ਰੂਪਨਗਰ (ਵਿਜੇ ਸ਼ਰਮਾ)-ਰੂਪਨਗਰ ਵਿਖੇ ਛੁੱਟੀ 'ਤੇ ਆਏ ਫ਼ੌਜੀ ਦੀ ਸ਼ੱਕੀ ਹਾਲਾਤ 'ਚ ਗੱਡੀ ਵਿਚੋਂ ਲਾਸ਼ ਬਰਾਮਦ ਕੀਤੀ ਗਈ ਸੀ। ਜ਼ਿਲ੍ਹੇ ਦੀ ਸ੍ਰੀ ਚਮਕੌਰ ਸਾਹਿਬ ਪੁਲਸ ਵੱਲੋਂ ਫ਼ੌਜੀ ਨੌਜਵਾਨ ਕੁਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿਚ ਹੋਈ ਮੌਤ ਦੇ ਮਾਮਲੇ ਵਿਚ ਚਾਰ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਰਮਜੀਤ ਕੌਰ ਜਲੰਧਰ ਵਿਖੇ ਪੁਲਸ ਕਰਮਚਾਰੀ ਹੈ। ਉਸ ਨੇ ਪੁਲਸ ਨੂੰ ਬਿਆਨਾਂ ਵਿਚ ਦੱਸਿਆ ਹੈ ਕਿ 15 ਜੁਲਾਈ ਨੂੰ ਉਸ ਦਾ ਪਤੀ ਕੁਲਜੀਤ ਸਿੰਘ ਸ਼ਾਮ 4 ਵਜੇ ਬਹਿਰਾਮਪੁਰ ਬੇਟ ਕੱਪੜੇ ਲੈਣ ਲਈ ਗਿਆ ਸੀ, ਜਿੱਥੇ ਉਸ ਨੇ 7 ਵਜੇ ਕਰਮਜੀਤ ਕੌਰ ਨਾਲ ਗੱਲ ਕੀਤੀ ਅਤੇ ਫੋਨ ਵਿਚੋਂ ਇਕ ਹੋਰ ਲੜਕੇ ਦੀ ਆਵਾਜ਼ ਆ ਰਹੀ ਸੀ, ਜਿਹੜਾ ਕੁਲਜੀਤ ਸਿੰਘ ਨੂੰ ਇਹ ਪੁੱਛ ਰਿਹਾ ਸੀ ਕਿ ਫੋਨ ਕਿਸ ਦਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਲੁੱਟ ਲਿਆ SBI ਦਾ ATM
ਜਦੋਂ ਕੁਲਜੀਤ ਸਿੰਘ ਨੇ ਦੱਸਿਆ ਕਿ ਇਹ ਫੋਨ ਉਸ ਦੀ ਪਤਨੀ ਦਾ ਹੈ ਤਾਂ ਉਸ ਲੜਕੇ ਨੇ ਕੁਲਜੀਤ ਸਿੰਘ ਨੂੰ ਫੋਨ ਬੰਦ ਕਰਨ ਲਈ ਕਿਹਾ, ਜਿਸ ਤੋਂ ਬਾਅਦ ਕੁਲਜੀਤ ਸਿੰਘ ਦਾ ਫੋਨ ਬੰਦ ਹੋ ਗਿਆ। ਕਰਮਜੀਤ ਕੌਰ ਨੇ ਅੱਗੇ ਦੱਸਿਆ ਕਿ ਜਦੋਂ ਉਸ ਨੇ ਦੋਬਾਰਾ ਕੁਲਜੀਤ ਨਾਲ ਫੋਨ ’ਤੇ ਸੰਪਰਕ ਕੀਤਾ ਤਾਂ ਉਸ ਦਾ ਫੋਨ ਬੰਦ ਆ ਰਿਹਾ ਸੀ ਜਿਸ ਉਪਰੰਤ ਉਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਕੁਲਜੀਤ ਸਿੰਘ ਦੀ ਭਾਲ ਸ਼ੁਰੂ ਕੀਤੀ। ਜਦੋਂ ਉਹ ਪਿੰਡ ਖੋਖਰਾਂ ਦੇ ਪੈਟਰੋਲ ਪੰਪ ਨੇੜੇ ਪੁੱਜੇ ਤਾਂ ਥੋੜ੍ਹੀ ਦੂਰੀ 'ਤੇ ਸਥਿਤ ਸਰਕਾਰੀ ਪਾਣੀ ਵਾਲੀ ਟੈਂਕੀ ਪਿੱਛੇ ਵੈਰਾਨ ਪਏ ਖੇਤ ਖੇਡ ਸਟੇਡੀਅਮ ਵਿਚ ਇਕ ਗੱਡੀ ਖੜ੍ਹੀ ਵੇਖੀ ਅਤੇ ਜਦੋਂ ਗੱਡੀ ਦੇ ਕੋਲ ਜਾ ਕੇ ਵੇਖਿਆ ਤਾਂ ਡਰਾਈਵਰ ਸੀਟ ਉੱਤੇ ਕੁਲਜੀਤ ਸਿੰਘ ਬੇਹੋਸ਼ੀ ਦੀ ਹਾਲਤ ਵਿਚ ਪਿਆ ਸੀ।

