ਜਲੰਧਰ (ਵੈੱਬ ਡੈਸਕ)- ਕੈਨੇਡਾ 'ਚ ਵਿਦਿਆਰਥੀਆਂ ਦੇ ਸਟੱਡੀ ਅਬਰੌਡ ਅਤੇ ਪ੍ਰਾਈਵੇਟ ਕਾਲਜਾਂ ਦੇ ਕਾਰੋਬਾਰ ਨਾਲ ਜੁੜੇ ਓਂਟਾਰੀਓ ਸਟੂਡੈਂਟ ਅਸਿਸਟੈਂਟ ਪ੍ਰੋਗਰਾਮ (OSAP) ਮਾਮਲੇ 'ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ 'ਜੀ. ਬੀ. ਰਿਐਲਿਟੀ' ਦੇ ਮਾਲਕ ਗੁਰਿੰਦਰ ਸਿੰਘ ਭੱਟੀ ਅਤੇ ਲਰਨਿੰਗ ਅਕੈਡਮੀ 'ਤੇ ਸੋਸ਼ਲ ਮੀਡੀਆ 'ਤੇ ਲਗਾਏ ਗਏ ਧੋਖਾਧੜੀ ਦੇ ਇਲਜ਼ਾਮ ਪੂਰੀ ਤਰ੍ਹਾਂ ਗਲਤ ਅਤੇ ਅਫ਼ਵਾਹਾਂ ਸਾਬਤ ਹੋਏ ਹਨ। ਇਲਜ਼ਾਮ ਲਗਾਉਣ ਵਾਲੇ ਕੈਨੇਡੀਅਨ ਪੱਤਰਕਾਰਾਂ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਨੇ ਆਪਣੀਆਂ ਸਾਰੀਆਂ ਪੋਸਟਾਂ ਅਤੇ ਵੀਡੀਓਜ਼ ਡਿਲੀਟ ਕਰ ਦਿੱਤੀਆਂ ਹਨ ਅਤੇ ਗੁਰਿੰਦਰ ਸਿੰਘ ਭੱਟੀ ਤੋਂ ਮੁਆਫ਼ੀ ਮੰਗ ਲਈ ਹੈ।
ਇਹ ਵੀ ਪੜ੍ਹੋ: ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ, ਜਾਣੋ ਵਜ੍ਹਾ
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਇਹ ਗਲਤ ਜਾਣਕਾਰੀ ਦਿੱਤੀ ਜਾ ਰਹੀ ਸੀ OSAP ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਵਿਦੇਸ਼ ਭੇਜ ਕੇ ਉਨ੍ਹਾਂ ਨਾਲ ਧੋਖਾਧੜੀ ਕੀਤੀ ਗਈ ਹੈ। ਦਾਅਵਾ ਕੀਤਾ ਗਿਆ ਸੀ ਕਿ ਵਿਦਿਆਰਥੀਆਂ ਨੂੰ ਕੋਰਸਾਂ ਅਤੇ ਹੋਰ ਸਹੂਲਤਾਂ ਦੇ ਵਾਅਦੇ ਕੀਤੇ ਗਏ ਸਨ, ਜੋ ਪੂਰੇ ਨਹੀਂ ਹੋਏ। ਇਨ੍ਹਾਂ ਅਫ਼ਵਾਹਾਂ ਦੇ ਆਧਾਰ 'ਤੇ ਹੀ ਜੀ. ਬੀ. ਰਿਐਲਿਟੀ ਦੇ ਮਾਲਕ ਗੁਰਿੰਦਰ ਸਿੰਘ ਭੱਟੀ 'ਤੇ ਕਈ ਤਰ੍ਹਾਂ ਦੇ ਇਲਜ਼ਾਮ ਲਗਾਏ ਗਏ ਸਨ।
ਜਾਂਚ 'ਚ ਕੋਈ ਸਬੂਤ ਨਹੀਂ ਆਇਆ ਸਾਹਮਣੇ
ਇਨ੍ਹਾਂ ਇਲਜ਼ਾਮਾਂ ਬਾਰੇ ਹੁਣ ਸਾਫ਼ ਕਰ ਦਿੱਤਾ ਗਿਆ ਹੈ ਕਿ ਮਾਮਲੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਂਚ 'ਚ ਕੋਈ ਗਲਤ ਚੀਜ਼ ਜਾਂ ਧੋਖਾਧੜੀ ਦਾ ਸਬੂਤ ਸਾਹਮਣੇ ਨਹੀਂ ਆਇਆ ਹੈ। ਇਲਜ਼ਾਮ ਲਗਾਉਣ ਵਾਲੇ ਲੋਕਾਂ ਨੇ ਮੰਨਿਆ ਹੈ ਕਿ ਉਨ੍ਹਾਂ ਨੇ ਬਿਨਾਂ ਕਿਸੇ ਸਬੂਤ ਜਾਂ ਜਾਂਚ ਦੇ ਇਸ ਮਸਲੇ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਸੀ।
ਮੰਗੀ ਲਿਖਤੀ ਮੁਆਫ਼ੀ ਅਤੇ ਪੋਸਟਾਂ ਕੀਤੀਆਂ ਡਿਲੀਟ
ਸੱਚਾਈ ਸਾਹਮਣੇ ਆਉਣ ਤੋਂ ਬਾਅਦ ਇਲਜ਼ਾਮ ਲਗਾਉਣ ਵਾਲੇ ਕੈਨੇਡੀਅਨ ਪੱਤਰਕਾਰਾਂ ਅਤੇ ਇਨਫਲੂਐਂਸਰਾਂ ਨੇ ਸੋਸ਼ਲ ਮੀਡੀਆ ਤੋਂ ਆਪਣੀਆਂ ਲਿਖਤੀ ਪੋਸਟਾਂ ਅਤੇ ਵੀਡੀਓਜ਼ ਹਟਾ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰਿੰਦਰ ਸਿੰਘ ਭੱਟੀ ਅਤੇ ਲਰਨਿੰਗ ਅਕੈਡਮੀ ਤੋਂ ਆਪਣੇ ਗਲਤ ਦਾਅਵਿਆਂ ਲਈ ਮੁਆਫ਼ੀ ਵੀ ਮੰਗ ਲਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25 ਤੋਂ 30 ਰਾਊਂਡ ਕੀਤੇ ਫਾਇਰ
NEXT STORY