ਕਪੂਰਥਲਾ-ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ’ਚ ਵਾਪਰੀ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਘਟਨਾ ਨੂੰ ਲੈ ਕੇ ਜਲੰਧਰ ਜ਼ੋਨ ਦੇ ਆਈ.ਜੀ. ਗੁਰਿੰਦਰ ਸਿੰਘ ਢਿੱਲੋਂ ਵੱਲੋਂ ਵੱਡੇ ਖੁਲਾਸੇ ਕੀਤੇ ਗਏ ਹਨ। ਇਸ ਪੂਰੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਲੰਧਰ ਜ਼ੋਨ ਦੇ ਆਈ. ਜੀ. ਗੁਰਿੰਦਰ ਸਿੰਘ ਢਿੱਲੋਂ ਨੇ ਪੁਲਸ ਲਾਈਨ ਕਪੂਰਥਲਾ ਪੁੱਜ ਕੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਬੇਹੱਦ ਮੰਦਭਾਗੀ ਘਟਨਾ ਨੂੰ ਲੈ ਕੇ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਮ੍ਰਿਤਕ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮੁਲਜ਼ਮ ਦੀ ਪਛਾਣ ਦੀ ਕੋਸ਼ਿਸ਼ ਜਾਰੀ ਹੈ।
ਇਹ ਵੀ ਪੜ੍ਹੋ : ਕੋਵਿਡ-19 ਸੰਬੰਧੀ ਪਾਬੰਦੀਆਂ ਦੇ ਵਿਰੋਧ ਨੂੰ ਲੈ ਕੇ ਬ੍ਰਿਟੇਨ ਦੇ ਬ੍ਰੈਗਜ਼ਿਟ ਮੰਤਰੀ ਨੇ ਦਿੱਤਾ ਅਸਤੀਫ਼ਾ
ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਘਟਨਾਕ੍ਰਮ ਦੌਰਾਨ 2 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਜਿਸ ਨੂੰ ਲੈ ਕੇ ਪੁਲਸ ਟੀਮਾਂ ਤੇਜ਼ੀ ਨਾਲ ਜਾਂਚ ਕਰ ਰਹੀਆਂ ਹਨ। ਢਿੱਲੋਂ ਆਈ. ਜੀ. ਜਲੰਧਰ ਨੇ ਦੱਸਿਆ ਕਿ ਪਹਿਲੀ ਐੱਫ.ਆਈ.ਆਰ. 305 (295 ਏ) ਤਹਿਤ ਅਮਰਜੀਤ ਸਿੰਘ ਦੇ ਬਿਆਨ ਦੇ ਆਧਾਰ ‘ਤੇ ਕੀਤੀ ਗਈ ਹੈ, ਜੋ ਗੁਰਦੁਆਰਾ ਸਾਹਿਬ ਦੀ ਦੇਖ-ਰੇਖ ਕਰਦਾ ਹੈ। ਦੂਜੀ ਐੱਫ. ਆਈ. ਆਰ. ਐੱਸ. ਐੱਚ. ਓ. ਦੇ ਬਿਆਨ ਦੇ ਆਧਾਰ ਉਤੇ ਕੀਤੀ ਗਈ ਹੈ ਜੋ ਮੌਕੇ 'ਤੇ ਹਾਜ਼ਰ ਸੀ, ਜਦੋਂ ਇਹ ਸਾਰਾ ਕੁਝ ਹੋਇਆ।
ਇਹ ਵੀ ਪੜ੍ਹੋ : ਵਿਸ਼ਵ ਬੈਂਕ ਨੇ ਪਾਕਿ ਨੂੰ 195 ਮਿਲੀਅਨ ਡਾਲਰ ਦਾ ਕਰਜ਼ਾ ਕੀਤਾ ਮਨਜ਼ੂਰ
ਢਿੱਲੋਂ ਨੇ ਕਿਹਾ ਕਿ ਵਿਅਕਤੀ ਪ੍ਰਵਾਸੀ ਲੱਗ ਰਿਹਾ ਸੀ। ਉਸ ਨੂੰ ਭੀੜ ਨੇ ਕੁੱਟਿਆ ਤੇ ਵੀਡੀਓ ਬਣਾਈ। ਵੀਡੀਓ ਨੂੰ ਸ਼ੇਅਰ ਕਰ ਲੋਕਾਂ ਨੂੰ ਇਕੱਠਾ ਕੀਤਾ ਅਤੇ ਵਿਅਕਤੀ ਨੂੰ ਉਥੇ ਹੀ ਰੋਕ ਲਿਆ। ਪੁਲਸ ਨੇ ਬਹੁਤ ਰੋਕਿਆ ਪਰ ਭੀੜ ਨੇ ਜ਼ੋਰ-ਜ਼ਬਰਦਸਤੀ ਕਰ ਕੇ ਵਿਅਕਤੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਦੌਰਾਨ ਭੀੜ ਨੇ ਪੁਲਸ 'ਤੇ ਹਮਲਾ ਵੀ ਕੀਤਾ ਅਤੇ ਪੁਲਸ ਦੀ ਡਿਊਟੀ 'ਚ ਵੀ ਵਿਘਨ ਪਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਵਿਅਕਤੀ ਨੂੰ ਹਥਿਆਰ ਵਰਤ ਕੇ ਉਸ ਦੀ ਕੁੱਟਮਾਰ ਕੀਤੀ ਤੇ ਹਸਪਤਾਲ 'ਚ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ : ਬ੍ਰਿਟੇਨ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਇਕ ਦਿਨ 'ਚ ਸਾਹਮਣੇ ਆਏ 10,000 ਤੋਂ ਵੀ ਜ਼ਿਆਦਾ ਨਵੇਂ ਮਾਮਲੇ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਕੁਝ ਟਰੇਨਾਂ ਹੋਣਗੀਆਂ ਰੱਦ, ਕੁਝ ਦਾ ਬਦਲਿਆ ਜਾਵੇਗਾ ਰੂਟ
NEXT STORY