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ 'ਚ ਵੱਡੀ ਹਲਚਲ! 2 ਦਰਜਨ ਆਗੂਆਂ ਨੇ ਦਿੱਤੇ ਪਾਰਟੀ ਤੋਂ ਅਸਤੀਫ਼ੇ
ਉਸ ਦਾ ਸਰੀਰ ਠੰਡਾ ਅਤੇ ਹੱਥ ਪੈਰ ਨੀਲੇ ਸਨ। ਕੁਲਜੀਤ ਕੌਰ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਉਸ ਦੇ ਪਤੀ ਕੁਲਜੀਤ ਸਿੰਘ ਨੂੰ ਹਰਪ੍ਰੀਤ ਸਿੰਘ ਉਰਫ਼ ਹੈਰੀ ਅਤੇ ਉਸ ਦੇ ਸਾਥੀਆਂ ਨੇ ਮਿਲ ਕੇ ਕੋਈ ਨਸ਼ੇ ਦਾ ਟੀਕਾ ਜਾਂ ਨਸ਼ੀਲੀ ਚੀਜ਼ ਦਿੱਤੀ ਹੈ, ਜਿਸ ਕਾਰਨ ਕੁਲਜੀਤ ਸਿੰਘ ਦੀ ਮੌਤ ਹੋਈ ਹੈ।
ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਨੇ ਦੱਸਿਆ ਕਿ ਕਰਮਜੀਤ ਕੌਰ ਵੱਲੋਂ ਲਿਖਾਏ ਬਿਆਨਾਂ ਦੇ ਆਧਾਰ ’ਤੇ ਹਰਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਟੱਪਰੀਆਂ, ਅਮਰ ਸਿੰਘ, ਹਰਸਿਮਰਨ ਪ੍ਰੀਤ ਸਿੰਘ ਪੁੱਤਰ ਜਗਮੇਲ ਸਿੰਘ ਵਾਸੀ ਪਿੰਡ ਖੋਖਰਾ, ਹਰਸ਼ਦੀਪ ਸਿੰਘ ਪੁੱਤਰ ਸੰਦੀਪ ਸਿੰਘ ਵਾਸੀ ਬਹਿਰਾਮਪੁਰ ਬੇਟ ਅਤੇ ਨੀਰਜ ਪੁੱਤਰ ਕੁਲਵੰਤ ਸਿੰਘ ਵਾਸੀ ਸੇਰਪੁਰ ਬੇਟ ਜ਼ਿਲ੍ਹਾ ਲੁਧਿਆਣਾ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮ੍ਰਿਤਕ ਕੁਲਜੀਤ ਸਿੰਘ ਦੀ ਲਾਸ਼ ਦਾ ਸਰਕਾਰੀ ਸਿਵਲ ਹਸਪਤਾਲ ਰੂਪਨਗਰ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਮਿਲਣ ਉਪਰੰਤ ਦੋਸ਼ੀਆਂ ਵਿਰੁੱਧ ਮਾਮਲੇ ਵਿਚ ਧਰਾਵਾਂ ਵਿਚ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ ਅਤੇ ਹਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਜਦਕਿ ਨੀਰਜ ਕੁਮਾਰ ਦੀ ਗ੍ਰਿਫ਼ਤਾਰੀ ਬਾਕੀ ਹੈ ।
ਇਹ ਵੀ ਪੜ੍ਹੋ: ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ! 22 ਤਾਰੀਖ਼ ਤੱਕ ਲਗਾਤਾਰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਭਾਜਪਾ ਦੀ ਪੰਜਾਬ ਲੀਡਰਸ਼ਿਪ
NEXT STORY