਸਲ ਹੁਣ ਪੰਜਾਬ ਪੁਲਸ ਦੇ ਮੁਲਾਜ਼ਮ ਪੁਲਸ ਦੀ ਵਰਦੀ ਪਾ ਕੇ ਡਾਂਸ ਜਾਂ ਭੰਗੜੇ ਦੀ ਵੀਡੀਓ ਪੋਸਟ ਨਹੀਂ ਕਰ ਸਕਣਗੇ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਹਾਲ ਹੀ 'ਚ ਕੁੱਝ ਪੁਲਸ ਮੁਲਾਜ਼ਮ ਵਰਦੀ ਪਾ ਕੇ ਡਾਂਸ, ਭੰਗੜਾ ਅਤੇ ਮਨੋਰੰਜਨ ਵਾਲੀਆਂ ਵੀਡੀਓ ਬਣਾਉਂਦੇ ਹੋਏ ਦਿਖਾਈ ਦਿੱਤੇ ਸਨ, ਜਿਸ ਕਾਰਨ ਵਿਭਾਗ ਦਾ ਅਕਸ ਖ਼ਰਾਬ ਹੋਇਆ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਕੈਪਸੂਲਾਂ ਨੂੰ ਵੇਚਣ 'ਤੇ ਪੂਰਨ ਪਾਬੰਦੀ! ਕੈਮਿਸਟਾਂ ਨੂੰ ਜਾਰੀ ਹੋਏ ਸਖ਼ਤ ਹੁਕਮ
ਇਸ ਕਾਰਨ ਡੀ. ਜੀ. ਪੀ. ਦਫ਼ਤਰ ਨੇ ਸਾਰੇ ਰੇਂਜ ਦੇ ਆਈ. ਜੀ., ਡੀ. ਆਈ. ਜੀ., ਪੁਲਸ ਕਮਿਸ਼ਨਰਾਂ ਅਤੇ ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼. ਨੂੰ ਨਿਗਰਾਨੀ ਵਧਾਉਣ ਅਤੇ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਪਤਾ ਲੱਗਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਪੁਲਸ ਮੁਲਾਜ਼ਮਾਂ ਦੀ ਏ. ਸੀ. ਆਰ. 'ਤੇ ਅਸਰ ਪਵੇਗਾ ਅਤੇ ਉਨ੍ਹਾਂ ਦੀ ਪ੍ਰਮੋਸ਼ਨ 'ਤੇ ਵੀ ਅਸਰ ਪੈ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਡੀ. ਜੀ. ਪੀ. ਗੌਰਵ ਯਾਦਵ ਨੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਗ੍ਰਹਿ ਵਿਭਾਗ ਦੀ ਮਨਜ਼ੂਰੀ ਨਾਲ ਨਵੇਂ ਨਿਯਮਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਡੈਮਾਂ ਨੂੰ ਲੈ ਕੇ ਚਿੰਤਾ ਭਰੀ ਖ਼ਬਰ! ਪਾਣੀ ਦੀ ਸਟੋਰੇਜ ਬਾਰੇ ਹੈਰਾਨ ਕਰਦਾ ਖ਼ੁਲਾਸਾ
ਪੜ੍ਹੋ ਕੀ ਹਨ ਨਵੇਂ ਨਿਯਮ
ਸਰਕਾਰੀ ਹਥਿਆਰਾਂ ਦਾ ਪ੍ਰਦਰਸ਼ਨ ਕਿਸੇ ਵੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੂਰੀ ਤਰ੍ਹਾਂ ਬੈਨ।
ਸੋਸ਼ਲ ਮੀਡੀਆ 'ਤੇ ਡਾਂਸ, ਭੰਗੜਾ ਜਾਂ ਹੋਰ ਵੀਡੀਓ ਪੋਸਟ ਕਰਨ ਦੀ ਇਜਾਜ਼ਤ ਨਹੀਂ।
ਸਰਕਾਰੀ ਵਾਹਨ ਦਾ ਇਸਤੇਮਾਲ ਕਰਕੇ ਰੀਲਾਂ ਬਣਾਉਣ ਜਾਂ ਤਸਵੀਰਾਂ ਖਿੱਚਣ ਦੀ ਮਨਾਹੀ।
ਵਰਦੀ 'ਚ ਰਹਿੰਦੇ ਹੋਏ ਕਿਸੇ ਵੀ ਤਰ੍ਹਾਂ ਦੀ ਵੀਡੀਓ ਜਾਂ ਰੀਲ ਪੋਸਟ ਕਰਨ 'ਤੇ ਪਾਬੰਦੀ।
ਵਰਦੀ ਨਾ ਹੋਣ 'ਤੇ ਵੀ ਕੋਈ ਵੀ ਅਜਿਹੀ ਗਤੀਵਿਧੀ ਨਹੀਂ ਕੀਤੀ ਜਾ ਸਕਦੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Harmanpreet kaur ਬਣੀ PNB ਦੀ ਪਹਿਲੀ ਮਹਿਲਾ ਬ੍ਰਾਂਡ ਅੰਬੈਸਡਰ, ਲਾਂਚ ਕੀਤੇ 4 ਨਵੇਂ Product
NEXT STORY