ਅੰਮ੍ਰਿਤਸਰ : ਬੀਤੇ ਦਿਨੀਂ ਅੰਮ੍ਰਿਤਸਰ 'ਚ ਪੁਲਸ ਦੀ ਗੱਡੀ ਹੇਠ ਬੰਬ ਲਾਉਣ ਵਾਲੇ ਦੋ ਮੁਲਜ਼ਮਾਂ ਤੋਂ ਪੁੱਛਗਿਛ ਦੌਰਾਨ ਕਈ ਖੁਲਾਸੇ ਹੋਏ ਹਨ। ਉਨ੍ਹਾਂ ਤੋਂ ਕੀਤੀ ਗਈ ਪੁੱਛਗਿੱਛ ਤੋਂ ਪਤਾ ਲੱਗਾ ਕਿ ਉਹ ਕੈਨੇਡਾ ਅਧਾਰਿਤ ਗੈਂਗਸਟਰ ਲਖਬੀਰ ਸਿੰਘ ਨਾਲ ਸੰਪਰਕ ਵਿਚ ਸਨ। ਦੱਸ ਦੇਈਏ ਕਿ ਇਹ ਗੈਂਗਸਟਰ ਦਾ ਮੋਹਾਲੀ ਇੰਟੈਲੀਜੈਂਸ ਹੈੱਡਕੁਆਟਰ ਵਿਖੇ ਹੋਏ ਰਾਕੇਟ ਲਾਂਚਰ ਮਾਮਲੇ ਵਿਚ ਵੀ ਨਾਮ ਸਾਹਮਣੇ ਆਇਆ ਸੀ। ਹਰਪਾਲ ਸਿੰਘ ਜੋ ਕਿ ਪੰਜਾਬ ਪੁਲਸ 'ਚ ਕਾਂਸਟੇਬਲ ਹੈ ਅਤੇ ਫਤਿਹਦੀਪ ਸਿੰਘ ਜੋ ਕਿ ਸਾਬਰਨ ਪਿੰਡ ਤਰਨਤਾਰਨ ਦਾ ਹੈ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ , ਨਵੀਂ ਦਿੱਲੀ ਤੋਂ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤੀ ਗਿਆ ਸੀ।
ਇਹ ਵੀ ਪੜ੍ਹੋ- ਮੂਸੇਵਾਲਾ ਕਤਲਕਾਂਡ ਦੇ 40 ਗਵਾਹ, 15 ਮੁਲਜ਼ਮਾਂ ਖ਼ਿਲਾਫ਼ FIR, ਚਾਰਜਸ਼ੀਟ 'ਚ ਖੁੱਲ੍ਹਣਗੇ ਸਾਰੇ ਰਾਜ਼
ਪੰਜਾਬ ਪੁਲਸ ਨੇ ਮੂਸਤੈਦੀ ਦਿਖਾਉਂਦਿਆਂ 24 ਘੰਟੇ ਦੇ ਅੰਦਰ ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਸੀ। ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਨੂੰ ਗੈਂਗਸਟਰ ਲਖਬੀਰ ਸਿੰਘ ਨੇ ਹੀ ਭੇਜਿਆ। ਹਰਪਾਲ ਸਿੰਘ ਅਤੇ ਫਤਿਹਦੀਪ ਸਿੰਘ ਨੂੰ ਸਬ- ਇੰਸਪੈਕਟਰ ਨੂੰ ਜਾਨੋਂ ਮਾਰ ਦੇਣ ਲਈ 12 ਲੱਖ ਰੁਪਏ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੁਲਸ ਨੇ ਇਨ੍ਹਾਂ ਕੋਲੋਂ 4 ਹਜ਼ਾਰ ਡਾਲਰ ਅਤੇ 2.5 ਲੱਖ ਰੁਪਏ ਬਰਾਮਦ ਕੀਤੇ ਹਨ। ਸੂਤਰਾਂ ਮੁਤਾਬਕ ਇਹ ਵੀ ਪਤਾ ਲੱਗਾ ਹੈ ਕਿ ਪੁਲਸ ਨੇ ਦੋ ਹੋਰ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ ਪਰ ਅਜੇ ਉਨ੍ਹਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਫਰੀਦਕੋਟ 'ਚ ਰੂਹ ਕੰਬਾਊ ਵਾਰਦਾਤ, ਪਤੀ ਨੇ ਕਹੀ ਮਾਰ ਕੀਤਾ ਪਤਨੀ ਦਾ ਕਤਲ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀ ਹਰਪਾਲ ਅਤੇ ਫਤਿਹਦੀਪ ਮਾਲਦੀਵਸ ਜਾਣ ਦੀ ਫਿਰਾਕ 'ਚ ਸਨ। ਉਨ੍ਹਾਂ ਕੋਲ ਦੁਬਈ ਦਾ ਵੀਜ਼ਾ ਵੀ ਸੀ। ਦੱਸ ਦੇਈਏ ਕਿ ਬੀਤੇ ਦਿਨ ਸਬ-ਇੰਸਪੈਕਟਰ ਦਿਲਬਾਗ ਸਿੰਘ ਅੰਮ੍ਰਿਤਸਰ ਕਮਿਸ਼ਨਰੇਟ ਦੇ ਸੀ.ਆਈ.ਏ. ਵਿੰਗ 'ਚ ਤਾਇਨਾਤ ਹੈ ਦੀ ਗੱਡੀ ਹੇਠਾਂ 2 ਮੋਟਰਸਾਇਕਲ ਸਵਾਰ ਵੱਲੋਂ ਬੰਬ ਲਾਇਆ ਗਿਆ ਸੀ। ਦੋਵਾਂ ਮੁਲਜ਼ਮਾਂ ਨੇ ਆਪਣਾ ਮੂੰਹ ਪੂਰੀ ਤਰ੍ਹਾਂ ਢੱਕਿਆ ਹੋਇਆ ਸੀ ਪਰ ਅਗਲੀ ਸਵੇਰ ਜਦੋਂ ਦਿਲਬਾਗ ਸਿੰਘ ਦਾ ਡਰਾਈਵਰ ਗੱਡੀ ਸਾਫ਼ ਕਰ ਰਿਹਾ ਸੀ ਤਾਂ ਉਸ ਨੇ ਗੱਡੀ ਕੋਲ ਬੰਬ ਦੇਖਿਆ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪਤਨੀ ਦੇ ਪ੍ਰੇਮ ਸਬੰਧਾਂ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਪਤੀ ਨੇ ਤੰਗ ਆ ਕੇ ਕਰ ਲਈ ਖ਼ੁਦਕੁਸ਼ੀ
NEXT STORY