ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਸਬੰਧ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਗੋਲਡੀ ਢਿਲੋਂ ਅਤੇ ਜੱਗਾ ਤਰਨਤਾਰਨ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਹੈ। ਇਸ ਸਬੰਧੀ ਸੋਸ਼ਲ ਮੀਡੀਆ ਫੇਸਬੁੱਕ 'ਤੇ ਇੱਕ ਪੋਸਟ ਸਾਂਝੀ ਕਰਕੇ ਕਤਲ ਦੀ ਜ਼ਿੰਮੇਵਾਰੀ ਦਾ ਦਾਅਵਾ ਕੀਤਾ ਗਿਆ ਹੈ। ਹਾਲਾਂਕਿ ਪੁਲਸ ਵੱਲੋਂ ਇਸ ਵਾਇਰਲ ਪੋਸਟ ਦੀ ਪੁਸ਼ਟੀ ਅਜੇ ਤੱਕ ਨਹੀਂ ਕੀਤੀ ਗਈ ਹੈ।
ਸਾਂਝੀ ਕੀਤੀ ਗਈ ਪੋਸਟ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਇਹ ਲੋਕ ਨਵੀਂ ਪੀੜ੍ਹੀ ਨੂੰ ਖ਼ਰਾਬ ਕਰ ਰਹੇ ਹਨ। ਇਸ ਦੇ ਨਾਲ ਹੀ ਟਿਕਟੌਕ ਅਤੇ ਸੋਸ਼ਲ ਮੀਡੀਆ 'ਤੇ ਅਜਿਹੇ ਵਿਅਕਤੀਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਵੀ ਆਪਣੀ ਤਿਆਰੀ ਰੱਖਣ ਦੀ ਚਿਤਾਵਨੀ ਦਿੱਤੀ ਗਈ ਹੈ।
ਪੋਸਟ ਵਿੱਚ ਉਨ੍ਹਾਂ ਸਕੂਲਾਂ ਨੂੰ ਆਖਰੀ ਚਿਤਾਵਨੀ ਦਿੱਤੀ ਗਈ ਹੈ ਜੋ ਅਜਿਹੇ ਵਿਅਕਤੀਆਂ ਨੂੰ ਆਪਣੇ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਬੁਲਾਉਂਦੇ ਹਨ। ਪੋਸਟ ਵਿੱਚ ਲਿਖਿਆ ਗਿਆ ਹੈ ਕਿ ਪੰਜਾਬ ਜੋਧਿਆਂ ਦੀ ਧਰਤੀ ਹੈ ਅਤੇ ਇਸ ਧਰਤੀ 'ਤੇ ਜੋਧੇ ਹੀ ਰਹਿਣਗੇ, ਜਦਕਿ ਗਲਤ ਗਤੀਵਿਧੀਆਂ ਕਰਨ ਵਾਲਿਆਂ ਨੂੰ ਪੰਜਾਬ ਤੋਂ ਬਾਹਰ ਹੋਣ ਲਈ ਕਿਹਾ ਗਿਆ ਹੈ। ਪੋਸਟ ਦੇ ਅਖੀਰ ਵਿੱਚ ਲਿਖਿਆ ਗਿਆ ਹੈ ਕਿ ਜਿਨ੍ਹਾਂ ਲੋਕ ਨੂੰ ਸਾਡੇ ਫੋਨ ਦੀ ਰਿੰਗ ਨਹੀਂ ਸੁਣਾਈ ਦੇ ਰਹੀ ਅਤੇ ਸੁਰੱਖਿਆ ਲੈ ਕੇ ਬੈਠੇ ਹਨ, ਉਹ ਵੀ ਤਿਆਰ ਰਹਿਣ।

ਪੰਜਾਬ 'ਚ ਦੇਰ ਸ਼ਾਮ ਵੱਡੀ ਵਾਰਦਾਤ: ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
NEXT STORY