ਜਲੰਧਰ- ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ) ਨੇ ਜਲੰਧਰ 'ਚ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੀ ਜਾਂਚ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਏਜੰਸੀ ਨੇ ਇਸ ਮਾਮਲੇ ਵਿੱਚ ਚਾਰ ਵਿਅਕਤੀਆਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ। ਇਨ੍ਹਾਂ ਚਾਰ ਮੁਲਜ਼ਮਾਂ ਵਿੱਚੋਂ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸੈਦੁਲ ਅਮੀਨ ਅਤੇ ਹਰਿਆਣਾ ਦੇ ਰਹਿਣ ਵਾਲੇ ਅਭਿਜੋਤ ਜਾਂਗੜਾ ਨੂੰ ਹੁਣ ਤੱਕ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਯਮੁਨਾਨਗਰ ਦੇ ਰਹਿਣ ਵਾਲੇ ਕੁਲਬੀਰ ਸਿੰਘ ਅਤੇ ਕਰਨਾਲ ਦੇ ਰਹਿਣ ਵਾਲੇ ਮਨੀਸ਼ ਉਰਫ਼ ਕਾਕਾ ਫਰਾਰ ਹਨ। ਇਨ੍ਹਾਂ ਸਾਰਿਆਂ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਅਤੇ ਵਿਸਫੋਟਕ ਪਦਾਰਥ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਭਲਕੇ ਕੱਢੀ ਜਾਵੇਗੀ ਸ਼ੋਭਾ ਯਾਤਰਾ, ਇਹ ਰਸਤੇ ਰਹਿਣਗੇ ਬੰਦ, ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
ਐੱਨ. ਆਈ. ਏ. ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਮਲਾ ਕਿਸੇ ਨਿੱਜੀ ਦੁਸ਼ਮਣੀ ਦਾ ਨਤੀਜਾ ਨਹੀਂ ਸੀ, ਸਗੋਂ ਇਕ ਸੰਗਠਿਤ ਅੱਤਵਾਦੀ ਸਾਜ਼ਿਸ਼ ਦਾ ਹਿੱਸਾ ਸੀ। ਏਜੰਸੀ ਦੇ ਅਨੁਸਾਰ ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਕੁਲਬੀਰ ਸਿੰਘ ਅਤੇ ਮਨੀਸ਼ ਉਰਫ਼ ਕਾਕਾ ਰਾਣਾ ਨੇ ਸਾਂਝੇ ਤੌਰ 'ਤੇ ਹਮਲੇ ਦੀ ਯੋਜਨਾ ਬਣਾਈ ਸੀ। ਉਨ੍ਹਾਂ ਦਾ ਉਦੇਸ਼ ਪੰਜਾਬ ਦੇ ਪ੍ਰਮੁੱਖ ਰਾਜਨੀਤਿਕ ਨੇਤਾਵਾਂ ਨੂੰ ਨਿਸ਼ਾਨਾ ਬਣਾਉਣਾ ਸੀ।
ਇਹ ਵੀ ਪੜ੍ਹੋ: 'ਆਪ' ਨੇ ਪੰਜਾਬ ’ਚ ਬਲਾਕ ਪ੍ਰਧਾਨ ਕੀਤੇ ਨਿਯੁਕਤ
ਇਹ ਘਟਨਾ 7 ਅਪ੍ਰੈਲ 2025 ਦੀ ਰਾਤ ਨੂੰ ਉਸ ਵੇਲੇ ਵਾਪਰੀ ਜਦੋਂ ਜਲੰਧਰ ਵਿੱਚ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਸੁੱਟਿਆ ਗਿਆ ਸੀ। ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਐੱਨ. ਆਈ. ਏ. ਨੇ 12 ਅਪ੍ਰੈਲ 2025 ਨੂੰ ਜਾਂਚ ਆਪਣੇ ਹੱਥ ਵਿੱਚ ਲੈ ਲਈ। ਇਸ ਸਮੇਂ, ਏਜੰਸੀ ਫਰਾਰ ਦੋਵਾਂ ਮੁਲਜ਼ਮਾਂ ਦੀ ਭਾਲ ਵਿੱਚ ਵੱਖ-ਵੱਖ ਰਾਜਾਂ ਵਿੱਚ ਛਾਪੇਮਾਰੀ ਕਰ ਰਹੀ ਹੈ ਅਤੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਵਿਰੁੱਧ ਵੀ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਜਲੰਧਰ’ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਚੱਲੀਆਂ ਤਾਬੜਤੋੜ ਗੋਲ਼ੀਆਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੰਡੇ ਦੀ ਖ਼ਤਰਨਾਕ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਮਚਾਇਆ ਹੜਕੰਪ, ਗੱਡੀ ਚਲਾਉਂਦੇ ਨੇ ਹੀ...
NEXT STORY